ਕੋਟਕਪੂਰਾ, 11 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦਾ ਅਖੌਤੀ ਤੌਰ ਤੇ ਦਾਅਵਾ ਕਰਨ ਵਾਲੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਪਿਛਲੇ ਤਿੰਨ ਸਾਲਾਂ ਤੋਂ ਹੁਕਮਰਾਨ ਪੰਜਾਬ ਸਰਕਾਰ ਪੰਜਾਬ ਦੇ ਸਰਕਾਰੀ ਮਿਡਲ ਸਕੂਲਾਂ ਨੂੰ ਬੰਦ ਕਰਨ ਦੇ ਰਾਹ ਪੈ ਗਈ ਹੈ, ਅਧਿਆਪਕਾਂ ਦੇ ਵੱਖ-ਵੱਖ ਵਰਗਾਂ ਦੀਆਂ ਤਰੱਕੀਆਂ ਕਰਨ ਸਮੇਂ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਗਿਣੀ ਮਿਥੀ ਸਾਜ਼ਿਸ਼ ਤਹਿਤ ਲੁਕੋਕੇ ਪ੍ਰਮੋਟ ਹੋਏ ਅਧਿਆਪਕਾਂ ਨੂੰ ਦੂਰ ਦੁਰੇਡੇ ਜਿਲਿਆਂ ਵਿੱਚ ਭੇਜ ਕੇ ਖੱਜਲ ਖੁਆਰ ਕੀਤਾ ਗਿਆ ਹੈ, ਕੰਪਿਊਟਰ ਅਧਿਆਪਕ ਅਤੇ ਵੱਖ-ਵੱਖ ਸਿੱਖਿਆ ਦਫਤਰਾਂ ਵਿੱਚ ਕੰਮ ਕਰਦੇ ਦਫਤਰੀ ਕਾਮਿਆਂ ਦੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਸੰਘਰਸ਼ ਨੂੰ ਪੰਜਾਬ ਸਰਕਾਰ ਅੱਖਾਂ ਮੀਚ ਕੇ ਤਮਾਸ਼ੇ ਵਾਂਗ ਵੇਖ ਰਹੀ ਹੈ, ਸੀ ਐਡ ਵੀ ਅਧਿਆਪਕਾਂ ਦੀ ਗਰੇਡ ਘਟਾਈ ਕੀਤੀ ਜਾ ਰਹੀ ਹੈ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਹੈਂਕੜਬਾਜੀ ਵਾਲਾ ਵਤੀਰਾ ਅਪਣਾਇਆ ਹੋਇਆ ਹੈ। ਇਸ ਸਭ ਕੁਝ ਦੇ ਖਿਲਾਫ ਅਤੇ ਇਨਸਾਫ ਦੀ ਪ੍ਰਾਪਤੀ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਸਾਂਝੇ ਤੌਰ ‘ਤੇ 11 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਜ਼ਿਲ੍ਹਾ ਫਰੀਦਕੋਟ ਵਿਖੇ ਪੰਜਾਬ ਦੇ 12 ਜਿਲਿਆਂ ਦੇ ਅਧਿਆਪਕਾਂ ਵੱਲੋਂ ਰੋਸ ਰੈਲੀ ਅਤੇ ਮੁਜ਼ਾਹਰਾ ਕਰਨ ਦਾ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਫਰੀਦਕੋਟ, ਫਿਰੋਜਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ,ਮਲੇਰਕੋਟਲਾ, ਤਰਨਤਾਰਨ ਅਤੇ ਅੰਮ੍ਰਿਤਸਰ ਜਿਲਿਆਂ ਦੇ ਅਧਿਆਪਕ ਵੱਡੀ ਗਿਣਤੀ ਵਿੱਚ ਭਾਗ ਲੈਣਗੇ। ਇਸ ਸਬੰਧ ਵਿੱਚ ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਲਖਵੀਰ ਸਿੰਘ ਹਰੀਕੇ, ਗਗਨ ਪਾਹਵਾ, ਬਲਰਾਮ ਸ਼ਰਮਾ,ਗਗਨ ਬਰਾੜ, ਸੁਖਪਾਂਲਜੀਤ ਸਿੰਘ, ਦਾਤਾ ਸਿੰਘ ਨਮੋਲ, ਹਰਭਗਵਾਨ ਸਿੰਘ ਗੁਰਨੇ, ਰੇਸ਼ਮ ਸਿੰਘ, ਜਸਵਿੰਦਰ ਸਿੰਘ, ਕਰਮਜੀਤ ਸਿੰਘ ਤਾਮਕੋਟ, ਰਾਜਵਿੰਦਰ ਸਿੰਘ ਬਹਿਣੀਵਾਲ, ਸ਼ਬੀਰ ਖਾਨ ਅਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੰਬੋਜ, ਸੁਰਿੰਦਰ ਕੁਮਾਰ ਪੁਆਰੀ, ਸੁਖਜਿੰਦਰ ਸਿੰਘ ਖਾਨਪੁਰ, ਬਲਜੀਤ ਸਿੰਘ ਸਲਾਣਾ, ਬਾਜ ਸਿੰਘ ਖਹਿਰਾ, ਰਵਿੰਦਰਜੀਤ ਸਿੰਘ ਪੰਨੂ, ਹਰਵਿੰਦਰ ਸਿੰਘ ਬਿਲਗਾ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਅਮਨਬੀਰ ਸਿੰਘ ਗੁਰਾਇਆ, ਪ੍ਰਗਟ ਸਿੰਘ ਜੰਬਰ, ਜਿੰਦਰ ਪਾਇਲਟ, ਗੁਰਵਿੰਦਰ ਸਿੰਘ ਸਸਕੌਰ, ਨਵੀਨ ਕੁਮਾਰ ਸੱਚਦੇਵਾ, ਨਵਪ੍ਰੀਤ ਸਿੰਘ ਬੱਲੀ, ਜਸ੍ਕੇਵਲ ਸਿੰਘ ਗੋਲੇਵਾਲੀਆ, ਰਾਜੀਵ ਕੁਮਾਰ ਹਾਂਡਾ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਕ੍ਰਿਸ਼ਨ ਸਿੰਘ ਦੁੰਗਾ, ਰੇਸ਼ਮ ਸਿੰਘ ਕੰਪਿਊਟਰ ਫੈਕਿਲਟੀ, ਕਪਿਲ ਕਪੂਰ, ਬਲਜਿੰਦਰ ਕੁਮਾਰ , ਮਨੋਹਰ ਲਾਲ ਸ਼ਰਮਾ, ਗੁਰਸੇਵਕ ਸਿੰਘ ਕਲੇਰ, ਲਛਮਣ ਸਿੰਘ ਨਬੀਪੁਰ, ਬਲਵਿੰਦਰ ਸਿੰਘ ਭੁੱਟੋ , ਗੁਰਟੇਕ ਸਿੰਘ ਢੀਮਾਵਾਲੀ, ਜਸਵੀਰ ਸਿੰਘ ਬੀਹਲਾ ਤੇ ਬੇਅੰਤ ਸਿੰਘ ਭਾਬਰੀ ਨੇ ਵੱਖ ਵੱਖ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਮੀਟਿੰਗਾਂ ਕਰਵਾਉਣ ਉਪਰੰਤ ਦੱਸਿਆ ਕਿ ਅਧਿਆਪਕਾਂ ਵਿੱਚ ਇਸ ਐਕਸ਼ਨ ਨੂੰ ਸਫਲ ਬਣਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।