ਪੀਲੀਬੰਗਾ (ਰਾਜਸਥਾਨ) 22ਫਰਵਰੀ (ਵਰਲਡ ਪੰਜਾਬੀ ਟਾਈਮਜ਼)
ਅੱਜ ਪੀਐਮ ਸ਼੍ਰੀ ਸਰਕਾਰੀ ਮਿਡਲ ਸਕੂਲ ਅਹਿਮਦਪੂਰਾ ਵਿੱਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਪੰਜਾਬੀ ਭਾਸ਼ਾ ਨੂੰ ਪ੍ਰਮੋਟ ਕਰਨ ਵਾਲੇ ਲੋਕਾਂ ਨੂੰ ਅਤੇ ਬੱਚਿਆਂ ਨੂੰ ਮਾਂ ਬੋਲੀ ਸਨਮਾਨ ਅਤੇ ਪ੍ਰਸਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬੀ ਅਧਿਆਪਕ ਅਨੋਖ ਸਿੰਘ ਨੇ ਬੱਚਿਆਂ ਨੂੰ ਪ੍ਰੋਜੈਕਟਾਂ ਦੇ ਰਾਹੀਂ ਪੰਜਾਬੀ ਵਿਰਸੇ ਤੋਂ ਰੂਬਰੂ ਕਰਵਾਇਆ। ਇਸ ਮੌਕੇ ਤੇ ਗ੍ਰਾਮਵਾਸੀ ਗੁਰਜੀਵਨ ਸਿੰਘ,ਇਸਰ ਸਿੰਘ,ਸੰਧੂਰਾ ਸਿੰਘ ,ਮਨਪ੍ਰੀਤ ਸਿੰਘ, ਅਤੇ ਬੱਚੇ ਮੌਜੂਦ ਰਹੇ। ਸਿੰਘ ਪੰਜਾਬੀ ਭਾਸ਼ਾ ਨੂੰ ਪ੍ਰਮੋਟ ਕਰਨ ਲਈ ਲਗਾਤਾਰ ਰਾਜਸਥਾਨ ਦੇ ਹਨੁਮਾਨਗੜ੍ਹ ਜਿਲੇ ਵਿੱਚ ਬੱਚਿਆਂ ਨੂੰ ਮਾਂ ਬੋਲੀ ਲਈ ਪ੍ਰੇਰਿਤ ਕਰ ਰਹੇ ਹਨ।