
ਫਰੀਦਕੋਟ 23 ਫਰਵਰੀ (ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਸਾਹਿਤ ਸਭਾ ਰਜਿ ਫਰੀਦਕੋਟ ਵੱਲੋਂ ਸਰਕਾਰੀ ਬੇਸਿਕ ਮਿਡਲ ਸਕੂਲ ( ਲੜਕੀਆਂ) ਫ਼ਰੀਦਕੋਟ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਸੁਖਚੈਨ ਸਿੰਘ ਥਾਂਦੇਵਾਲਾ ਨੇ ਕੀਤੀ ਅਤੇ ਮੁੱਖ ਮਹਿਮਾਨ ਦੇ ਤੌਰ ਤੇ ਪ੍ਰੋਫੈਸਰ ਪਾਲ ਸਿੰਘ ਹਾਜ਼ਰ ਹੋਏ। ਇਸ ਸਮਾਗਮ ਵਿੱਚ ਪੰਜਾਬੀ ਸਾਹਿਤ ਸਭਾ ਰਜਿ ਫਰੀਦਕੋਟ ਦੇ ਤਕਰੀਬਨ ਇੱਕ ਦਰਜਨ ਮੈਂਬਰਾਂ ਨੇ ਭਾਗ ਲਿਆ ਜਿਸ ਵਿੱਚ ਵਤਨਵੀਰ ਜ਼ਖ਼ਮੀ,ਹਰ ਸੰਗੀਤ ਸਿੰਘ ਗਿੱਲ, ਸੁਰਿੰਦਰਪਾਲ ਸ਼ਰਮਾ ਭਲੂਰ, ਪ੍ਰੋਫੈਸਰ ਪਾਲ ਸਿੰਘ, ਇਕਬਾਲ ਘਾਰੂ, ਪ੍ਰਿੰਸੀਪਲ ਕ੍ਰਿਸ਼ਨ ਲਾਲ ਬਕੋਲੀਆ, ਪ੍ਰਿੰਸੀਪਲ ਜੋਗਿੰਦਰ ਸਿੰਘ ਸਿੱਧੂ, ਲਾਲ ਸਿੰਘ ਕਲਸੀ, ਮੁਖਤਿਆਰ ਸਿੰਘ ਵੰਗੜ, ਕੁਲਜੀਤ ਸਿੰਘ ਵਾਲੀਆ, ਇੰਜਨੀਅਰ ਦਰਸ਼ਨ ਰੋਮਾਣਾ ਨੇ ਭਾਗ ਲਿਆ। ਪੰਜਾਬੀ ਸਾਹਿਤ ਸਭਾ ਰਜਿ ਫਰੀਦਕੋਟ ਦੇ ਮੈਂਬਰਾਂ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦੇ ਸਬੰਧ ਵਿੱਚ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋਫੈਸਰ ਪਾਲ ਸਿੰਘ ਅਤੇ ਪ੍ਰਿੰਸੀਪਲ ਕ੍ਰਿਸ਼ਨ ਲਾਲ ਬਕੋਲੀਆ ਨੇ ਪੰਜਾਬੀ ਮਾਤ ਭਾਸ਼ਾ ਦੇ ਸਬੰਧ ਵਿੱਚ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਸਮਾਗਮ ਵਿੱਚ ਉਪਰੋਕਤ ਸਕੂਲ ਦੇ ਪੰਦਰਾਂ ਬੱਚਿਆਂ ਨੇ ਪੰਜਾਬੀ ਮਾਤ ਭਾਸ਼ਾ ਦੇ ਸਬੰਧ ਵਿੱਚ ਆਪਣੇ ਗੀਤ , ਕਵਿਤਾਵਾਂ ਪੇਸ਼ ਕਰ ਕੇ ਪੰਜਾਬੀ ਮਾਂ ਬੋਲੀ ਨੂੰ ਸਿਜਦਾ ਕੀਤਾ। ਸਭਾ ਵੱਲੋਂ ਕਰਵਾਈ ਇਸ ਪ੍ਰਤੀਯੋਗਤਾ ਵਿੱਚ ਪ੍ਰੋਫੈਸਰ ਪਾਲ ਸਿੰਘ ਅਤੇ ਪ੍ਰਿੰਸੀਪਲ ਕ੍ਰਿਸ਼ਨ ਲਾਲ ਨੇ ਬਤੌਰ ਜੱਜ ਦੀ ਭੂਮਿਕਾ ਨਿਭਾਈ ਅਤੇ ਉਨ੍ਹਾਂ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜੇ ਸਥਾਨ ਆਉਣ ਵਾਲੇ ਬੱਚਿਆਂ ਬਾਰੇ ਜਾਣਕਾਰੀ ਦਿੱਤੀ। ਸਭਾ ਵੱਲੋਂ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੇ ਬੱਚੇ ਨੂੰ ਗੋਲਡ ਮੈਡਲ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚੇ ਨੂੰ ਸਿਲਵਰ ਮੈਡਲ,ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚੇ ਨੂੰ ਕਾਂਸੀ ਦਾ ਮੈਡਲ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ। ਇਸ ਤੋਂ ਇਲਾਵਾ ਹੋਰ ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲ ਅਤੇ ਕਾਪੀਆਂ ਪੈੱਨ ਦੇ ਕੇ ਸਨਮਾਨਿਤ ਕੀਤਾ ਗਿਆ। ਕਾਪੀਆਂ ਪੈੱਨ ਸਭਾ ਦੇ ਜਰਨਲ ਸਕੱਤਰ ਪ੍ਰਿੰਸੀਪਲ ਕ੍ਰਿਸ਼ਨ ਲਾਲ ਨੇ ਆਪਣੀ ਜੇਬ ਵਿੱਚੋਂ ਖਰਚ ਕੇ ਬੱਚਿਆਂ ਦਾ ਹੌਂਸਲਾ ਵਧਾਇਆ। ਸਭਾ ਦੇ ਪ੍ਰਧਾਨ ਸੁਖਚੈਨ ਥਾਂਦੇਵਾਲਾ ਨੇ ਇਸ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਇੱਕ ਵਿਦਿਆਰਥਣ ਨੂੰ ਪੰਜ ਸੌ ਰੁਪਏ ਨਕਦ ਇਨਾਮ ਦਿੱਤਾ। ਇਸ ਤਰ੍ਹਾਂ ਪੰਜਾਬੀ ਸਾਹਿਤ ਸਭਾ ਰਜਿ ਫਰੀਦਕੋਟ ਵੱਲੋਂ ਬੱਚਿਆਂ ਦੀ ਪ੍ਰਤੀਯੋਗਤਾ ਕਰਵਾਉਣ ਲਈ ਸਕੂਲ ਦੀ ਅਧਿਆਪਕਾ ਮੈਡਮ ਰਵਿੰਦਰ ਕੌਰ ਅਤੇ ਸਟਾਫ ਮੈਂਬਰਾਨ ਗੁਰਵਿੰਦਰ ਕੌਰ, ਪ੍ਰਵੀਨ ਰਾਣੀ, ਨਵਤੇਜ ਕੌਰ, ਅਵਨੀਤ ਕੌਰ, ਪਰਮਪਾਲ ਕੌਰ ਅਤੇ ਸੋਹਣ ਲਾਲ ਨੇ ਪੰਜਾਬੀ ਸਾਹਿਤ ਸਭਾ ਰਜਿ ਫਰੀਦਕੋਟ ਦਾ ਉਤਸ਼ਾਹਪੂਰਨ ਸਹਿਯੋਗ ਦਿੱਤਾ ਅਤੇ ਸਭਾ ਵੱਲੋਂ ਸਕੂਲ ਵਿੱਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਏ ਜਾਣ ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਨੇ ਸਭਾ ਨੂੰ ਬੜੇ ਮਾਣ ਸਤਿਕਾਰ ਸਹਿਤ ਚਾਹ ਪਾਣੀ ਦਾ ਲੰਗਰ ਛਕਾਇਆ। ਸਮਾਗਮ ਦੇ ਅਖੀਰ ਵਿੱਚ ਸਭਾ ਦੇ ਪ੍ਰਧਾਨ ਸੁਖਚੈਨ ਥਾਂਦੇਵਾਲਾ ਨੇ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਰਵਿੰਦਰ ਕੌਰ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਸਾਰੇ ਸਮਾਗਮ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਇਕਬਾਲ ਘਾਰੂ ਨੇ ਬਾਖੂਬੀ ਨਿਭਾਈ। ਇਸ ਸਮਾਗਮ ਵਿੱਚ ਯੂ ਲਾਈਕ ਲਾਈਟ ਐਂਡ ਸਾਊਂਡ ਨੇ ਵੀ ਆਪਣੀ ਹਾਜ਼ਰੀ ਲਗਵਾਈ।

