ਫ਼ਰੀਦਕੋਟ 3 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੇ ਪ੍ਰੈੱਸ ਸਕੱਤਰ ਵਤਨਵੀਰ ਜ਼ਖ਼ਮੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਰਜਿ ਫਰੀਦਕੋਟ ਦੀ ਮਾਸਿਕ ਇਕੱਤਰਤਾ ਮਿਤੀ 6 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਸਥਾਨਕ ਪੈਨਸ਼ਨ ਭਵਨ ਨਜ਼ਦੀਕ ਹੁੱਕੀ ਚੌਕ ਫਰੀਦਕੋਟ ਵਿਖੇ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਮੁੱਖ ਸਰਪ੍ਰਸਤ ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਕਰਨਗੇ। ਇਸ ਮੀਟਿੰਗ ਵਿੱਚ ਸਭਾ ਦੇ ਜਰੂਰੀ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਕੁਝ ਮਹੱਤਵਪੂਰਨ ਫ਼ੈਸਲੇ ਲਏ ਜਾਣਗੇ ਅਤੇ ਹਾਜ਼ਰ ਲੇਖਕ ਆਪਣੀਆਂ ਰਚਨਾਵਾਂ ਪੇਸ਼ ਕਰਨਗੇ। ਸੋ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਉਹ ਸਮੇਂ ਸਿਰ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਉਣ ਤਾਂ ਜੋ ਜ਼ਰੂਰੀ ਫੈਸਲੇ ਲਏ ਜਾ ਸਕਣ।