ਵਿਚਾਰੇ ਗਏ ਕਈ ਅਹਿਮ ਮੁੱਦੇ
ਅੱਖਾਂ ਦੇ ਮੁਫ਼ਤ ਚੈੱਕ ਅੱਪ ਅਤੇ ਅਪਰੇਸਨ ਕੈਂਪ ਦੇ ਮਤੇ ਨੂੰ ਦਿੱਤੀ ਪ੍ਰਵਾਨਗੀ
ਬਠਿੰਡਾ, 3 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੱਤਰਕਾਰਾਂ, ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲ਼ਾ ਅਤੇ ਅਹਿਮ ਸਮਜਿਕ ਮੁੱਦਿਆਂ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਹਮੇਸ਼ਾਂ ਤਤਪਰ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ ਦੀ ਮਹੀਨਾਵਾਰ ਮੀਟਿੰਗ ਅੱਜ ਇੱਥੇ ਸਥਿਤ ਟੀਚਰਜ਼ ਹੋਮ ਵਿਖੇ ਪ੍ਰਧਾਨ ਗੁਰਜੀਤ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਜਿੱਥੇ ਪੱਤਰਕਾਰਾਂ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ਅਤੇ ਸਮਾਜ ਦੇ ਕੁੱਝ ਜਰੂਰੀ ਮੁੱਦੇ ਵਿਚਾਰੇ ਗਏ ਉੱਥੇ ਹੀ ਸ਼ਹਿਰ ਅੰਦਰ ਲਾਅ ਐਂਡ ਆਰਡਰ ਦੀ ਮੌਜੂਦਾ ਸਥਿਤੀ ਉੱਤੇ ਵੀ ਵਿਚਾਰ ਕੀਤਾ ਗਿਆ ਅਤੇ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ ਵੱਲੋਂ ਪ੍ਰਸ਼ਾਸ਼ਨ ਨੂੰ ਲੋੜੀਂਦਾ ਸਹਿਯੋਗ ਦੇਣ ਦਾ ਵੀ ਅਹਿਦ ਲਿਆ ਗਿਆ।
ਜ਼ਿਕਰਯੋਗ ਹੈ ਕਿ ਪ੍ਰੈੱਸ ਕਲੱਬ ਵੱਲੋਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਮੇਂ ਸਮੇਂ ਤੇ ਸਮਾਜ ਭਲਾਈ ਦੇ ਕੰਮਾਂ ਨੂੰ ਵੀ ਤਰਜੀਹ ਦਿੱਤੀ ਜਾਂਦੀ ਹੈ। ਜਿਸ ਤਹਿਤ ਮੁਫ਼ਤ ਮੈਡੀਕਲ ਕੈਂਪ ਲਗਾਉਣੇ, ਗਰੀਬ ਲੜਕੀਆਂ ਦੇ ਵਿਆਹ ਕਰਨੇ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣਾ ਆਦਿ ਸ਼ਾਮਿਲ ਹਨ। ਦੱਸ ਦੇਈਏ ਕਿ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ ਵੱਲੋਂ ਦਿਨ ਬ ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਰੋਕਣ ਲਈ ਜ਼ਿਲ੍ਹੇ ਦੇ ਲਈ ਪਿੰਡਾਂ ਵਿੱਚ ਅਤੇ ਬਠਿੰਡਾ ਸ਼ਹਿਰ ਦੀਆਂ ਕਈ ਸਾਂਝੀਆਂ ਥਾਵਾਂ ਤੇ ਸੈਂਕੜੈ ਪੇੜ ਪੌਦੇ ਲਗਾ ਉਹਨਾਂ ਦੀ ਨਿਰੰਤਰ ਦੇਖ ਭਾਲ ਵੀ ਕੀਤੀ ਜਾ ਰਹੀ ਹੈ। ਅੱਜ ਦੀ ਇਸ ਮੀਟਿੰਗ ਵਿੱਚ ਹਾਜ਼ਰ ਪ੍ਰੈੱਸ ਕਲੱਬ ਦੇ ਮੈਂਬਰ ਸਹਿਬਾਨ ਅਤੇ ਅਹੁਦੇਦਾਰਾਂ ਨੇ ਜਿੰਨਾ ਵਿੱਚ ਕਲੱਬ ਦੇ ਸਰਪ੍ਰਸਤ ਜਸਕਰਨ ਸਿੰਘ ਸਿਵੀਆਂ ,ਪ੍ਰਧਾਨ ਡਾ ਗੁਰਜੀਤ ਚੌਹਾਨ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਚਹਿਲ, ਪ੍ਰੈੱਸ ਸਕੱਤਰ ਗੁਰਸੇਵਕ ਸਿੰਘ ਚੁੱਘੇ ਖੁਰਦ, ਸਲਾਹਕਾਰ ਰਾਜ ਕੁਮਾਰ, ਨਸੀਬ ਚੰਦ ਸ਼ਰਮਾ, ਗੁਰਪ੍ਰੀਤ ਗੋਪੀ ਜ਼ੀਰੇਵਾਲ਼ਾ ਆਦਿ ਮੈਂਬਰਾਂ ਨੇ ਵਿਚਾਰ ਕੀਤਾ ਕਿ ਲੰਘੇ ਦੀਵਾਲੀ ਦੇ ਤਿਉਹਾਰ ਦੌਰਾਨ ਚੱਲੇ ਪਟਾਕਿਆਂ ਨਾਲ ਹੋਏ ਹਵਾ ਪ੍ਰਦੂਸ਼ਣ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸੇ ਨੂੰ ਧਿਆਨ ਚ ਰਖਦੇ ਹੋਏ ਪ੍ਰੈੱਸ ਕਲੱਬ ਨੂੰ ਆਉਂਦੇ ਦਿਨਾਂ ਵਿੱਚ ਇੱਕ ਅੱਖਾਂ ਦੇ ਮੁਫ਼ਤ ਕੈਂਪ ਦਾ ਆਯੋਜਨ ਕਰਨਾ ਚਾਹੀਦਾ ਹੈ। ਇਸ ਗੱਲ ਤੇ ਸਮੁੱਚੇ ਮੈਂਬਰਾਂ ਦੀ ਸਹਿਮਤੀ ਹੋਣ ਤੇ ਮਤਾ ਪਾਇਆ ਗਿਆ ਕਿ ਇਸ ਸਬੰਧੀ ਇੱਕ ਰੂਪ ਰੇਖਾ ਤਿਆਰ ਕਰਦਿਆਂ ਨਵੰਬਰ ਦੇ ਦੂਜੇ ਹਫਤੇ ਅੱਖਾਂ ਦੇ ਮੁਫ਼ਤ ਕੈਂਪ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਅੱਖਾਂ ਦੇ ਮੁਫ਼ਤ ਚੈੱਕ ਅਪ, ਮੁਫ਼ਤ ਦਵਾਈਆਂ, ਐਨਕਾਂ ਅਤੇ ਮੁਫ਼ਤ ਅਪ੍ਰੇਸ਼ਨ ਤੱਕ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
ਪ੍ਰੈੱਸ ਕਲੱਬ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਪੱਤਰਕਾਰ ਸਰਵਣ ਸਿੰਘ ਨੇ ਕਲੱਬ ਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਜਿਸਨੂੰ ਸਵੀਕਾਰ ਕਰਦਿਆਂ ਪ੍ਰੈੱਸ ਕਲੱਬ ਦੇ ਸਮੂਹ ਮੈਂਬਰ ਸਹਿਬਾਨਾਂ ਨੇ ਉਹਨਾ ਨੂੰ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ ਪਰਿਵਾਰ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ। ਪੱਤਰਕਾਰ ਸਰਵਣ ਸਿੰਘ ਨੇ ਵੀ ਤਨ,ਮਨ , ਧਨ ਨਾਲ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ ਦੀ ਸੇਵਾ ਕਰਨ ਦਾ ਬਚਨ ਦਿੱਤਾ।

