ਮੁਕਾਬਲਾ ਵਰਤਮਾਨ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਸ੍ਰੀ ਧੂਹੀ ਵਾਸੀ ਅਮਰ ਗਰਗ “ਕਲਮਦਾਨ ਵਿਚਕਾਰ
ਡਾ. ਪਾਲ ਕੌਰ ਸੀਨੀਅਰ ਮੀਤ ਪ੍ਰਧਾਨ, ਡਾ. ਗੁਲਜ਼ਾਰ ਸਿੰਘ ਪੰਧੇਰ ਜਨਰਲ ਸਕੱਤਰਅਤੇ ਪ੍ਰਬੰਧਕੀ ਬੋਰਡ ਬਿਨਾਂ ਮੁਕਾਬਲਾ ਜੇਤੂ
ਲੁਧਿਆਣਾ : 5 ਮਾਰਚ ( ਵਰਲਡ ਪੰਜਾਬੀ ਟਾਈਮਜ)
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਚੋਣ 15 ਮਾਰਚ, 2026 ਨੂੰ ਪੰਜਾਬੀ ਭਵਨ,
ਲੁਧਿਆਣਾ ਵਿੱਚ ਸਿਰਫ਼ ਪ੍ਰਧਾਨਗੀ ਦੇ ਅਹੁਦੇ ਲਈ ਹੋਵੇਗੀ।
ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 3 ਵਜੇ ਤੱਕ ਪੰਜਾਬੀ ਭਵਨ,
ਲੁਧਿਆਣਾ ਵੋਟਾਂ ਪੈਣਗੀਆਂ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਲਈ ਡਾ. ਸਰਬਜੀਤ ਸਿੰਘ ਅਤੇ ਸ੍ਰੀ ਅਮਰ
ਗਰਗ ਕਲਮਦਾਨ ਚੋਣ ਮੈਦਾਨ ਵਿਚ ਹਨ।
ਉਪਰੋਕਤ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸ੍ਰੀ ਵਿਜੇ ਕੁਮਾਰ ਦੱਤਾ, ਸਹਾਇਕ
ਚੋਣ ਅਧਿਕਾਰੀ ਡਾ. ਬਲਵਿੰਦਰ ਸਿੰਘ ਔਲਖ ਗਲੈਕਸੀ ਅਤੇ ਡਾ. ਕੁਲਵਿੰਦਰ ਕੌਰ ਮਿਨਹਾਸ ਨੇ
ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਚੋਣ ਵਿਚ ਭਾਗ
ਨਾ ਲੈਣ ਵਾਲੇ ਮੈਂਬਰਾਂ ਵਲੋਂ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਡਾ. ਪਾਲ ਕੌਰ ਸੀਨੀਅਰ
ਮੀਤ ਪ੍ਰਧਾਨ, ਡਾ. ਗੁਲਜ਼ਾਰ ਸਿੰਘ ਪੰਧੇਰ ਜਨਰਲ ਸਕੱਤਰ, ਮੀਤ ਪ੍ਰਧਾਨਾਂ ’ਚ ਸ੍ਰੀ
ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ.
ਅਰਵਿੰਦਰ ਕੌਰ ਕਾਕੜਾ ਅਤੇ ਸ੍ਰੀਮਤੀ ਸੁਰਿੰਦਰ ਨੀਰ, ਪ੍ਰਬੰਧਕੀ ਬੋਰਡ ਵਿਚ ਡਾ. ਹਰੀ
ਸਿੰਘ ਜਾਚਕ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਸਿਮਰਜੀਤ ਕੌਰ ਗਿੱਲ, ਤਰਸਪਾਲ
ਕੌਰ, ਮਨਜਿੰਦਰ ਸਿੰਘ ਧਨੋਆ, ਪ੍ਰਭਜੋਤ ਸੋਹੀ, ਨਵਤੇਜ ਗੜ੍ਹਦੀਵਾਲਾ, ਡਾ. ਹਰਵਿੰਦਰ
ਸਿੰਘ ਸਿਰਸਾ, ਅੰਮੀਆਂ ਕੁੰਵਰ, ਤ੍ਰੈਲੋਚਨ ਲੋਚੀ, ਰਜਿੰਦਰ ਸਿੰਘ ਰਾਜਨ, ਦੀਪ ਜਗਦੀਪ
ਸਿੰਘ, ਮੱਖਣ ਮਾਨ, ਰੋਜ਼ੀ ਸਿੰਘ ਬਿਨਾ ਮੁਕਾਬਲਾ ਜੇਤੂ ਰਹੇ ਹਨ।