ਆਖਿਆ! ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਯੋਗਦਾਨ ਵੀ ਸ਼ਲਾਘਾਯੋਗ
ਕੋਟਕਪੂਰਾ, 10 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਗਏ ਰਾਹਤ ਪੈਕੇਜ ਨਾਲ ਰਾਹਤ ਜਰੂਰ ਮਿਲੇਗੀ ਅਤੇ ਪੰਜਾਬ ਮੁੜ ਤੋਂ ਪੈਰਾਂ ਸਿਰ ਹੋਣ ਲਈ ਉਠ ਖੜ੍ਹਾ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਫਰੀਦਕੋਟ ਤੋਂ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਾਜਨ ਨਾਰੰਗ ਨੇ ਕਿਹਾ ਕਿ ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਡੇਰਾ ਬਾਬਾ ਨਾਨਕ, ਅਜਨਾਲਾ, ਗੁਰਦਾਸਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਸਮੇਤ ਸਾਰੇ ਦੇ ਸਾਰੇ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਪੰਜਾਬ ਦੇ ਲੋਕਾਂ ਦਾ ਮਾਲ, ਡੰਗਰ, ਪਸ਼ੂ ਸਭ ਕੁੱਝ ਰੁੜ੍ਹ ਚੁੱਕਾ ਹੈ। ਪੰਜਾਬ ਲਈ ਸਭ ਤੋਂ ਮੁਸ਼ਕਿਲ ਘੜੀ ‘ਚ ਪੰਜਾਬ ਦੇ ਜਾਇਆ ਨੇ ਹੀ ਇਸ ਨੂੰ ਸੰਭਾਲਿਆ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵਲੋਂ ਦਿੱਤੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨਾਲ ਪੰਜਾਬ ਮੁਸ਼ਕਿਲ ਦੌਰ ‘ਚੋਂ ਆਸਾਨੀ ਨਾਲ ਲੰਘ ਸਕੇਗਾ। ਓਹਨਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ. ਬਿੱਟੂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਦੇ ਅਸਲ ਹਾਲਾਤ ਤੋਂ ਜਾਣੂ ਕਰਵਾਉਂਦੇ ਹੋਏ 1600 ਕਰੋੜ ਦੀ ਇਹ ਰਾਹਤ ਦਿਵਾਉਣ ‘ਚ ਅਹਿਮ ਯੋਗਦਾਨ ਦਿੱਤਾ ਹੈ। ਇਸ ਤੋਂ ਬਿਨਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਗੰਭੀਰ ਜ਼ਖਮੀਆਂ ਨੂੰ 50-50 ਹਜ਼ਾਰ ਦੀ ਸਹਾਇਤਾ ਵੀ ਮਦਦ ਦੇਵੇਗੀ।