ਗਿਰੋਹ ’ਚ ਸ਼ਾਮਿਲ 4 ਦੋਸ਼ੀਆਂ ਨੂੰ ਤੇਜ਼ਧਾਰ ਹਥਿਆਰਾਂ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਕੀਤਾ ਕਾਬੂ
ਕੋਟਕਪੂਰਾ, 23 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾ, ਚੋਰੀਆਂ ਅਤੇ ਨਸੇ ਦੀ ਤਸਕਰੀ ਵਿੱਚ ਸ਼ਾਮਿਲ ਦੋਸੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦਿਆਂ ਥਾਣਾ ਸਿਟੀ ਕੋਟਕਪੂਰਾ ਵੱਲੋਂ ਲੁੱਟ ਖੋਹ ਕਰਨ ਫਿਰਾਕ ਵਿੱਚ ਬੈਠੇ ਗਿਰੋਹ ਦੇ 04 ਦੋਸ਼ੀਆਂ ਨੂੰ ਵਾਰਦਾਤ ਕਰਨ ਤੋਂ ਪਹਿਲਾਂ ਹੀ ਕਾਬੂ ਕੀਤਾ ਗਿਆ ਹੈ। ਇਸ ਗਿਰੋਹ ਵਿੱਚ ਸ਼ਾਮਿਲ ਦੋਸ਼ੀਆਂ ਪਾਸੋ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਜਤਿੰਦਰ ਸਿੰਘ ਡੀ.ਐਸ.ਪੀ. (ਸ.ਡ) ਕੋਟਕਪੂਰਾ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। ਗ੍ਰਿਫਤਾਰ ਦੋਸ਼ੀਆਂ ਦੀ ਪਹਿਚਾਣ ਸ਼ਾਗਰ ਕੁਮਾਰ ਪੁੱਤਰ ਮਹਾਂਵੀਰ ਵਾਸੀ ਧੰਨਾ ਬਸਤੀ ਕੋਟਕਪੂਰਾ, ਜਗਦੀਪ ਸਿੰਘ ਉਰਫ ਦੀਪੂ ਪੁੱਤਰ ਨਿਰਮਲ ਸਿੰਘ ਵਾਸੀ ਗਾਂਧੀ ਬਸਤੀ ਗਲੀ ਨੰਬਰ 03 ਕੋਟਕਪੂਰਾ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬਾਹਮਣ ਵਾਲਾ, ਸੱਤਪਾਲ ਸਿੰਘ ਉਰਫ ਬਿੱਟੂ ਪੁੱਤਰ ਕਾਕਾ ਸਿੰਘ ਵਾਸੀ ਨਿਰਮਾਣਪੁਰਾ ਮੁਹੱਲਾ ਕੋਟਕਪੂਰਾ ਵਜੋ ਹੋਈ ਹੈ। ਇਹਨਾਂ ਪਾਸੋ ਪੁਲਿਸ ਪਾਰਟੀ ਵੱਲੋਂ 02 ਕਾਪੇ, 01 ਗਰਾਰੀ ਲੱਗੀ ਲੋਹੇ ਦੀ ਪਾਈਪ, 01 ਕਿ੍ਰਪਾਨ, 01 ਮੋਟਰਸਾਈਕਲ ਮਾਰਕਾ (ਹੀਰੋ ਸਪਲੈਡਰ ਰੰਗ ਕਾਲਾ) ਬਰਾਮਦ ਕੀਤੇ ਗਏ ਹਨ। ਉਹਨਾ ਦੱਸਿਆ ਕਿ ਭਰੋਸੇਯੋਗ ਗੁਪਤ ਜਾਣਕਾਰੀ ਦੇ ਅਧਾਰ ਤੇ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਪਾਰਟੀ ਵੱਲੋ ਕਾਰਵਾਈ ਕਰਦਿਆਂ ਇੱਕ ਆਪਰੇਸ਼ਨ ਚਲਾਇਆ ਗਿਆ ਅਤੇ ਇਹਨਾ ਦੋਸ਼ੀਆਂ ਨੂੰ ਪੁਲ ਸੂਆ ਜੈਤੋ ਰੋਡ (ਨੇੜੇ ਬਾਬਾ ਖੇਤਰਪਾਲ ਦੀ ਜਗਾ) ਕੋਟਕਪੂਰਾ ਵਿਖੇ ਉਸ ਸਮੇ ਕਾਬੂ ਕੀਤਾ ਗਿਆ, ਜਦੋ ਉਹ ਬੇਅਬਾਦ ਕਮਰਿਆ ਵਿੱਚ ਲੁੱਕ-ਛਿੱਪ ਕੇ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਸਨ। ਜਾਣਕਾਰੀ ਮੁਤਾਬਿਕ ਇਸ ਗਿਰੋਹ ਦਾ ਮੁੱਖ ਸਰਗਨਾ ਸ਼ਾਗਰ ਕੁਮਾਰ ਪੁੱਤਰ ਮਹਾਂਵੀਰ ਹੈ, ਜਿਸ ਖ਼ਿਲਾਫ ਪਿਛਲੇ ਸਮੇਂ ਦੌਰਾਨ ਚੋਰੀ ਦੀਆਂ ਵਾਰਦਾਤਾਂ, ਐਕਸਾਈਜ਼ ਐਕਟ ਹੇਠ ਕੁੱਲ 10 ਮਾਮਲੇ ਦਰਜ ਹਨ। ਗਿਰੋਹ ਦੇ ਬਾਕੀ ਦੋਸ਼ੀਆਂ ਖ਼ਿਲਾਫ ਵੀ ਚੋਰੀ, ਨਸ਼ਾ ਤਸਕਰੀ, ਅਤੇ ਹੋਰ ਸੰਗੀਨ ਜੁਰਮਾਂ ਅਧੀਨ ਕਈ ਗੰਭੀਰ ਮਾਮਲੇ ਪਹਿਲਾਂ ਤੋਂ ਹੀ ਦਰਜ ਹਨ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮਕੱਦਮਾ ਨੰਬਰ 178 ਮਿਤੀ 20-07-2025 ਅ/ਧ 310(4),310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ।