ਫਰੀਦਕੋਟ , 11 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਜਿਲਾ ਫਰੀਦਕੋਟ ਦੇ ਪ੍ਰਧਾਨ ਇਕਬਾਲ ਸਿੰਘ ਢੁੱਡੀ, ਚੇਅਰਮੈਨ ਨਛੱਤਰ ਸਿੰਘ ਭਾਣਾ, ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਰਣ ਸਿੰਘ ਵਾਲਾ, ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ ਨੇ ਦੱਸਿਆ ਹੈ ਕਿ ਸਥਾਨਕ ਸਰਕਾਰੀ ਬਿ੍ਰਜਿੰਦਰਾ ਕਾਲਜ ਫਰੀਦਕੋਟ ਦੇ ਪ੍ਰਿੰਸੀਪਲ ਵੱਲੋਂ ਕਾਲਜ ’ਚ ਕੰਮ ਕਰਦੇ ਦਰਜਾਚਾਰ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਜਥੇਬੰਦੀ ਵਲੋਂ ਮੀਟਿੰਗ ਦਾ ਸਮਾਂ ਮੰਗ ਕਰਨ ਦੇ ਬਾਵਜੂਦ ਪ੍ਰਿੰਸੀਪਲ ਵੱਲੋਂ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਹੀ ਨਹੀਂ ਦਿੱਤਾ ਜਾ ਰਿਹਾ, ਮਸਲੇ ਹੱਲ ਕਰਨਾ ਤਾਂ ਬਹੁਤ ਦੂਰ ਦੀ ਗੱਲ ਬਣੀ ਹੋਈ ਹੈ, ਜਿਸ ਕਰਕੇ ਦਰਜਾਚਾਰ ਕਰਮਚਾਰੀਆਂ ਵਿੱਚ ਭਾਰੀ ਰੋਸ ਤੇ ਗੁੱਸਾ ਪਾਇਆ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਿੰਸੀਪਲ ਰਜੇਸ਼ ਕੁਮਾਰ ਵਲੋਂ ਲਗਾਤਾਰ ਅੜੀਅਲ ਵਤੀਰਾ ਅਖਤਿਆਰ ਕੀਤਾ ਹੋਇਆ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਥੇਬੰਦੀ ਵਲੋਂ ਅਧਿਕਾਰੀ ਦੇ ਧਿਆਨ ’ਚ ਲਿਆਂਦੇ ਗਏ ਮਸਲੇ 8 ਦਿਨ ਦੇ ਅੰਦਰ-ਅੰਦਰ ਹੱਲ ਨਾ ਕੀਤੇ ਗਏ ਤਾਂ ਜਥੇਬੰਦੀ ਪ੍ਰਿੰਸੀਪਲ ਖਿਲਾਫ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਸਮੁੱਚੀ ਜਿੰਮੇਵਾਰੀ ਪਿ੍ਰੰਸੀਪਲ ਦੀ ਹੋਵੇਗੀ।
