ਫਰੀਦਕੋਟ 7 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰ ਯੂਨੀਅਨ ਏਟਕ ਜਿਲਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਜਨਰਲ ਸਕੱਤਰ ਪ੍ਰੇਮ ਚਾਵਲਾ ਤੇ ਵਿੱਤ ਸਕੱਤਰ ਸੋਮਨਾਥ ਅਰੋੜਾ ਨੇ ਦੱਸਿਆ ਹੈ ਕਿ ਪੈਨਸ਼ਨਰਾਂ ਦੀ ਮਹੀਨਾਵਾਰੀ ਮੀਟਿੰਗ 9 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ ਠੀਕ 11:00 ਵਜੇ ਪੰਜਾਬ ਪੈਨਸ਼ਨਰ ਯੂਨੀਅਨ ਦੇ ਦਫਤਰ ਸ਼ਹੀਦ ਭਗਤ ਸਿੰਘ ਪਾਰਕ, ਸਾਹਮਣੇ ਕਿਲੇ ਵਾਲਾ ਸਕੂਲ ਕੋਟਕਪੂਰਾ ਵਿਖੇ ਰੱਖੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਜਨਵਰੀ ਮਹੀਨੇ ਦੇ ਦੂਜੇ ਸ਼ਨੀਵਾਰ 13 ਤਰੀਕ ਨੂੰ ਲੋਹੜੀ ਦਾ ਤਿਉਹਾਰ ਹੋਣ ਕਾਰਨ ਮੀਟਿੰਗ ਦੀ ਮਿਤੀ ਵਿੱਚ ਤਬਦੀਲੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਸੂਬਾਈ ਆਗੂ ਅਸ਼ੋਕ ਕੌਸ਼ਲ ਤੇ ਬਲਦੇਵ ਸਿੰਘ ਸਹਿਦੇਵ ਵੱਲੋਂ ਭਗਵੰਤ ਮਾਨ ਸਰਕਾਰ ਅਤੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਪੈਨਸ਼ਨਰਰ, ਮੁਲਾਜ਼ਮ ਤੇ ਲੋਕ ਵਿਰੋਧੀ ਨੀਤੀਆਂ ਬਾਰੇ ਰੌਸ਼ਨੀ ਪਾਈ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਜਨਵਰੀ ਤੇ ਫਰਵਰੀ ਮਹੀਨੇ ਦੌਰਾਨ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਫਰੀਦਕੋਟ, ਕੋਟਕਪੂਰਾ ਤੇ ਜੈਤੋ ਵਿਖੇ ਆਪ ਵਿਧਾਇਕਾ ਦੇ ਘਰਾਂ ਅੱਗੇ ਕੀਤੇ ਜਾ ਰਹੇ ਐਕਸ਼ਨਾਂ ਨੂੰ ਸਫ਼ਲ ਬਣਾਉਣ ਬਾਰੇ ਵਿਚਾਰ ਚਰਚਾ ਕਰਕੇ ਇਹਨਾਂ ਸਾਰੇ ਐਕਸ਼ਨ ਨੂੰ ਸਫਲ ਬਣਾਉਣ ਸਬੰਧੀ ਫੈਸਲੇ ਲਏ ਜਾਣਗੇ। ਆਗੂਆਂ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਭ ਸਾਥੀਆਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ। ਆਗੂਆਂ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵੱਡੇ ਵੱਡੇ ਚੋਣ ਵਾਅਦੇ ਕਰਕੇ ਮੁੱਕਰ ਗਈ ਹੈ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ 12 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਤਿੰਨ ਕਿਸ਼ਤਾਂ ਵਿੱਚੋਂ ਇੱਕ ਕਿਸ਼ਤ 4 ਫੀਸਦੀ ਦੇਣ ਨੂੰ ਹੀ ਪੰਜਾਬ ਡੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਨਵੇਂ ਸਾਲ ਦਾ ਤੋਹਫਾ ਦੱਸਿਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਦਰਸ਼ਨ ਸਿੰਘ, ਤਰਸੇਮ ਨਰੂਲਾ, ਇਕਬਾਲ ਸਿੰਘ ਮੰਘੇੜਾ ਤੇ ਗੁਰਚਰਨ ਸਿੰਘ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਆਦਿ ਵੀ ਹਾਜ਼ਰ ਸਨ।

