ਕੋਟਕਪੂਰਾ, 10 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਹੜਾਂ ਕਾਰਨ ਮਾੜੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਗੁਰਦਾਸਪੁਰ, ਤਰਨ ਤਰਨ ਅਤੇ ਹੋਰ ਇਲਾਕਿਆਂ ਵਿੱਚ ਪਹੁੰਚ ਕੇ ਹਾਲਤਾਂ ਨੂੰ ਦੇਖਿਆ ਗਿਆ! ਇਸ ਉਪਰੰਤ ਹੜਾਂ ਕਾਰਨ ਨੁਕਸਾਨ ਹੋਏ ਕਿਸਾਨਾਂ ਨਾਲ ਵਿਸ਼ੇਸ਼ ਤੌਰ ‘ਤੇ ਮੀਟਿੰਗ ਕੀਤੀ ਗਈ! ਇਸ ਸਮੇਂ ਉਹਨਾਂ ਨੇ ਉਹਨਾਂ ਦੇ ਦੁਖੜੇ ਸੁਣੇ ਸੁਣੇ ਅਤੇ ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ 1600 ਕਰੋੜ ਦਾ ਰਾਹਤ ਪੈਕੇਜ ਦੇਣਾ ਇੱਕ ਵੱਡਾ ਉਪਰਾਲਾ ਹੈ! ਇਹ ਵਿਚਾਰ ਅੱਜ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਵਿਧਾਨ ਸਭਾ ਹਲਕਾ ਜੈਤੋ ਨੇ ਸਾਂਝੇ ਕੀਤੇ! ਉਹਨਾਂ ਕਿਹਾ ਕਿ ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਂਡ ਪੰਜਾਬ ਨਾਲ ਵੀ ਮੀਟਿੰਗ ਕੀਤੀ, ਜਿਨਾਂ ਨੇ ਪੰਜਾਬ ਦੇ ਹਾਲਾਤਾਂ ਬਾਰੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਵਾਇਆ ਤੇ ਪੰਜਾਬ ਦੀ ਹਾਈ ਕਮਾਂਡ ਨੇ ਸਾਰੇ ਵਰਗਾਂ ਕਿਸਾਨਾਂ- ਵਪਾਰੀਆਂ- ਐਸ.ਸੀ. ਅਤੇ ਬੀ.ਸੀ. ਲੋਕਾਂ ਲਈ ਵਿਸ਼ੇਸ਼ ਮੰਗ ਰੱਖੀ ਕਿ ਪੰਜਾਬ ਦੇ ਹਰ ਵਰਗ ਦੇ ਲੋਕਾਂ ਦਾ ਨੁਕਸਾਨ ਹੋਣ ਕਰਕੇ ਸਾਰੇ ਲੋਕਾਂ ਨੂੰ ਬਣਦੀ ਸਹਾਇਤਾ ਦਿੱਤੀ ਜਾਵੇ! ਉਹਨਾਂ ਕਿਹਾ ਕਿ ਪੰਜਾਬ ਦੇ ਜਿੱਥੇ ਕਿਸਾਨਾਂ ਦਾ ਨੁਕਸਾਨ ਹੋਇਆ, ਉੱਥੇ ਪੰਜਾਬ ਦੇ ਮਜ਼ਦੂਰ ਵਰਗ ਦਾ ਵੀ ਵੱਡਾ ਨੁਕਸਾਨ ਹੋਇਆ ਹੈ! ਜਸਪਾਲ ਪੰਜਗਰਾਈ ਨੇ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਰੇ ਵਰਗਾਂ ਦੇ ਨਾਲ ਖੜੀ ਹੈ। ਸਾਰੇ ਵਰਗਾਂ ਨਾਲ ਉਹਨਾਂ ਦੇ ਹੋਏ ਨੁਕਸਾਨ ਲਈ ਅੱਗੇ ਤੋਂ ਵੀ ਵਿਸ਼ੇਸ਼ ਸਹਾਇਤਾ ਦੇਣ ਲਈ ਵਚਨਬੱਧ ਹੈ! ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰ ਵਰਗ ਦੇ ਖੇਤਾਂ ਲਈ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਬਾਰਡਰ ਦੇ ਏਰੀਏ ਦੇ ਸੁਧਾਰ ਲਈ 530 ਕਰੋੜ ਰੁਪਏ ਪਹਿਲਾਂ ਹੀ ਇੱਕ ਵਿਸ਼ੇਸ਼ ਪੈਕਸ ਦਿੱਤਾ ਜਾ ਚੁੱਕਾ ਹੈ, ਪਿਛਲੇ ਸਾਲ 12 ਹਜਾਰ ਕਰੋੜ ਰੁਪਏ ਤੋਂ ਉੱਪਰ ਪੰਜਾਬ ਸਰਕਾਰ ਨੂੰ ਪੰਜਾਬ ਦੇ ਵਿਕਾਸ ਲਈ ਦਿੱਤਾ ਗਿਆ!