ਪੈਨਸ਼ਨਰਾਂ ਦੀਆਂ ਅਪ੍ਰੈਲ ਮਹੀਨੇ ਦੀਆਂ ਪੈਨਸ਼ਨਾਂ ਨਾ ਆਉਣ ਕਾਰਨ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ

ਪੈਨਸ਼ਨਰਾਂ ਦੀਆਂ ਅਪ੍ਰੈਲ ਮਹੀਨੇ ਦੀਆਂ ਪੈਨਸ਼ਨਾਂ ਨਾ ਆਉਣ ਕਾਰਨ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ

ਕੋਟਕਪੂਰਾ, 6 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਸਟੇਟ ਬੈਂਕ ਆਫ ਇੰਡੀਆ ਨਾਲ ਸਬੰਧਤ ਪੰਜਾਬ ਸਰਕਾਰ ਦੇ ਲੱਖਾਂ ਪੈਨਸ਼ਨਰਾਂ ਨੂੰ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਸਵੇਰੇ ਸਵੇਰੇ ਜਾਂ ਗਜ਼ਟਿਡ ਛੁੱਟੀ ਹੋਣ ਦੀ ਸੂਰਤ ਵਿੱਚ ਅਗਲਾ ਦਿਨ ਚੜਨ ਸਾਰ ਹੀ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਪੈਨਸ਼ਨ ਜ਼ਮਾਂ ਹੋਣ ਦਾ ਮੋਬਾਈਲ ਤੇ ਮੈਸੇਜ ਆ ਜਾਂਦਾ ਸੀ ਪਰ ਅੱਜ ਛੇ ਤਰੀਕ ਤੱਕ ਵੀ ਅਪ੍ਰੈਲ ਮਹੀਨੇ ਦੀ ਪੈਨਸ਼ਨ ਜ਼ਮਾਂ ਹੋਣ ਅਤੇ ਸੋਧੇ ਤਨਖਾਹ ਸਕੇਲਾਂ ਅਨੁਸਾਰ ਬਣਦੀ ਮਹੀਨਾ ਵਾਰ ਕਿਸ਼ਤ ਜਮਾਂ ਹੋਣ ਦਾ ਮੈਸੇਜ ਨਾ ਆਉਣ ਕਰਕੇ ਪੈਨਸ਼ਨਰ ਬਹੁਤ ਪਰੇਸ਼ਾਨੀ ਦੇ ਦੌਰ ਵਿੱਚੋਂ ਦੀ ਗੁਜ਼ਰ ਰਹੇ ਹਨ। ਪੰਜਾਬ ਸਰਕਾਰ ਦੇ ਇਸ ਰਵਈਏ ਦੇ ਖਿਲਾਫ ਆਪਣਾ ਰੋਸ ਪ੍ਰਗਟ ਕਰਨ ਲਈ ਫਰੀਦਕੋਟ ਜ਼ਿਲ੍ਹੇ ਵਿੱਚ ਕਾਰਜਸ਼ੀਲ ਪੈਨਸ਼ਨਰਾਂ ਦੀਆਂ ਤਿੰਨ ਪ੍ਰਮੁੱਖ ਜਥੇਬੰਦੀਆਂ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ, ਪੰਜਾਬ ਗੌਰਮਿੰਟ ਸਿਵਲ ਪੈਨਸ਼ਨਰ ਐਸੋਸੀਏਸ਼ਨ, ਡੈਮੋਕਰੇਟਿਕ ਪੈਂਨਸ਼ਨਰਜ਼ ਫਰੰਟ ਵੱਲੋਂ 8, ਮਈ ਨੂੰ ਸਵੇਰੇ ਠੀਕ 10-30 ਵਜੇ ਖਜਾਨਾ ਦਫਤਰ ਫਰੀਦਕੋਟ ਸਾਹਮਣੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਹੈ। 

ਇਹਨਾਂ ਜਥੇਬੰਦੀਆਂ ਦੇ ਪ੍ਰਮੁੱਖ ਆਗੂ ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਸੁਖਮੰਦਰ ਸਿੰਘ ਸੰਧਵਾਂ, ਕੁਲਵੰਤ ਸਿੰਘ ਚਾਨੀ, ਸੁਭਾਸ਼ ਚੰਦਰ ਸ਼ਰਮਾ, ਕੁਲਵਿੰਦਰ ਸਿੰਘ ਮੌੜ, ਸੋਮਨਾਥ ਅਰੋੜਾ, ਪ੍ਰਿੰਸੀਪਲ ਕ੍ਰਿਸ਼ਨ ਲਾਲ,ਗੁਰਚਰਨ ਸਿੰਘ ਸਿੱਖਾਂਵਾਲਾ, ਇਕਬਾਲ ਸਿੰਘ ਮੰਘੇੜਾ, ਗੁਰਮੀਤ ਸਿੰਘ ਜੈਤੋ, ਪੂਰਨ ਸਿੰਘ ਸਰਾਵਾਂ, ਤਰਸੇਮ ਨਰੂਲਾ, ਜਗਤਾਰ ਸਿੰਘ ਗਿੱਲ ਅਤੇ ਸੁਰਜੀਤ ਸਿੰਘ ਭੱਟੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਹਨਾਂ ਪੁਤਲੇ ਫੂਕ ਪ੍ਰਦਰਸ਼ਨਾਂ ਦਾ ਪੰਜਾਬ ਸਰਕਾਰ ਤੇ ਕੋਈ ਅਸਰ ਨਾ ਹੋਇਆ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ਾਂ ਦੀ ਰੂਪ ਰੇਖਾ ਹੋਰ ਤਿੱਖੀ ਕੀਤੀ ਜਾਵੇਗੀ। ਆਗੂਆਂ ਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਲੱਖਾਂ ਪੈਨਸ਼ਨਰਾਂ ਨੂੰ ਤੁਰੰਤ ਅਪ੍ਰੈਲ ਮਹੀਨੇ ਦੀ ਪੈਨਸ਼ਨ ਦਿੱਤੀ ਜਾਵੇ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.