ਇਕ ਨਸ਼ਾ ਤਸਕਰ ਨੂੰ 1 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਕਾਬੂ : ਡੀ.ਐੱਸ.ਪੀ.

ਕੋਟਕਪੂਰਾ, 30 ਜੂਨ (ਟਿੰਕੂ ਕਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੇ ਨਿਰਦੇਸ਼ਾਂ ਅਧੀਨ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਜੈਤੋ ਵੱਲੋਂ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਇਕ ਨਸ਼ਾ ਤਸਕਰ ਨੂੰ 1 ਕਿਲੋਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਜਤਿੰਦਰ ਸਿੰਘ ਚੋਪੜਾ ਡੀ.ਐਸ.ਪੀ. ਕੋਟਕਪੂਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਗ੍ਰਿਫ਼ਤਾਰ ਮੁਲਜਮ ਦੀ ਪਛਾਣ ਜਗਰੂਪ ਸਿੰਘ ਉਰਫ ਰੂਪਾ ਵਾਸੀ ਪਿੰਡ ਰੱਤੇਵਾਲਾ ਸੋਹਣਗੜ੍ਹ ਜਿਲਾ ਫਿਰੋਜਪੁਰ ਵਜੋ ਹੋਈ ਹੈ। ਪੁਲਿਸ ਪਾਰਟੀ ਵੱਲੋਂ ਮੌਕੇ ’ਤੇ ਬਰਾਮਦ ਮੋਟਰਸਾਈਕਲ ਵੀ ਕਬਜੇ ਵਿੱਚ ਲਿਆ ਗਿਆ ਹੈ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਉਹਨਾ ਦੱਸਿਆ ਕਿ ਥਾਣੇਦਾਰ ਗੁਰਲਾਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੌਰਾਨ ਜਦ ਕੋਹਾਰਵਾਲਾ ਚੌਰਸਤਾ ਪਾਸ ਮੌਜੂਦ ਸੀ ਤਾਂ ਦੋਸ਼ੀ ਜਗਰੂਪ ਸਿੰਘ ਉਰਫ ਰੂਪਾ ਮੋਟਰਸਾਈਕਲ ਪਰ ਆਉਦਾ ਦਿਖਾਈ ਦਿੱਤਾ, ਜਿਸ ਵੱਲੋਂ ਪੁਲਿਸ ਪਾਰਟੀ ਨੂੰ ਵੇਖ ਕੇ ਤੇਜੀ ਨਾਲ ਮੋਟਰਸਾਈਕਲ ਪਿੱਛੇ ਦੀ ਤਰਫ ਨੂੰ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸ ਪਾਸੋਂ 1 ਕਿਲੋਗ੍ਰਾਮ ਅਫੀਮ ਬਰਾਮਦ ਹੋਈ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 18(ਸੀ)/61/85 ਤਹਿਤ ਮੁਕੱਦਮਾ ਨੰਬਰ 109 ਮਿਤੀ 27.06.2025 ਦਰਜ ਕੀਤਾ ਗਿਆ ਹੈ, ਜਦਕਿ ਹੁਣ ਫਰੀਦਕੋਟ ਪੁਲਿਸ ਵੱਲੋਂ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਰਹੀ ਹੈ ਕਿ ਇਹ ਕਿਸ ਜਗਾ ਤੋ ਨਸੇ ਦੀ ਖੇਪ ਨੂੰ ਲੈ ਕੇ ਆਉਦਾ ਸੀ ਤੇ ਕਿੱਥੇ-ਕਿੱਥੇ ਇਸ ਵੱਲੋ ਇਸ ਨੂੰ ਸਪਲਾਈ ਕੀਤਾ ਜਾਣਾ ਸੀ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਦੋਸੀ ਪਹਿਲਾ ਵੀ ਨਸ਼ੇ ਦੀ ਤਸਕਰੀ ਸਬੰਧੀ 03 ਮੁਕੱਦਮੇ ਦਰਜ ਰਜਿਸਟਰ ਹਨ।
ਲੜੀ ਨੰ. ਗ੍ਰਿਫਤਾਰ ਦੋਸ਼ੀ ਪਹਿਲਾ ਦਰਜ ਮੁਕੱਦਮੇ।
1. ਜਗਰੂਪ ਸਿੰਘ ਉਰਫ ਰੂਪਾ ਪੁੱਤਰ ਬਲਰਾਜ ਸਿੰਘ ਵਾਸੀ ਪਿੰਡ ਰੱਤੇਵਾਲਾ ਸੋਹਣਗੜ੍ਹ, ਜਿਲਾ ਫਿਰੋਜਪੁਰ 1) ਮੁਕੱਦਮਾ ਨੰਬਰ 88 ਮਿਤੀ 11.05.2017 ਅ/ਧ 15/18/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ-1 ਆਬੋਹਰ (ਫਾਜਿਲਕਾ)
2) ਮੁਕੱਦਮਾ ਨੰਬਰ 130 ਮਿਤੀ 20.10.2018 ਅ/ਧ 15 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਜਲਾਲਾਬਾਦ (ਫਾਜਿਲਕਾ)
3) ਮੁਕੱਦਮਾ ਨੰਬਰ 42 ਮਿਤੀ 26.02.2025 ਅ/ਧ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਗੁਰੂਹਰਸਹਾਏ (ਫਿਰੋਜਪੁਰ)
ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ‘ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੇ ਖਤਮ ਕੀਤਾ ਜਾ ਸਕੇ।