ਕੋਟਕਪੂਰਾ, 3 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ ਯੂਨੀਅਨ ਜ਼ਿਲਾ ਫਰੀਦਕੋਟ ਦਾ ਚੋਣ ਇਜਲਾਸ ਮੰਡਲ ਦਫਤਰ ਫਰੀਦਕੋਟ ਵਿਖੇ ਖੁਸ਼ਵੰਤ ਸਿੰਘ ਬਾਜਵਾ ਸਰਪ੍ਰਸਤ, ਵੀਰਇੰਦਰਜੀਤ ਸਿੰਘ ਪੁਰੀ ਚੇਅਰਮੈਨ, ਗੁਰਮੀਤ ਸਿੰਘ ਮੋਗਾ ਸੂਬਾਈ ਪ੍ਰਧਾਨ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ *ਤੇ ਜਤਿੰਦਰ ਕੁਮਾਰ ਪ.ਸ.ਸ.ਫ. ਸੂੁਬਾਈ ਆਗੂ, ਸਿਮਰਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਪ.ਸ.ਸ.ਫ. ਫਰੀਦਕੋਟ ਸ਼ਾਮਿਲ ਹੋਏ ਅਤੇ ਸਰਬਸੰਮਤੀ ਨਾਲ ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੀ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿੱਚ ਮਨਪ੍ਰੀਤ ਸਿੰਘ ਹੈਪੀ ਜ਼ਿਲ੍ਹਾ ਪ੍ਰਧਾਨ, ਧੀਰਾ ਸਿੰਘ ਜਨਰਲ ਸਕੱਤਰ, ਅਮਨਦੀਪ ਕੌਰ ਖਜਾਨਚੀ, ਰਜਿੰਦਰ ਕੁਮਾਰ ਸੀਨੀਅਰ ਮੀਤ ਪ੍ਰਧਾਨ, ਅਮਨ ਸਿੰਘ ਮੀਤ ਪ੍ਰਧਾਨ, ਲਖਵੀਰ ਸਿੰਘ ਸਹਾਇਕ ਜਨਰਲ ਸਕੱਤਰ, ਹਰਮਨਜੀਤ ਸਿੰਘ ਸਹਾਇਕ ਖਜਾਨਚੀ, ਗੁਰਿੰਦਰ ਸਿੰਘ ਕਾਰਜਕਾਰੀ ਮੈਂਬਰ, ਮਿਰਜਾ ਸਿੰਘ ਕਾਰਜਕਾਰੀ ਮੈਂਬਰ, ਯਾਦਵਿੰਦਰ ਸਿੰਘ ਜੈਤੋ ਕਾਰਜਕਾਰੀ ਮੈਂਬਰ, ਤਨਵੀਰ ਸਿੰਘ ਕਾਰਜਕਾਰੀ ਮੈਂਬਰ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਅੰਦਰ ਮੁਲਾਜ਼ਮ ਮੰਗਾਂ ਮਨਵਾਉਣ ਵਾਸਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਸਮੇਤ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਲਗਭਗ 80 ਦੇ ਕਰੀਬ ਜਥੇਬੰਦੀਆਂ ਦੀ ਇਕੱਤਰਤਾ ਵੱਡੇ ਪੱਧਰ *ਤੇ ਹੋ ਚੁੱਕੀ ਹੈ। ਇਸੇ ਲੜੀ ਤਹਿਤ ਕੋਆਰਡੀਨੇਸ਼ਨ ਸੂਬਾ ਕਮੇਟੀ ਦੇ ਫੈਸਲੇ ਮੁਤਾਬਿਕ ਮਿਤੀ 5 ਜੁਲਾਈ 2026 ਦਿਨ ਐਤਵਾਰ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਗ੍ਰਹਿ ਪਿੰਡ ਸੰਧਵਾਂ ਵਿਖੇ, 11 ਜੁਲਾਈ 2026 ਨੂੰ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਦੇ ਗ੍ਰਹਿ ਫਰੀਦਕੋਟ ਮੂਹਰੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਨੂੰ ਚੇਤਾਵਨੀ ਪੱਤਰ ਦਿੱਤਾ ਜਾਵੇਗਾ ਅਤੇ 17 ਜੁਲਾਈ ਨੂੰ ਮੋਹਾਲੀ ਵਿਖੇ ਪੰਜਾਬ ਸਰਕਾਰ ਖਿਲਾਫ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਰੋਸ ਰੈਲੀ ਕਰਨਗੇ, ਜਿੰਨਾਂ ਵਿੱਚ ਪੇ-ਕਮਿਸ਼ਨ ਦਾ ਬਕਾਇਆ, ਡੀ.ਏ. ਦਾ ਬਕਾਇਆ, ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, 2020 ਤੋਂ ਬਾਅਦ 7ਵਾਂ ਪੇ-ਕਮਿਸ਼ਨ ਰੱਦ ਕਰਕੇ ਛੇਵੇਂ ਪੇ-ਕਮਿਸ਼ਨ ਵਿੱਚ ਫੁੱਲ ਤਨਖਾਵਾਂ ਤੇ ਮੁਲਾਜ਼ਮਾ ਨੂੰ ਰੈਗੂਲਰ ਕਰਾਉਣ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਵੱਡੇ ਸੰਘਰਸ਼ ਕੀਤੇ ਜਾ ਰਹੇ ਹਨ। ਇਸ ਚੋਣ ਇਜਲਾਸ ਵਿੱਚ ਹੋਰਨਾਂ ਤੋਂ ਇਲਾਵਾ ਬਲਕਰਨ ਸਿੰਘ ਗਿੱਲ, ਸੁਖਮੰਦਰ ਸਿੰਘ ਢਿੱਲਵਾਂ, ਅਜੀਤ ਸਿੰਘ ਖਾਲਸਾ, ਨਛੱਤਰ ਸਿੰਘ ਬਰਾੜ, ਜਸਮੇਲ ਸਿੰਘ ਰਾਹੀ, ਕੇਵਲ ਸਿੰਘ, ਕ੍ਰਿਸ਼ਨ ਕੁਮਾਰ, ਸ਼ਵਿੰਦਰ ਸਿੰਘ ਭੱਟੀ, ਯਾਦਵਿੰਦਰ ਸਿੰਘ, ਕਰਮਜੀਤ ਸਿੰਘ ਸਮੇਤ ਪੰਜਾਬ ਮੰਡੀ ਬੋਰਡ ਅਤੇ ਮਾਰਕਿਟ ਕਮੇਟੀ ਫਰੀਦਕੋਟ ਕੋਟਕਪੂੁਰਾ ਅਤੇ ਜੈਤੋ ਦੇ ਮੁਲਾਜ਼ਮ ਸਾਥੀ ਵੀ ਸ਼ਾਮਿਲ ਹਾਜਰ ਸਨ।

