ਫਰੀਦਕੋਟ 8 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੀ ਦਸੰਬਰ ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 8 ਦਸੰਬਰ 2025 ਨੂੰ ਕਰਨਲ ਬਲਬੀਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰਜ਼ ਭਵਨ ਨਜ਼ਦੀਕ ਹੁੱਕੀ ਵਾਲਾ ਚੌਕ ਫਰੀਦਕੋਟ ਵਿਖੇ ਹੋਈ। ਜਿਸ ਵਿੱਚ ਤਕਰੀਬਨ ਦੋ ਦਰਜਨ ਲੇਖਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸਭ ਤੋ ਪਹਿਲਾਂ ਕੁਝ ਸ਼ੋਕ ਮਤੇ ਪਾਏ ਗਏ ਜਿਨ੍ਹਾਂ ਵਿੱਚ ਪ੍ਰਸਿੱਧ ਫਿਲਮੀ ਅਦਾਕਾਰ ਧਰਮਿੰਦਰ ਦੇ ਅਚਾਨਕ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਸਿੱਧ ਗੀਤਕਾਰ ਨਿੰਮਾ ਲੋਹਾਰ ਵਾਲਾ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਇੰਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਉਪਰੰਤ ਸਾਰੇ ਲੇਖਕਾਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਆਪਣੀਆਂ ਰਚਨਾਵਾਂ, ਲੇਖ ਕਹਾਣੀਆਂ, ਗੀਤ ਆਦਿ ਪੇਸ਼ ਕੀਤੀਆਂ ਜਿਨ੍ਹਾਂ ਤੇ ਭਖਵੀ ਬਹਿਸ ਹੋਈ। ਹਾਜ਼ਰ ਲੇਖਕਾਂ ਵਿੱਚ ਕਰਨਲ ਬਲਬੀਰ ਸਿੰਘ ਸਰਾਂ, ਪ੍ਰਿੰਸੀਪਲ ਕ੍ਰਿਸ਼ਨ ਲਾਲ ਬਕੋਲੀਆ, ਲਾਲ ਸਿੰਘ ਕਲਸੀ, ਸੁਰਿੰਦਰਪਾਲ ਸ਼ਰਮਾ ਭਲੂਰ , ਇੰਜੀਨੀਅਰ ਦਰਸ਼ਨ ਸਿੰਘ ਰੋਮਾਣਾ, ਪ੍ਰੋ. ਪਾਲ ਸਿੰਘ ਪਾਲ, ਸੁਖਦੇਵ ਸਿੰਘ ਮਚਾਕੀ, ਸਾਧੂ ਸਿੰਘ ਚਮੇਲੀ , ਸੰਤ ਸਿੰਘ ਆਦਿ ਲੇਖਕ ਹਾਜ਼ਰ ਸਨ। ਮੰਚ ਸੰਚਾਲਕ ਦੀ ਭੂਮਿਕਾ ਸੁਰਿੰਦਰਪਾਲ ਸ਼ਰਮਾ ਭਲੂਰ ਨੇ ਬਾਖੂਬੀ ਨਿਭਾਈ।
