ਪੰਜਾਬ ਦੇ ਲੋਕ 2027 ਵਿੱਚ ਮੁੜ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ : ਜਸਵਿੰਦਰ ਸਿੰਘ ਬੱਬੂ

ਕੋਟਕਪੂਰਾ, 5 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਸ਼ੋਸ਼ਲ ਮੀਡੀਆ ਦੇ ਹਲਕਾ ਕੋਆਰਡੀਨੇਟਰ ਜਸਵਿੰਦਰ ਸਿੰਘ ਬੱਬੂ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਨੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਿੱਚ ਕੀਤੀਆਂ ਗਈਆਂ ਵੱਡੀਆਂ ਸੁਧਾਰਾਂ ਨਾਲ ਲੋਕਾਂ ਦੀ ਜ਼ਿੰਦਗੀ ਸੁਖਾਲੀ ਬਣ ਰਹੀ ਹੈ। ਪਿੰਡਾਂ ਵਿੱਚ ਸੜਕਾਂ ਅਤੇ ਬਿਜਲੀ ਦੀ ਸੁਵਿਧਾ ਬਿਹਤਰ ਹੋਣ ਨਾਲ ਜੀਵਨ ਮਿਆਰ ਉੱਚਾ ਚੜਿਆ ਹੈ। ਨਵੀਆਂ ਹਸਪਤਾਲ ਸਹੂਲਤਾਂ ਅਤੇ ਮੁਫ਼ਤ ਇਲਾਜ ਯੋਜਨਾਵਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ 60 ਹਜਾਰ ਤੋਂ ਉੱਪਰ ਵੱਖ-ਵੱਖ ਵਿਭਾਗਾਂ ਵਿੱਚ ਬਿਨਾ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ ਨੌਕਰੀਆਂ ਦੇ ਕੇ ਮੀਲ ਪੱਥਰ ਸਥਾਪਿਤ ਕੀਤਾ ਹੈ, ਹਰ ਇੱਕ ਵਰਗ ਲਈ 600 ਯੂਨਿਟ ਬਿਜਲੀ ਦੇ ਮੁਫਤ ਹੋਣ ਕਾਰਨ ਲੋਕਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ। ਨਵੀਂ ਸਿਹਤ ਕ੍ਰਾਂਤੀ ਜਿਸ ਵਿੱਚ 10 ਲੱਖ ਰੁਪਏ ਤੱਕ ਦਾ ਲੋਕ ਇਲਾਜ ਮੁਫਤ ਕਰਵਾ ਸਕਦੇ ਹਨ, ਦੀ ਵੀ ਪੰਜਾਬ ਵਾਸੀਆਂ ਵੱਲੋਂ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ। ਬੱਚਿਆਂ ਦੀ ਪੜ੍ਹਾਈ ਦੇ ਉਜਵਲ ਭਵਿੱਖ ਲਈ ਸਕੂਲਾਂ ਵਿੱਚ ਕੰਪਿਊਟਰ ਅਤੇ ਐਲ.ਈ.ਡੀ. ਪੈਨਲ ਪੰਜਾਬ ਸਰਕਾਰ ਵੱਲੋਂ ਲਾਏ ਜਾ ਰਹੇ ਹਨ। ਹਲਕਾ ਕੋਟਕਪੂਰਾ ਦੇ ਪਿੰਡਾਂ ਵਿੱਚ ਕਰੋੜਾਂ ਰੁਪਏ ਹੁਣ ਤੱਕ ਵਿਕਾਸ ਕਾਰਜਾਂ ਵਿੱਚ ‘ਆਪ’ ਸਰਕਾਰ ਵੱਲੋਂ ਲਾਏ ਜਾ ਚੁੱਕੇ ਹਨ। ਅੰਤ ਵਿੱਚ ਜਸਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਪੰਜਾਬ ਦੇ ਲੋਕ ਅਗਾਮੀ ਪੰਜਾਬ ਵਿਧਾਨ ਸਭਾ ਚੋਣਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਅਤੇ ਮੁੜ ਤੋਂ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ ਬਣੇਗੀ।


Comments

Leave a Reply

Your email address will not be published. Required fields are marked *

This site uses Akismet to reduce spam. Learn how your comment data is processed.