ਫ਼ਰੀਦਕੋਟ, 19 ਜੁਲਾਈ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਰੋਟਰੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਅਸ਼ਵਨੀ ਬਾਂਸਲ, ਸਕੱਤਰ ਦਵਿੰਦਰ ਸਿੰਘ ਪੰਜਾਬ ਮੋਟਰਜ਼ ਨੇ ਜਾਣਕਾਰੀ ਦਿੱਤੀ ਹੈ ਕਿ ਰੋਟਰੀ ਕਲੱਬ ਫ਼ਰੀਦਕੋਟ ਦੇ ਆਗੂ ਪ੍ਰਿੰਸੀਪਲ ਐਸ.ਪੀ.ਐਸ.ਸੋਢੀ ਦੀ ਨਿੱਘੀ ਯਾਦ ’ਚ 20 ਜੁਲਾਈ ਨੂੰ ਸਵੇਰੇ 10: ਵਜੇ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਵਿਖੇ ਪੌਦੇ ਲਗਾਏ ਜਾਣਗੇ। ਪੌਦੇ ਲਗਾਉਣ ਦੇ ਪ੍ਰੋਜੈਕਟ ਦੇ ਚੇਅਰਮੈਨ ਕੇਵਲ ਕ੍ਰਿਸ਼ਨ ਕਟਾਰੀਆ ਅਤੇ ਕੋ-ਚੇਅਰਮੈਨ ਨਵਦੀਪ ਗਰਗ ਹੋਣਗੇ। ਕਲੱਬ ਦੇ ਪ੍ਰਧਾਨ ਅਤੇ ਸਕੱਤਰ ਨੇ ਰੋਟਰੀ ਕਲੱਬ ਫ਼ਰੀਦਕੋਟ ਦੇ ਸਮੂਹ ਮੈਂਬਰਾਂ ਨੂੰ ਪੌਦੇ ਲਗਾਉਣ ਲਈ ਸਮੇਂ ਸਿਰ ਪਹੁੰਚਣ ਵਾਸਤੇ ਅਪੀਲ ਕੀਤੀ ਹੈ।