ਦੋਸ਼ੀਆਂ ਖਿਲਾਫ ਸੰਗੀਨ ਧਾਰਾਵਾਂ ਤਹਿਤ ਦਰਜ ਸਨ ਮੁਕੱਦਮੇ : ਐਸ.ਐਸ.ਪੀ.
ਕੋਟਕਪੂਰਾ, 24 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਨੇ ਜਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਅੰਕੁਸ਼ ਲਾਉਣ ਲਈ ਸਖ਼ਤ ਕਾਰਵਾਈ ਜਾਰੀ ਰੱਖੀ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸਦੇ ਤਹਿਤ ਸਫਲਤਾ ਹਾਸਿਲ ਕਰਦੇ ਹੋਏ ਤਰਲੋਚਨ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਫਰੀਦਕੋਟ ਅਤੇ ਇਕਬਾਲ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਜੈਤੋ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ਼ ਕਾਰਵਾਈ ਕਰਦੇ ਹੋਏ ਅਲੱਗ-ਅਲੱਗ ਮੁਕੱਦਮਿਆ ਵਿੱਚ 2 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਵਿੱਚ ਗੁਰਪ੍ਰੀਤ ਸਿੰਘ ਅਤੇ ਸੰਜੇ ਨਾਮ ਦੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਗੰਭੀਰ ਅਪਰਾਧ ਦੇ ਮੁਕੱਦਮਿਆਂ ਵਿੱਚ ਦੋਸ਼ੀ ਹਨ। ਥਾਣੇਦਾਰ ਸੁਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਬਾਜਾਖਾਨਾ ਦੀ ਨਿਗਰਾਨੀ ਹੇਠ ਥਾਣਾ ਬਾਜਾਖਾਨਾ ਵੱਲੋਂ ਮੁੱਕਦਮਾ ਨੰਬਰ 50 ਮਿਤੀ 27.06.2024 ਅਧੀਨ ਧਾਰਾ 3,4,6,10,11(2),15,16 ਪੋਸਕੇ ਐਕਟ ਥਾਣਾ ਬਾਜਾਖਾਨਾ ਵਿੱਚ ਭਗੌੜੇ ਚੱਲ ਰਹੇ ਭਗੌੜੇ ਵਿਅਕਤੀ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਬੱਗੇ ਕੇ ਖੁਰਦ ਜਿਲ੍ਹਾ ਫਿਰੋਜਪੁਰ ਨੂੰ ਮਿਤੀ 23.10.2025 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸਦੇ ਨਾਲ ਹੀ ਥਾਣਾ ਸਿਟੀ ਫਰੀਦਕੋਟ ਵੱਲੋ ਇੰਸਪੈਕਟਰ ਸੰਜੀਵ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਮੁਕੱਦਮਾ ਨੰਬਰ 88 ਮਿਤੀ 11.03.2022 ਅ/ਧ 307, 323, 379(ਬੀ),511, 148, 149 ਥਾਣਾ ਸਿਟੀ ਫਰੀਦਕੋਟ ਵਿੱਚ ਭਗੌੜੇ ਚੱਲ ਰਹੇ ਦੋਸ਼ੀ ਸੰਜੇ ਪੁੱਤਰ ਰਾਜੇਸ਼ ਵਾਸੀ ਨਵੀ ਪਿੱਪਲੀ ਜਿਲਾ ਫਰੀਦਕੋਟ ਨੂੰ ਵੀ ਮਿਤੀ 22.10.2025 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਦੀ ਅਗਵਾਈ ਹੇਠ ਫਰੀਦਕੋਟ ਜਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਲਗਾਤਾਰ ਵਿਸ਼ੇਸ਼ ਮੁਹਿੰਮਾ ਚਲਾਈਆ ਜਾ ਰਹੀਆ ਹਨ, ਜਿਸ ਤਹਿਤ ਸ਼ੱਕੀ ਵਿਅਕਤੀਆਂ ਦੀ ਪਛਾਣ, ਰਿਕਾਰਡ ਦੀ ਜਾਂਚ ਅਤੇ ਅਦਾਲਤ ਤੋਂ ਭਗੌੜੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਵਾਸਤੇ ਲਗਾਤਾਰ ਸਖਤ ਕਦਮ ਉਠਾਏ ਜਾ ਰਹੇ ਹਨ।

