ਕੋਟਕਪੂਰਾ, 4 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਹਿਤੈਸ਼ੀ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੀ ਜਨਤਾ ਬਹੁਤ ਖੁਸ਼ ਹੈ। ਆਮ ਲੋਕਾਂ ਨੂੰ ਬਿਹਤਰ ਸਹੂਲਤਾਂ, ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਬੁਨਿਆਦੀ ਸੇਵਾਵਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਲਾਭ ਮਿਲ ਰਿਹਾ ਹੈ। ਸਰਕਾਰ ਨੇ ਆਮ ਲੋਕਾਂ ਦੀਆਂ ਉਮੀਦਾਂ ਅਨੁਸਾਰ ਕੰਮ ਕਰਦੇ ਹੋਏ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ ‘ਤੇ ਅੱਗੇ ਵਧਾਉਣ ਲਈ ਕਈ ਅਹਿਮ ਕਦਮ ਚੁੱਕੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੋਸ਼ਲ ਮੀਡੀਆ ਫਰੀਦਕੋਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਜੀਤ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਕੰਮ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਆਮ ਆਦਮੀ ਪਾਰਟੀ ਨੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਮਾਨਦਾਰੀ ਨਾਲ ਕੰਮ ਕੀਤਾ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਸਰਕਾਰ ਪ੍ਰਤੀ ਹੋਰ ਮਜ਼ਬੂਤ ਹੋਇਆ ਹੈ। ਉਹਨਾਂ ਕਿਹਾ ਕਿ ਹਲਕਾ ਕੋਟਕਪੂਰਾ ਤੋਂ ਵਿਧਾਇਕ ਮਾਨਯੋਗ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੀ ਯੋਗ ਅਗਵਾਈ ਹੇਠ ਹਲਕੇ ਦੇ ਪਿੰਡਾਂ ਅਤੇ ਕਸਬਿਆਂ ਦਾ ਬਹੁਤ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ। ਹੁਣ ਵੀ ਕਈ ਵਿਕਾਸ ਦੇ ਕੰਮ ਚੱਲ ਰਹੇ ਹਨ, ਜਿਸ ਨਾਲ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲ ਗਈ ਹੈ ਅਤੇ ਲੋਕ ਉਹਨਾਂ ਦੇ ਕੀਤੇ ਹੋਏ ਕੰਮਾਂ ਤੋਂ ਖੁਸ਼ ਹਨ। ਅੰਤ ਵਿਚ ਮਨਜੀਤ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ 2027 ਵਿੱਚ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

