ਪਟਿਆਲਾ 25 ਅਗੱਸਤ (ਡਾ. ਭਗਵੰਤ ਸਿੰਘ/ਵਰਲਡ ਪੰਜਾਬੀ ਟਾਈਮਜ )
ਮਾਲਵਾ ਰਿਸਰਚ ਸੈਂਟਰ ਪਟਿਆਲਾ ਅਤੇ ਗੁਰਮਤਿ ਲੋਕਧਾਰਾ ਵਿਚਾਰਮੰਚ ਪਟਿਆਲਾ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਕੇਂਦਰਾਂ ਨੇਬਰਹੁੱਡ ਕੈਂਪਸ ਅਤੇ ਕਾਂਸਟੀਚਿਊਟ ਕਾਲਜਾਂ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੰਘਰਸ਼ੀ ਅਧਿਆਪਕਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨੂੰ ਆਦੇਸ਼ ਜਾਰੀ ਕੀਤੇ ਜਾਣ। ਸੈਂਟਰ ਦੇ ਸਰਪ੍ਰਸਤ ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ, ਡਾ. ਤੇਜਵੰਤ ਮਾਨ ਸਾਹਿਤ ਰਤਨ, ਪ੍ਰਧਾਨ ਜਗਦੀਪ ਸਿੰਘ ਗੰਧਾਰਾ ਐਡਵੋਕੇਟ ਅਤੇ ਜਨਰਲ ਸਕੱਤਰ ਡਾ. ਭਗਵੰਤ ਸਿੰਘ ਨੇ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਵਿੱਚ ਹੋ ਕਿਹਾ ਕਿ ਅਧਿਆਪਕ ਸਮਾਜ ਨੂੰ ਸ਼ੀਸ਼ਾ ਦਿਖਾਉਣ ਵਾਲੇ ਅਤੇ ਦੇਸ਼ ਦੇ ਭਵਿੱਖ ਦੇ ਨਿਰਮਾਤਾ ਹੁੰਦੇ ਹਨ। ਅਧਿਆਪਕਾਂ ਪ੍ਰਤੀ ਯੂਨੀਵਰਸਿਟੀ ਦਾ ਵਤੀਰਾ ਨਿੰਦਣਯੋਗ ਹੈ। ਇਸ ਲਈ ਲੋਕ ਹਿਤੂ ਸ਼ਕਤੀਆਂ ਇੱਕਤਰ ਹੋ ਕੇ ਅਧਿਆਪਕਾਂ ਦੀ ਡਟਵੀਂ ਹਮਾਇਤ ਕਰਨ।
Justice for guest faculty