ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਫਰੀਦਕੋਟ, 2 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਲੋਕਾਂ ਦੀ ਸਿਹਤ, ਪਾਰਦਰਸ਼ਤਾ ਅਤੇ ਜਵਾਬਦੇਹ ਪ੍ਰਸ਼ਾਸਨ ਲਈ ਵਚਨਬੱਧ ਰਹੀ ਹੈ। ਇਸੇ ਸੋਚ ਨੂੰ ਅੱਗੇ ਵਧਾਉਂਦੇ ਹੋਏ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਅਤੇ ਸੰਭਾਵਿਤ ਯੂਰੇਨੀਅਮ ਅਤੇ ਹੈਵੀ ਮੈਟਲ ਦੇ ਮਾਮਲੇ ਨੂੰ ਜਨਹਿਤ ਵਿੱਚ ਗੰਭੀਰਤਾ ਨਾਲ ਉਠਾਇਆ ਗਿਆ ਹੈ। ਅਰਸ਼ ਸੱਚਰ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪਹਿਲਾਂ ਪੰਜਾਬ ਗ੍ਰੀਵੈਂਸ ਪੋਰਟਲ ਅਤੇ ਕੇਂਦਰੀ ਸੀਪੀਜੀਆਰਏਐਮਐਸ ’ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਮੀਟਿੰਗ ਬੁਲਾ ਕੇ ਮਾਮਲੇ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਕਾਰਵਾਈ ਪੱਤਰ ਜਾਰੀ ਕੀਤਾ ਗਿਆ। ਮੀਟਿੰਗ ਕਾਰਵਾਈ ਪੱਤਰ ਨੰਬਰ 3892-97 ਮਿਤੀ 29-04-2026 ਵਿੱਚ ਪਾਣੀ ਦੀ ਰੈਗੂਲਰ ਟੈਸਟਿੰਗ ਅਤੇ ਮੋਨੀਟਰਿੰਗ ਲਈ ਸਹਿਮਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਉਮੀਦ ਹੈ ਕਿ ਪੰਜਾਬ ਸਰਕਾਰ ਦੀ ਜੀਰੋ ਟੈਲਰੈਂਸ ਟਰਾਂਸਪੇਰੈਂਸੀ ਅਤੇ ਪਬਲਿਕ ਫਸਟ ਗਵਰਨੈਂਸ ਦੀ ਨੀਤੀ ਅਨੁਸਾਰ ਇਹ ਕਾਰਵਾਈ ਜ਼ਮੀਨੀ ਪੱਧਰ ’ਤੇ ਤੁਰੰਤ ਸ਼ੁਰੂ ਹੋਵੇ। ਅਰਸ਼ ਸੱਚਰ ਨੇ ਮੰਗ ਕੀਤੀ ਕਿ ਫਰੀਦਕੋਟ ਸ਼ਹਿਰ, ਸਰਕਾਰੀ ਸੰਸਥਾਵਾਂ, ਹਸਪਤਾਲਾਂ, ਸਕੂਲਾਂ, ਵਾਟਰ ਵਰਕਸ ਅਤੇ ਪਿੰਡਾਂ ਵਿੱਚ ਵਿਗਿਆਨਕ ਤਰੀਕੇ ਨਾਲ ਪਾਣੀ ਦੇ ਸੈਂਪਲ ਲਏ ਜਾਣ ਅਤੇ ਹਰ ਸੈਂਪਲ ਦੀ 3ertified Laboratory ਵਿੱਚ ਜਾਂਚ ਕਰਵਾਈ ਜਾਵੇ, ਜਿਸ ਵਿੱਚ ਯੂਰੇਨੀਅਮ, ਆਰਸੇਨਿਕ, ਲੀਡ, ਕੈਡਮੀਅਮ, ਮਰਕਰੀ, ਫਲੋਰਾਈਡ, ਨਾਈਟਰੇਟ ਅਤੇ ਹੋਰ ਹੈਵੀ ਮੈਟਲ ਵਰਗੇ ਪੈਰਾਮੀਟਰ ਲਾਜ਼ਮੀ ਤੌਰ ’ਤੇ ਸ਼ਾਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੋਚ ਹੈ ਕਿ ਹਰ ਨਾਗਰਿਕ ਨੂੰ ਸੁਰੱਖਿਅਤ ਪੀਣ ਵਾਲਾ ਪਾਣੀ ਮਿਲਣਾ ਚਾਹੀਦਾ ਹੈ। ਜੇ ਕਿਸੇ ਖੇਤਰ ਵਿੱਚ ਪਾਣੀ ਅਸੁਰੱਖਿਅਤ ਮਿਲਦਾ ਹੈ ਤਾਂ ਤੁਰੰਤ ਵਿਕਲਪਿਕ Safe 4rinking Water Supply ਅਤੇ ਲੰਬੇ ਸਮੇਂ ਲਈ ਸਥਾਈ ਹੱਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਅਰਸ਼ ਸੱਚਰ ਨੇ ਕਿਹਾ ਕਿ ਇਹ ਮੁਹਿੰਮ ਕਿਸੇ ਵਿਰੋਧ ਜਾਂ ਟਕਰਾਅ ਲਈ ਨਹੀਂ, ਸਗੋਂ ਆਪਣੀ ਸਰਕਾਰ ਨੂੰ ਜ਼ਮੀਨੀ ਫੀਡਬੈਕ ਦੇ ਕੇ ਲੋਕਾਂ ਦੀ ਸਿਹਤ ਦੀ ਹੋਰ ਮਜ਼ਬੂਤੀ ਨਾਲ ਰੱਖਿਆ ਕਰਨ ਲਈ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਇਸ ਮਾਮਲੇ ਨੂੰ ਪੂਰੀ ਪਾਰਦਰਸ਼ਤਾ ਅਤੇ ਸਮੇਂ-ਬੱਧ ਤਰੀਕੇ ਨਾਲ ਹੱਲ ਕਰੇਗੀ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.