ਫਰੀਦਕੋਟ 30 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੇ ਜਨਰਲ ਸਕੱਤਰ ਅਤੇ ਉੱਘੇ ਲੇਖਕ ਇਕਬਾਲ ਘਾਰੂ ਜੀ ਦੀ ਸੂਚਨਾ ਅਨੁਸਾਰ ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੀ ਮਾਸਿਕ ਇਕੱਤਰਤਾ ਮਿਤੀ 4 ਅਗਸਤ 2024 ਦਿਨ ਐਤਵਾਰ ਨੂੰ ਪੈਨਸ਼ਨਰਜ਼ ਭਵਨ ਵਿਖੇ ਸਵੇਰੇ 10 ਵਜੇ ਹੋਵੇਗੀ। ਸਮੂਹ ਮੈਂਬਰਾਨ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਇਸ ਇਕੱਤਰਤਾ ਵਿੱਚ ਸਾਵਣ ਮਹੀਨੇ ਨਾਲ ਸਬੰਧਿਤ ਰਚਨਾਵਾਂ ਤਿਆਰ ਕਰ ਕੇ ਲਿਆਉਣ ਅਤੇ ਪੇਸ਼ ਕਰਨ। ਸਮੂਹ ਮੈਬਰਾਨ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਮੇਂ ਸਿਰ ਮੀਟਿੰਗ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਲਵਾਉਣ।