ਲੁਧਿਆਣਾ 15 ਜੂਨ (ਵਰਲਡ ਪੰਜਾਬੀ ਟਾਈਮਜ਼)
ਪੀ ਏ ਯੂ ਦੇ ਅੰਡਰ ਗਰੈਜੂਏਟ ਅਕਾਦਮਿਕ ਪ੍ਰੋਗਰਾਮਾਂ ਵਿਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਆਯੋਜਿਤ ਕੀਤੀ ਗਈ। ਇਸ ਮੰਤਵ ਲਈ ਬਣਾਏ ਗਏ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਸਾਂਝੀ ਪ੍ਰਵੇਸ਼ ਪ੍ਰੀਖਿਆ (ਸੀ ਈ ਟੀ ) ਵਿਚ ਵਿਦਿਆਰਥੀ ਉਤਸ਼ਾਹ ਨਾਲ ਬੈਠੇ
ਯੂਨੀਵਰਸਿਟੀ ਦੇ ਰਜਿਸਟਰਾਰ ਡਾ ਰਿਸ਼ੀਪਾਲ ਸਿੰਘ, ਆਈ ਏ ਐੱਸ ਵਲੋਂ ਦਿੱਤੀ ਗਈ ਅਧਿਕਾਰਕ ਜਾਣਕਾਰੀ ਅਨੁਸਾਰ ਇਸ ਟੈਸਟ ਲਈ ਕੁੱਲ 4267 ਉਮੀਦਵਾਰਾਂ ਨੇ ਅਰਜ਼ੀ ਦਿੱਤੀ ਅਤੇ 3703 ਉਮੀਦਵਾਰ ਪੀਏਯੂ ਵਿੱਚ ਅਕਾਦਮਿਕ ਸੈਸ਼ਨ 2026-27 ਲਈ ਵੱਖ-ਵੱਖ ਅੰਡਰਗ੍ਰੈਜੁਏਟ ਕੋਰਸਾਂ ਵਿੱਚ 566 ਸੀਟਾਂ ਲਈ ਪ੍ਰੀਖਿਆ ਵਿੱਚ ਸ਼ਾਮਲ ਹੋਏ।ਇਸ ਤਰ੍ਹਾਂ ਇਸ ਪ੍ਰੀਖਿਆ ਵਿੱਚ ਕੁੱਲ 87% ਉਮੀਦਵਾਰ ਬੈਠੇ। ਡਾ ਰਿਸ਼ੀਪਾਲ ਸਿੰਘ ਨੇ ਇਸ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਰਸ਼ ਉਮੀਦਵਾਰਾਂ ਦੀ ਪ੍ਰਤੀਸ਼ਤ ਦਰ 46.12 ਸੀ ਅਤੇ ਮਹਿਲਾ ਉਮੀਦਵਾਰਾਂ ਦੀ ਪ੍ਰਤੀਸ਼ਤ ਦਰ 53.88 ਸੀ।
ਇਸ ਪ੍ਰੀਖਿਆ ਨੂੰ ਸਫਲਤਾ ਨਾਲ ਸੰਪੰਨ ਕਰਵਾਉਣ ਲਈ 16 ਪ੍ਰੀਖਿਆ ਕੇਂਦਰ ਬਣਾਏ ਗਏ, ਜਿਨ੍ਹਾਂ ਵਿੱਚ 6 ਕੇਂਦਰ ਯੂਨੀਵਰਸਿਟੀ ਕੈਂਪਸ ਤੋਂ ਬਾਹਰ ਬਣਾਏ ਗਏ ਸਨ।

