ਕੋਟਕਪੂਰਾ, 14 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾ ਅਤੇ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸਦੀ ਲੜੀ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਸ਼੍ਰੀ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ 01 ਆਰੋਪੀ ਨੂੰ ਗ੍ਰਿਫਤਾਰ ਕੀਤਾ ਅਤੇ ਉਸਦੇ ਦੇ ਕਬਜ਼ੇ ਵਿੱਚੋ 500 ਨਸ਼ੀਲੀਆ ਗੋਲੀਆ ਬਰਾਮਦ ਕੀਤੀਆ ਗਈਆ। ਕਾਰਵਾਈ ਦੇ ਵੇਰਵਿਆ ਮਤਾਬਿਕ ਮਿਤੀ 11 ਅਗਸਤ ਨੂੰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਪੁਲਿਸ ਪਾਰਟੀ ਸਮੇਤ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਸੀ.ਆਈ.ਏ ਯੁਨਟਿ ਜੈਤੋ ਤੋਂ ਚੱਲ ਕੇ ਪਿੰਡ ਸੇਵੇਵਾਲਾ, ਦਬੜੀਖਾਨਾ, ਵਾੜਾ ਭਾਈਕਾ ਤੋ ਹੁੰਦੇ ਹੋਏ ਨੈਸ਼ਨਲ ਹਾਈਵੇ-54 ਕਰਾਸ ਕਰਕੇ ਲਿਕ ਰੋਡ ਪਿੰਡ ਘਣੀਆ ਦੀ ਤਰਫ ਨੂੰ ਜਾ ਰਹੇ ਸੀ ਤਾਂ ਪੁਲਿਸ ਪਾਰਟੀ ਦੀ ਗੱਡੀ ਤਿਰਛੇ ਮੋੜ ਤੋਂ ਮੁੜਨ ਲਈ ਹੋਲੀ ਹੋਈ ਤਾਂ ਇੱਕ ਮੋਨਾ ਨੌਜਵਾਨ ਇੱਕ ਮੋਟਰਸਾਈਕਲ ਪਾਸ ਪਿੱਪਲ ਦੇ ਦਰੱਖਤ ਹੇਠਾਂ ਖੜਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਦੀ ਗੱਡੀ ਆਪਣੇ ਪਾਸ ਰੁਕਦੀ ਦੇਖ ਕੇ ਮੋਟਰਸਾਈਕਲ ਨੂੰ ਸਟਾਰਟ ਕਰ ਕੇ ਖਿਸਕਣ ਲੱਗਾ ਤਾ ਪੁਲਿਸ ਪਾਰਟੀ ਵੱਲੋ ਜਾਬਤੇ ਅਨੁਸਾਰ ਤਲਾਸ਼ੀ ਕੀਤੀ ਗਈ ਤਾ ਦੌਰਾਨੇ ਤਲਾਸ਼ੀ ਦੋਸ਼ੀ ਦੇ ਕਬਜ਼ੇ ਵਿੱਚੋ 50 ਪੱਤੇ ਨਸ਼ੀਲੀਆਂ ਗੋਲੀਆਂ (ਕੁੱਲ 500 ਨਸ਼ੀਲੀਆ ਗੋਲੀਆ) ਬਰਾਮਦ ਕੀਤੀਆ ਗਈਆ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਗੁਰਾਦਿੱਤਾ ਸਿੰਘ ਉਰਫ ਗੋਰਾ ਪੁੱਤਰ ਲਾਲ ਸਿੰਘ ਵਜੋ ਹੋਈ ਹੈ, ਜੋ ਕਿ ਜਿਲਾ ਬਠਿੰਡਾ ਨਾਲ ਸਬੰਧਤ ਹੈ। ਪੁਲਿਸ ਟੀਮਾਂ ਵੱਲੋਂ ਨਸ਼ੀਲੀਆ ਗੋਲੀਆ ਦੀ ਬਰਾਮਦਗੀ ਤੋ ਇਲਾਵਾ ਮੌਕੇ ਪਰ ਮੌਜੂਦ 01 ਮੋਟਰਸਾਈਕਲ ਮਾਰਕਾ ਬਜਾਜ (ਸੀ.ਟੀ 100) ਨੂੰ ਵੀ ਕਬਜੇ ਵਿੱਚ ਲਿਆ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਗ੍ਰਿਫਤਾਰ ਦੋਸ਼ੀ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਦੋਸ਼ੀ ਗੁਰਾਦਿੱਤਾ ਸਿੰਘ ਉਰਫ ਗੋਰਾ ਪੁੱਤਰ ਲਾਲ ਦੇ ਖਿਲਾਫ ਪਹਿਲਾ ਵੀ ਨਸ਼ਾ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ 02 ਮਾਮਲੇ ਦਰਜ ਰਜਿਸਟਰ ਹਨ। ਪੁਲਿਸ ਟੀਮਾ ਵੱਲੋ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀ ਪਾਸੋ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕਰਨ ਲਈ ਪੁੱਛ ਗਿੱਛ ਕੀਤੀ ਜਾ ਸਕੇ। ਇਸ ਸਬੰਧੀ ਥਾਣਾ ਬਾਜਾਖਾਨਾ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 22ਬੀ/61/85 ਤਹਿਤ ਮੁਕੱਦਮਾ ਨੰਬਰ 130 ਮਿਤੀ 11.08.2026 ਨੂੰ ਦਰਜ ਕੀਤਾ ਗਿਆ ਹੈ।

