ਫ਼ਰੀਦਕੋਟ 20 ਫਰਵਰੀ (ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੀ ਮੀਟਿੰਗ ਕਰਨਲ ਬਲਬੀਰ ਸਿੰਘ ਸਰਾਂ ( ਪ੍ਰਧਾਨ) ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ, ਇਕਬਾਲ ਘਾਰੂ, ਇੰਜਨੀਅਰ ਦਰਸ਼ਨ ਰੋਮਾਣਾ, ਸੁਰਿੰਦਰਪਾਲ ਸ਼ਰਮਾ ਭਲੂਰ , ਵਤਨਵੀਰ ਜ਼ਖਮੀ, ਲਾਲ ਸਿੰਘ ਕਲਸੀ, ਰਾਜ ਧਾਲੀਵਾਲ ਆਦਿ ਨੇ ਭਾਗ ਲਿਆ ਜਿਸ ਵਿੱਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 21 ਫਰਵਰੀ 2025 ਨੂੰ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ। ਇਹ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਸਰਕਾਰੀ ਐਲੀਮੈਂਟਰੀ ਸਕੂਲ ਮੁਹੱਲਾ ਖੋਖਰਾਂ ਵਾਲਾ ਸਰਕੂਲਰ ਰੋਡ ਫਰੀਦਕੋਟ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2: 30 ਵਜੇ ਤੱਕ ਹੋਵੇਗਾ। ਇਸ ਪ੍ਰੋਗਰਾਮ ਵਿੱਚ ਬੱਚਿਆਂ ਦੇ ਗੀਤ , ਕਵਿਤਾਵਾਂ ਅਤੇ ਭਾਸ਼ਣ ਮੁਕਾਬਲਾ ਕਰਵਾਇਆ ਜਾਵੇਗਾ। ਇਸ ਮੁਕਾਬਲੇ ਵਿੱਚ ਬਤੌਰ ਜੱਜਾਂ ਦੀ ਭੂਮਿਕਾ ਪ੍ਰਸਿੱਧ ਲੋਕ ਗਾਇਕ ਬਲਧੀਰ ਮਾਹਲਾ ਅਤੇ ਪ੍ਰਸਿੱਧ ਸ਼ਾਇਰ ਵਿਜੇ ਵਿਵੇਕ ਨਿਭਾਉਣਗੇ। ਮੁਕਾਬਲੇ ਵਿੱਚ ਪਹਿਲਾ , ਦੂਜਾ, ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਭਾ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਪਰੰਤ ਹਾਜ਼ਰ ਸਾਹਿਤਕਾਰ ਬੁਲਾਰੇ ਵੀ ਮਾਤ ਭਾਸ਼ਾ ਬਾਰੇ ਆਪਣੀਆਂ ਕਵਿਤਾਵਾਂ, ਗੀਤ ਆਦਿ ਸੁਣਾਉਣਗੇ ਅਤੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਗੇ ਅਤੇ ਮਾਤ ਭਾਸ਼ਾ ਦਿਵਸ ਬਾਰੇ ਚਾਨਣਾ ਪਾਉਣਗੇ।