ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ : ਕੰਮੇਆਣਾ
ਆਖਿਆ! ‘ਆਪ’ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ
ਕੋਟਕਪੂਰਾ, 25 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਲੁਧਿਆਣਾ ਅਤੇ ਗੁਜਰਾਤ ਦੇ ਜਿਮਨੀ ਚੋਣ ਨਤੀਜਿਆਂ ਵਿੱਚ ‘ਆਪ’ ਦੋ ਵਿਧਾਇਕਾਂ ਨੇ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਹਾਸਲ ਕਰਕੇ ਇਕ ਮੀਲ ਪੱਥਰ ਸਥਾਪਿਤ ਕੀਤਾ ਹੈ। ਆਮ ਆਦਮੀ ਪਾਰਟੀ ਦੀ ਇਸ ਸ਼ਾਨਦਾਰ ਜਿੱਤ ਨੂੰ ਲੈ ਕੇ ‘ਆਪ’ ਆਗੂਆਂ ਅਤੇ ਵਲੰਟੀਅਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ‘ਆਪ’ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਸਮੇਤ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੱਤੀ ਹੈ। ਸੰਦੀਪ ਸਿੰਘ ਕੰਮੇਆਣਾ ਨੇ ਅੱਗੇ ਦੱਸਿਆ ਕਿ ਇਸ ਸ਼ਾਨਦਾਰ ਜਿੱਤ ਤੋਂ ਸਾਫ-ਸਾਫ ਆਖਿਆ ਜਾ ਸਕਦਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪੂਰੀ ਤਰਾਂ ਖੁਸ਼ ਹਨ। ਉਹਨਾਂ ‘ਆਪ’ ਉਮੀਦਵਾਰ ਸੰਜੀਵ ਅਰੋੜਾ ਅਤੇ ਗੁਜਰਾਤ ਦੀ ਵਿਸਾਵਦਰ ਸੀਟ ’ਤੇ ‘ਆਪ’ ਉਮੀਦਵਾਰ ਇਟਾਲੀਆ ਗੋਪਾਲ ਦੀਆਂ ਸ਼ਾਨਦਾਰ ਜਿੱਤਾਂ ਹਰ ਉਸ ਵਰਕਰ ਅਤੇ ਵਲੰਟੀਅਰ ਦੇ ਨਾਮ ਹੈ, ਜਿਸ ਨੇ ਦਿਨ-ਰਾਤ ਮਿਹਨਤ ਕੀਤੀ ਅਤੇ ਧੁੱਪ, ਹਨੇਰੀ ਅਤੇ ਛਾਂ ਦੀ ਪ੍ਰਵਾਹ ਕੀਤੇ ਬਿਨਾ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸੰਦੀਪ ਕੰਮੇਆਣਾ ਨੇ ਆਖਿਆ ਕਿ 2027 ਵਿੱਚ ਵੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਇਤਿਹਾਸਕ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ। ਜਿਕਰਯੋਗ ਹੈ ਕਿ ਇਸ ਸਾਲ ਜਨਵਰੀ ਵਿੱਚ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਲੁਧਿਆਣਾ ਪੱਛਮੀ ਜ਼ਿਮਨੀ
ਦੀ
ਇਹ ਸੀਟ ਖਾਲੀ ਹੋ ਗਈ ਸੀ ਅਤੇ ਇੱਥੇ ਚੋਣ ਜ਼ਰੂਰੀ ਹੋ ਗਈ ਸੀ।