ਕੋਟਕਪੂਰਾ, 6 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਪੱਛਮੀ ਬੰਗਾਲ ਸਮੇਤ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਕੋਟਕਪੂਰਾ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਵਰਕਰਾਂ ਨੇ ਢੋਲ ਵਜਾ ਕੇ ਭੰਗੜੇ ਪਾਏ ਅਤੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਜਪਾ ਪੰਜਾਬ ਦੇ ਪ੍ਰਦੇਸ਼ ਸਕੱਤਰ ਦੁਰਗੇਸ਼ ਸ਼ਰਮਾ ਅਤੇ ਮੰਡਲ ਪ੍ਰਧਾਨ ਮਨਜੀਤ ਨੇਗੀ ਦੀ ਅਗਵਾਈ ਹੇਠ ਵਰਕਰਾਂ ਨੇ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਦੁਰਗੇਸ਼ ਸ਼ਰਮਾ ਨੇ ਕਿਹਾ ਕਿ ਇਹ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ’ਤੇ ਮੋਹਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਉਤਾਵਲੇ ਹਨ। ਲੋਕਾਂ ਦਾ ਰੁਝਾਨ ਦੱਸਦਾ ਹੈ ਕਿ ਅਗਲੀ ਵਾਰ ਪੰਜਾਬ ਵਿੱਚ ਭਾਜਪਾ ਦੀ ਮਜ਼ਬੂਤ ਸਰਕਾਰ ਬਣੇਗੀ। ਇਸ ਦੌਰਾਨ ਮਨਜੀਤ ਨੇਗੀ ਨੇ ਕਿਹਾ ਕਿ ਇਸ ਜਿੱਤ ਨੇ ਵਰਕਰਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਪਾ ਮੈਡਮ ਸੁਨੀਤਾ ਗਰਗ, ਅਸ਼ੋਕ ਮਿੱਤਲ, ਕਮਲ ਗਰਗ, ਦਰਸ਼ਨ ਗਰਗ, ਕਰਤਾਰ ਸਿੰਘ ਸਿੱਖਾਂਵਾਲਾ, ਪੂਰਬ ਮੰਡਲ ਪ੍ਰਧਾਨ ਕ੍ਰਿਸ਼ਨ ਨਾਰੰਗ, ਮੋਹਿੰਦਰ ਜੌੜਾ, ਮਦਨ ਲਾਲ, ਮਹਿਲਾ ਮੋਰਚਾ ਜਿਲਾ ਪ੍ਰਧਾਨ ਮੈਡਮ ਅੰਜੂ ਬਾਲਾ, ਭੂਸ਼ਣ ਮਿੱਤਲ, ਨਾਰੇਸ਼ ਕਾਂਸਲ, ਮੁਕੇਸ਼ ਗਰਗ, ਡਾਕਟਰ ਸ਼ੇਖਰ, ਵਿਨੋਦ ਸ਼ਰਮਾ, ਸ਼ਮਸ਼ੇਰ ਸਿੰਘ ਭਾਨਾ, ਸੋਨੂੰ ਸਿੰਗਲਾ, ਅਨੰਦ ਭਰਾਤੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

