ਲੁਧਿਆਣਾ : 15 ਮਾਰਚ (ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਦੀ ਚੋਣ 15 ਮਾਰਚ, 2026 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਈ। ਪ੍ਰਧਾਨ ਦੇ ਅਹੁਦੇ ਲਈ ਡਾ. ਸਰਬਜੀਤ ਸਿੰਘ 526 ਵੋਟਾਂ ਨਾਲ ਜੇਤੂ ਬਣੇ ਜਦ ਕਿ ਅਮਰ ਗਰਗ ਕਲਮਦਾਨ ਨੂੰ 35 ਵੋਟਾਂ ਮਿਲੀਆਂ। 8 ਵੋਟਾਂ ਰੱਦ ਹੋਈਆਂ। ਮੁੱਖ ਚੋਣ ਅਧਿਕਾਰੀ ਸ੍ਰੀ ਵਿਜੇ ਕੁਮਾਰ ਦੱਤਾ, ਸਹਾਇਕ ਚੋਣ ਅਧਿਕਾਰੀ ਡਾ. ਬਲਵਿੰਦਰ ਸਿੰਘ ਔਲਖ ਗਲੈਕਸੀ ਅਤੇ ਡਾ. ਕੁਲਵਿੰਦਰ ਕੌਰ ਮਿਨਹਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਚੋਣ ਵਿਚ ਭਾਗ ਨਾ ਲੈਣ ਵਾਲੇ ਮੈਂਬਰਾਂ ਵਲੋਂ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਡਾ. ਪਾਲ ਕੌਰ ਸੀਨੀਅਰ ਮੀਤ ਪ੍ਰਧਾਨ, ਡਾ. ਗੁਲਜ਼ਾਰ ਸਿੰਘ ਪੰਧੇਰ ਜਨਰਲ ਸਕੱਤਰ, ਮੀਤ ਪ੍ਰਧਾਨਾਂ ’ਚ ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ ਅਤੇ ਸੁਰਿੰਦਰ ਕੌਰ ਨੀਰ, ਪ੍ਰਬੰਧਕੀ ਬੋਰਡ ਵਿਚ ਡਾ. ਹਰੀ ਸਿੰਘ ਜਾਚਕ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਸਿਮਰਜੀਤ ਕੌਰ ਗਿੱਲ, ਪ੍ਰੋ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ,ਪ੍ਰਭਜੋਤ ਸੋਹੀ, ਨਵਤੇਜ ਗੜ੍ਹਦੀਵਾਲਾ, ਡਾ. ਹਰਵਿੰਦਰ ਸਿੰਘ ਸਿਰਸਾ, ਅੰਮੀਆ ਕੁੰਵਰ, ਤ੍ਰੈਲੋਚਨ ਲੋਚੀ, ਰਜਿੰਦਰ ਸਿੰਘ ਰਾਜਨ, ਦੀਪ ਜਗਦੀਪ ਸਿੰਘ, ਮੱਖਣ ਮਾਨ ਤੇ ਰੋਜ਼ੀ ਸਿੰਘ ਬਿਨਾਂ ਮੁਕਾਬਲਾ ਜੇਤੂ ਬਣੇ।
ਸਮੂਰ ਜੇਤੂ ਉਮੀਦਵਾਰਾਂ ਨੂੰ ਡਾ. ਸ ਸ ਜੌਹਲ, ਡਾ. ਐੱਸ ਪੀ ਸਿੰਘ, ਡਾ. ਸੁਰਿੰਦਰ ਗਿੱਲ,ਡਾ. ਰਘਬੀਰ ਸਿੰਘ ਸਿਰਜਣਾ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਲਖਵਿੰਦਰ ਜੌਹਲ, ਦਰਸ਼ਨ ਬੁੱਟਰ, ਸੁਸ਼ੀਲ ਦੋਸਾਂਝ, ਸ਼ਮਸ਼ੇਰ ਸਿੰਘ ਸੰਧੂ,ਡਾ. ਵਰਿਆਮ ਸਿੰਘ ਸੰਧੂ, ਬਲਦੇਵ ਸਿੰਘ ਸੜਕਨਾਮਾ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਭੱਠਲ, ਪ੍ਰਿੰਸੀਪਲ ਸਰਵਣ ਸਿੰਘ, ਕਿਰਪਾਲ ਕਜ਼ਾਕ, ਡਾ. ਸਵਰਾਜਬੀਰ, ਜਸਵੰਤ ਜ਼ਫ਼ਰ, ਡਾ. ਨਿਰਮਲ ਜੌੜਾ, ਇੰਦਰਜੀਤ ਕੌਰ ਭਿੰਡਰ,ਪਵਨ ਹਰਚੰਦਪੁਰੀ, ਪ੍ਰੋ. ਸੰਧੂ ਵਰਿਆਣਵੀ, ਭੁਪਿੰਦਰ ਸਿੰਘ ਮੱਲ੍ਹੀ, ਮੋਹਨ ਗਿੱਲ ਤੇ ਪ੍ਰੌ. ਸੰਤੋਖ ਸਿੰਘ ਔਜਲਾ ਨੇ ਮੁਬਾਰਕ ਦਿੱਤੀ ਹੈ।

