ਕੋਟਕਪੂਰ, 21 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈਹੇਠ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਿਲ ਦੋਸ਼ੀਆ ਨੂੰ ਲਗਾਤਰ ਕਾਬੂ ਕੀਤਾ ਜਾ ਰਿਹਾ ਹੈ। ਇਸ ਤਹਿਤ ਚਲ ਰਹੀ ਮੁਹਿੰਮ ਤਹਿਤ ਪਿਛਲੇ 09 ਮਹੀਨਿਆ ਦੌਰਾਨ ਐਕਸਾਈਜ ਐਕਟ ਤਹਿਤ 87 ਮੁਕੱਦਮੇ ਦਰਜ ਕਰਕੇ 103 ਦੋਸ਼ੀਆ ਨੂੰ ਕੀਤਾ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾ ਪਾਸੋ 877 ਲਿਟਰ ਨਜਾਇਜ ਸ਼ਰਾਬ, 1852 ਲਿਟਰ ਨਜਾਇਜ ਠੇਕਾ ਸ਼ਰਾਬ ਅਤੇ 1478 ਲਿਟਰ ਲਾਹਣ ਬਰਾਮਦ ਕੀਤੀ ਗਈ ਹੈ। ਇਸੇ ਲੜੀ ਤਹਿਤ ਅੱਜ ਸੁਖਦੀਪ ਸਿੰਘ ਡੀ.ਐਸ.ਪੀ (ਸਬ-ਡਵੀਜਨ) ਜੈਤੋ ਦੀ ਨਿਗਰਾਨੀ ਹੇਠ ਥਾਣਾ ਜੈਤੇ, ਸੀ.ਆਈ.ਏ ਜੈਤੇ ਅਤੇ ਐਕਸਾਈਡ ਡਿਪਾਰਟਮੈਟ ਦੀਆਂ ਟੀਮਾਂ ਨਾਲ ਮਿਲ ਕੇ ਜੈਤੋ ਦੇ ਛੱਜਘੜ ਮੁਹੱਲੇ ਵਿਖੇ ਵਿਸ਼ੇਸ਼ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਆਪਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ। ਇਸ ਸਬੰਧੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਰੀਦਕੋਟ ਪੁਲਿਸ ਗੈਰਕਾਨੂੰਨੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਐਕਸਾਈਜ ਮਹਿਕਮੇ ਨਾਲ ਮਿਲ ਕੇ ਲਗਾਤਾਰ ਰੇਡ ਕੀਤੀਆ ਜਾ ਰਹੀਆ ਹਨ। ਜਿਸਦੇ ਤਹਿਤ ਲਗਾਤਾਰ ਕਾਮਯਾਬੀ ਵੀ ਹਾਸਿਲ ਹੋ ਰਹੀ ਹੈ। ਇਸਦੇ ਨਾਲ ਹੀ ਉਹਨਾਂ ਦੱਸਿਆ ਕਿ ਉਹਨਾਂ ਵੱਲੋ ਸਮੂਹ ਡੀ.ਐਸ.ਪੀ ਅਤੇ ਮੁੱਖ ਅਫਸਰ ਥਾਣਾ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਐਕਸਾਈਜ ਅਧਿਕਾਰੀਆਂ ਨੂੰ ਨਾਲ ਲੈ ਕੇ ਚੈਕਿੰਗ ਕਰਨ ਅਤੇ ਨਜਾਇਜ ਜਾਂ ਮਿਲਾਵਟੀ ਸ਼ਰਾਬ ਦੀ ਵਿਕਰੀ ਜਾ ਤਸਕਰੀ ਵਿੱਚ ਸ਼ਾਮਿਲ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਸੁਨਿਸਚਿਤ ਕਰਨ। ਉਹਨਾਂ ਦੁਹਰਾਇਆ ਕਿ ਪੁਲਿਸ ਵਿਭਾਗ ਗੈਰਕਾਨੂੰਨੀ ਸ਼ਰਾਬ ਦੀ ਵਿਕਰੀ ਖਿਲਾਫ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ “ਇਹ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ ਅਤੇ ਇਸ ਗੈਰਕਾਨੂੰਨੀ ਕਾਰੋਬਾਰ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਨੇ ਅੰਤ ਵਿੱਚ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਨਸ਼ੇ ਦੀ ਤਸਕਰੀ ਜਾਂ ਕਿਸੇ ਸ਼ੱਕੀ ਵਿਅਕਤੀ ਸਬੰਧੀ ਜਾਣਕਾਰੀ ਹੋਵੇ ਤਾਂ ਉਹ ਆਪਣੇ ਨਜ਼ਦੀਕੀ ਪੁਲਿਸ ਥਾਣੇ ਜਾਂ ਹੈਲਪਲਾਈਨ ਨੰਬਰ ’ਤੇ ਸੂਚਨਾ ਦੇਣ, ਤਾਂ ਜੋ ਸਮਾਜ ਨੂੰ ਨਸ਼ੇ ਮੁਕਤ ਬਣਾਇਆ ਜਾ ਸਕੇ।

