ਸ਼ੱਕੀ ਗਤੀਵਿਧੀਆਂ ’ਤੇ ਰੱਖੀ ਜਾ ਰਹੀ ਹੈ ਪੈਨੀ ਨਜਰ : ਐਸ.ਐਸ.ਪੀ.
ਕੋਟਕਪੂਰਾ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਨਿਗਰਾਨੀ ਹੇਠ ਫਰੀਦਕੋਟ ਜਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿੱਤੀ ਨੂੰ ਬਰਕਰਾਰ ਰੱਖਣ ਅਤੇ ਸ਼ੱਕੀ ਗਤੀਵਿਧੀਆਂ ਉੱਪਰ ਪੈਨੀ ਨਜਰ ਰੱਖਣ ਲਈ ਲਗਾਤਾਰ ਕਦਮ ਉਠਾਏ ਜਾਦੇ ਹਨ। ਇਸੇ ਤਹਿਤ ਅੱਜ ਦਿਨ ਵੀਰਵਾਰ ਨੂੰ ਪੁਲਿਸ ਟੀਮਾਂ, ਜਿਨ੍ਹਾਂ ਵਿੱਚ ਐਟੀ-ਸਾਬੋਟੇਜ ਅਤੇ ਡੌਗ ਸਕਾਡ ਟੀਮਾ ਵੀ ਸ਼ਾਮਲ ਸਨ, ਜਿੰਨਾਂ ਨੇ ਰੇਲਵੇ ਸਟੇਸ਼ਨਾ ’ਤੇ ਗਹਿਰਾਈ ਨਾਲ ਜਾਂਚ ਕੀਤੀ। ਇਸ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੀ ਪਛਾਣ ਦੀ ਜਾਂਚ ਕੀਤੀ ਗਈ। ਇਸ ਦੌਰਾਨ ਜੀ.ਆਰ.ਪੀ. ਪੁਲਿਸ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਯਾਤਰੀਆਂ ਦੇ ਸਮਾਨ ਦੀ ਵੀ ਜਾਂਚ ਕੀਤੀ ਗਈ ਅਤੇ ਬਿਨਾਂ ਕਿਸੇ ਵਜਾ ਦੇ ਰੇਲਵੇ ਸਟੇਸ਼ਨ ਵਿੱਚ ਘੁੰਮਣ ਵਾਲੇ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪਛਾਣ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਰੇਲਵੇ ਸਟੇਸ਼ਨ ਦੀਆਂ ਪਾਰਕਿੰਗਾ ਵਿੱਚ ਖੜ੍ਹੇ ਵਾਹਨਾਂ ਦੀ ਵੀ ’ਵਾਹਨ ਐਪ’ ਰਾਹੀਂ ਜਾਂਚ ਕੀਤੀ ਗਈ। ਡਾ. ਪ੍ਰਗਿਆ ਜੈਨ ਐਸ.ਐਸ.ਪੀ. ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਜਿਲ੍ਹੇ ਵਿੱਚ ਅਮਨ-ਚੈਨ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਨਿਰੰਤਰ ਤੌਰ ’ਤੇ ਸ਼ਰਾਰਤੀ ਅਤੇ ਮਾੜੇ ਅਨਸਰਾਂ ਉੱਪਰ ਨਿਗਰਾਨੀ ਰੱਖੀ ਜਾ ਰਹੀ ਹੈ। ਅੱਜ ਫਰੀਦਕੋਟ ਰੇਲਵੇ ਸਟੇਸ਼ਨ ’ਤੇ ਐਟੀ-ਸਾਬੋਟੇਜ ਟੀਮਾਂ ਅਤੇ ਸਨੀਫਰ ਡੌਗ ਦੀ ਮਦਦ ਨਾਲ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ, ਜਿਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਪਛਾਣ ਦੀ ਜਾਂਚ ਅਤੇ ਯਾਤਰੀਆਂ ਦੇ ਸਮਾਨ ਦੀ ਵੀ ਵਿਸਥਾਰ ਨਾਲ ਜਾਂਚ ਕੀਤੀ ਗਈ। ਫਰੀਦਕੋਟ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਸੀਂ ਅਪੀਲ ਕਰਦੇ ਹਾਂ ਕਿ ਲੋਕ ਜਨਤਕ ਥਾਵਾਂ ’ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਮਿਲ ਕੇ ਇੱਕ ਸੁਰੱਖਿਅਤ ਤੇ ਸ਼ਾਂਤਮਈ ਸਮਾਜ ਬਣਾਇਆ ਜਾ ਸਕੇ।