ਕਿ੍ਰਸ਼ਨ ਨਾਰੰਗ ਨੇ ਪੰਜਾਬ ਤੇ ਹਿਮਾਚਲ ਲਈ ਐਲਾਨੀ ਰਾਸ਼ੀ ਦੀ ਕੀਤੀ ਪ੍ਰਸੰਸਾ
ਕੋਟਕਪੂਰਾ, 11 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਅਤੇ ਹਿਮਾਚਲ ਦੇ ਕਈ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਲੋਕਾਂ ਦੇ ਜਾਨ-ਮਾਲ ਦੇ ਨੁਕਸਾਨ ਦੇ ਵੇਰਵੇ ਪ੍ਰਾਪਤ ਕਰਨ ਤੋਂ ਬਾਅਦ, ਉਨ੍ਹਾਂ ਨੇ ਪੰਜਾਬ ਨੂੰ 1600 ਕਰੋੜ ਅਤੇ ਹਿਮਾਚਲ ਨੂੰ 1500 ਕਰੋੜ ਰੁਪਏ ਦੀ ਤੁਰਤ ਰਾਹਤ ਦਾ ਐਲਾਨ ਕੀਤਾ ਹੈ, ਹੜ੍ਹ ਪੀੜਤਾਂ ਲਈ ਰਾਹਤ ਭਰਿਆ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿ੍ਰਸ਼ਨ ਨਾਰੰਗ ਮੰਡਲ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਐਲਾਨੀ ਗਈ 1600 ਕਰੋੜ ਰੁਪਏ ਦੀ ਤੁਰਤ ਰਾਹਤ ਇੱਕ ਬਹੁਤ ਵਧੀਆ ਕਦਮ ਹੈ, ਇਸ ਨਾਲ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਉਨ੍ਹਾਂ ਦੇ ਜਾਨ-ਮਾਲ ਦੀ ਰੱਖਿਆ ਕਰਕੇ ਕਾਫ਼ੀ ਹੱਦ ਤੱਕ ਰਾਹਤ ਮਿਲੇਗੀ। ਕਿ੍ਰਸ਼ਨ ਨਾਰੰਗ ਨੇ ਆਖਿਆ ਕਿ ਕੇਂਦਰ ਸਰਕਾਰ ਦੀਆਂ ਕਈ ਟੀਮਾਂ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਵੱਖ-ਵੱਖ ਜ਼ਿਲਿ੍ਹਆਂ ਤੋਂ ਪੂਰੀ ਜਾਣਕਾਰੀ ਇਕੱਠੀ ਕਰ ਰਹੀਆਂ ਹਨ ਅਤੇ ਜਲਦੀ ਹੀ ਇਹ ਟੀਮਾਂ ਕੇਂਦਰ ਸਰਕਾਰ ਨੂੰ ਆਪਣੀ ਰਿਪੋਰਟ ਸੌਂਪਣਗੀਆਂ, ਜਿਸ ਤੋਂ ਬਾਅਦ ਕੇਂਦਰ ਸਰਕਾਰ ਪੰਜਾਬ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਰਾਹਤ ਪੈਕੇਜ ਜਾਰੀ ਕਰੇਗੀ।