ਕੋਟਕਪੂਰਾ, 3 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿੱਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਹਰ ਕਿਸਮ ਦੀ ਸ਼ੱਕੀ ਗਤੀਵਿਧੀ ਉੱਪਰ ਪੈਨੀ ਨਿਗਰਾਨੀ ਰੱਖਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਸੇ ਸਿਲਸਿਲੇ ਅਧੀਨ ਅੱਜ ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ’ਤੇ ਐਂਟੀ-ਸਾਬੋਟੇਜ ਟੀਮਾਂ ਅਤੇ ਡੌਗ ਸਕਵਾਡ ਦੀ ਸਹਾਇਤਾ ਨਾਲ ਵਿਸ਼ੇਸ਼ ਜਾਂਚ ਓਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ ਦੇ ਹਰ ਹਿੱਸੇ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਗਈ। ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੀ ਪਛਾਣ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਜੀ.ਆਰ.ਪੀ. ਪੁਲਿਸ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਯਾਤਰੀਆਂ ਦੇ ਸਮਾਨ ਦੀ ਵੀ ਜਾਂਚ ਕੀਤੀ ਗਈ। ਬਿਨਾਂ ਕਿਸੇ ਵਜ੍ਹਾ ਦੇ ਰੇਲਵੇ ਸਟੇਸ਼ਨ ’ਤੇ ਮੌਜੂਦ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪਛਾਣ ਅਤੇ ਗਤੀਵਿਧੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਦੀਆਂ ਪਾਰਕਿੰਗਾਂ ਵਿੱਚ ਖੜ੍ਹੇ ਵਾਹਨਾਂ ਦੀ ਜਾਂਚ ‘ਵਾਹਨ ਐਪ’ ਰਾਹੀਂ ਕੀਤੀ ਗਈ, ਤਾਂ ਜੋ ਕਿਸੇ ਵੀ ਸ਼ੱਕੀ ਜਾਂ ਬਿਨਾਂ ਦਸਤਾਵੇਜ਼ ਵਾਲੇ ਵਾਹਨ ਦੀ ਤੁਰਤ ਪਛਾਣ ਹੋ ਸਕੇ। ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿੱਤੀ ਨੂੰ ਬਰਕਰਾਰ ਰੱਖਣਾ ਫਰੀਦਕੋਟ ਪੁਲਿਸ ਦੀ ਸਭ ਤੋਂ ਪਹਿਲੀ ਪ੍ਰਥਮਿਕਤਾ ਹੈ। ਐਂਟੀ-ਸਾਬੋਟੇਜ ਅਤੇ ਡੌਗ ਸਕਵਾਡ ਟੀਮਾਂ ਦੀ ਮਦਦ ਨਾਲ ਵਿਸ਼ੇਸ਼ ਜਾਂਚ ਓਪਰੇਸ਼ਨ ਚਲਾਉਣ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਸ਼ਰਾਰਤੀ ਤੱਤ ਜਨਤਕ ਸੁਰੱਖਿਆ ਵਿੱਚ ਵਿਘਨ ਨਾ ਪਾ ਸਕੇ।’ ਉਨ੍ਹਾਂ ਅੱਗੇ ਕਿਹਾ ਕਿ ਜਨਤਕ ਥਾਵਾਂ ’ਤੇ ਜਾਗਰੂਕਤਾ ਅਤੇ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ। ਅਸੀਂ ਸਾਰੇ ਨਾਗਰਿਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਸੂਚਨਾ ਤੁਰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਕਿਸੇ ਵੀ ਤਰ੍ਹਾ ਦੀ ਸ਼ੱਕੀ ਗਤੀਵਿਧੀ ਉੱਪਰ ਕਾਬੂ ਪਾਇਆ ਜਾ ਸਕੇ।
