ਕੋਟਕਪੂਰਾ, 19 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਆਲ ਪੰਜਾਬ ਡੀ.ਐਸ.ਟੀ.ਸੀ.ਟੀ.ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਅਸੀਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈ. ਵਿੱਚ ਬਹੁਤ ਹੀ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਾਂ। ਸਾਡੀ ਭਰਤੀ ਪੂਰੇ ਪਾਰਦਰਸ਼ੀ ਤਰੀਕੇ ਨਾਲ ਹੋਈ ਹੈ ਅਤੇ ਅਸੀਂ ਆਪਣੀਆਂ ਇਸ ਪੋਸਟ ਸਬੰਧੀ ਯੋਗਤਾਵਾਂ ਵੀ ਪੂਰੀਆਂ ਕਰਦੇ ਹਾਂ, ਬਹੁਤ ਹੀ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਤੋਂ ਬਾਅਦ ਬਹੁਤ ਵਾਰ ਮੁੱਖ ਮੰਤਰੀ ਭਗਵੰਤ ਮਾਨ ਤਕਨੀਕੀ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਉਹਨਾਂ ਸਾਡੀਆਂ ਜਾਇਜ ਮੰਗਾਂ ਜਿਵੇਂ ਕਿ 58 ਸਾਲ ਤੱਕ ਸੇਵਾ ਸੁਰੱਖਿਆ ਦੇ ਕੇ ਵਿਭਾਗ ਅਧੀਨ ਕਰਕੇ ਤਨਖਾਹਾਂ ਵਿੱਚ ਵਾਧਾ ਕਰਨ ਉੱਪਰ ਵਿਸ਼ਵਾਸ ਦਵਾਇਆ ਕਿ ਬਹੁਤ ਜਲਦ ਹੀ ਤੁਹਾਨੂੰ ਵਿਭਾਗ ਅਧੀਨ ਲੈ ਕੇ ਤੁਹਾਡੀਆਂ ਤਨਖਾਹਾਂ ਵਿੱਚ ਵਾਧਾ ਕਰ ਦਿੱਤਾ ਜਾਵੇਗਾ ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ, ਕਿਉਂਕਿ ਹੁਣ ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਆਈ.ਟੀ.ਆਈ. ਵਿੱਚ ਕਰਾਫਟ ਇੰਸਟਰਕਟਰਾਂ ਦੀਆਂ 681 ਪੋਸਟਾਂ ਦੀ ਭਰਤੀ ਲਈ ਨਵਾਂ ਭਰਤੀ ਨੋਟੀਫਿਕੇਸ਼ਨ 03 ਆਫ 2026 ਜਾਰੀ ਕਰ ਦਿੱਤਾ ਹੈ ਅਤੇ ਪਹਿਲਾਂ ਲੱਗੇ ਇੰਸਟਰਕਟਰ ਜੋ ਯੋਗਤਾਵਾਂ ਪੂਰੀਆਂ ਕਰਦੇ ਹਨ ਲੱਗੇ ਹੋਏ ਓਵਰਏਜ ਵੀ ਹੋ ਚੁੱਕੇ ਹਨ। ਉਹਨਾਂ ਦੇ ਉੱਪਰ ਬੇਰੁਜ਼ਗਾਰੀ ਦੀ ਦੁਬਾਰਾ ਤਲਵਾਰ ਲਟਕਾ ਦਿੱਤੀ ਹੈ ਅਤੇ ਉਹਨਾਂ ਨੂੰ ਘਰ ਤੋਰ ਕੇ ਓਹਨਾ ਦੇ ਪਰਿਵਾਰ ਦੇ ਮੂਹੋ ਰੋਟੀ ਖੋਹਣ ਦੀ ਤਿਆਰੀ ਕਰ ਲਈ ਹੈ। ਇਸ ਇਸ ਤੋਂ ਇਸ ਤਰਾਂ ਜਾਪਦਾ ਹੈ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਜਾਂ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਜੋ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਸਟੇਜਾਂ ਉੱਪਰ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ, ਭਾਸ਼ਣ ਦਿੱਤੇ ਗਏ ਸਨ ਕਿ ਕਿਸੇ ਵੀ ਕੱਚੇ ਇੰਸਟਰਕਟਰ ਨੂੰ ਨਹੀਂ ਕੱਢਿਆ ਜਾਵੇਗਾ ਅਤੇ ਨਾ ਹੀ ਉਹਨਾਂ ਦਾ ਰੁਜ਼ਗਾਰ ਖੋਹਿਆ ਜਾਵੇਗਾ ਇੱਥੇ ਰੁਜਗਾਰ ਖੋਹਣ ਦੇ ਨਾਲ ਨਾਲ ਉਹਨਾਂ ਦੇ ਭਵਿੱਖ ਰੁਲਣ ਦੀ ਵੀ ਤਿਆਰੀ ਕਰ ਲਈ ਹੈ ਅਤੇ ਮਾਨ ਸਾਹਿਬ ਦੁਆਰਾ ਕੀਤੇ ਵਾਅਦੇ ਹੀ ਹੁਣ ਖੋਖਲੇ ਜਾਪਦੇ ਹਨ। ਇਸ ਤੋਂ ਤੰਗ ਆ ਕੇ ਯੂਨੀਅਨ ਵੱਲੋਂ ਸਰਕਾਰ ਨੂੰ ਇਹ ਚੁਨੌਤੀ ਦਿੰਦਿਆਂ ਕਿਹਾ ਗਿਆ ਹੈ। ਜੇਕਰ ਇਸ ਭਾਰਤੀ ਤੋਂ ਪਹਿਲਾਂ ਕੁਝ ਹੀ ਦਿਨਾਂ ਵਿੱਚ ਸਾਡੇ ਨਾਲ ਕੀਤੇ ਵਾਅਦੇ ਅਨੁਸਾਰ ਸਾਡੀਆਂ ਜਾਇਜ਼ ਮੰਗਾਂ ਨੂੰ ਪੂਰਾ ਨਾ ਕਰਦੇ ਹੋਏ ਸਾਨੂੰ ਵਿਭਾਗ ਅਧੀਨ ਜਾਂ ਕਿਸੇ ਪੋਲਸੀ ਵਿੱਚ ਨਾ ਪਾਇਆ ਗਿਆ ਅਤੇ ਸਾਡੇ ਸਬੰਧ ਵਿੱਚ ਕੋਈ ਪੋਲਸੀ ਦੇ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾ ਆਉਣ ਵਾਲੀ 25 ਜੁਲਾਈ ਨੂੰ ਸੰਗਰੂਰ ਵਿਖੇ ਅਣਮਿਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਅਗਰ ਕਿਸੇ ਪ੍ਰਕਾਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸਦੀ ਸਾਰੀ ਜਿੰਮੇਵਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਕਨੀਕੀ ਸਿੱਖਿਆ ਵਿਭਾਗ ਦੀ ਹੋਵੇਗੀ। ਇਸ ਸਮੇਂ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਵਾਈਸ ਪ੍ਰਧਾਨ ਸਿਮਰਨਜੀਤ ਸਿੰਘ, ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ, ਸੁਖਬੀਰ ਸਿੰਘ, ਗੁਰਜੀਤ ਸਿੰਘ, ਸਵਰਨ ਸਿੰਘ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ ਆਦਿ ਵੀ ਹਾਜ਼ਰ ਸਨ।

