ਕੋਟਕਪੂਰਾ, 21 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿੱਤ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਜ਼ਿਲ੍ਹਾ ਖਜ਼ਾਨਾ ਦਫਤਰ ਵਿਖੇ ਮੈਡਮ ਵੀਰਪਾਲ ਕੌਰ ਬਾਠ ਜ਼ਿਲ੍ਹਾ ਖਜ਼ਾਨਾ ਅਫਸਰ ਫਰੀਦਕੋਟ ਦੀ ਸੁਚੱਜੀ ਅਗਵਾਈ ਹੇਠ ਤਿੰਨ ਰੋਜ਼ਾ ਪੈਨਸ਼ਨਰ ਸੇਵਾ ਮੇਲਾ ਲਗਾਇਆ ਗਿਆ। ਇਸ ਮੇਲੇ ਨੂੰ ਸਫਲ ਬਣਾਉਣ ਲਈ ਪੈਨਸ਼ਨਰਾਂ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਸੁਨੇਹੇ ਲਗਾ ਕੇ ਵੱਧ ਤੋਂ ਵੱਧ ਪੈਨਸ਼ਨਰਾਂ ਦੀ ਲੋੜੀਂਦੀ ਈ ਕੇ ਵਾਈ ਸੀ ਅਤੇ ਡਿਜ਼ੀਟਲ ਲਾਈਫ ਸਰਟੀਫਿਕੇਟ ਆਨ ਲਾਈਨ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਗਿਆ। ਇਸ ਪੈਨਸ਼ਨਰ ਸੇਵਾ ਮੇਲੇ ਦਾ ਜ਼ਿਲ੍ਹਾ ਫਰੀਦਕੋਟ ਦੇ ਪੈਨਸ਼ਨਰਾਂ ਨੇ ਲਾਭ ਹਾਸਿਲ ਕੀਤਾ। ਮੇਲੇ ਦਾ ਵਿਸ਼ੇਸ਼ ਤੌਰ ‘ਤੇ ਨਿਰੀਖਣ ਕਰਨ ਲਈ ਮੈਡਮ ਸਿਮਰਜੀਤ ਕੌਰ ਸਹਾਇਕ ਡਾਇਰੈਕਟਰ ਵਿੱਤ ਅਤੇ ਲੇਖਾ ਵਿਭਾਗ ਪੰਜਾਬ ਸ਼ਾਮਿਲ ਹੋਏ। ਉਹਨਾਂ ਨੇ ਸਾਰੇ ਪ੍ਰਬੰਧਾਂ ਅਤੇ ਪੈਨਸ਼ਨਰਾਂ ਲਈ ਜ਼ਿਲ੍ਹਾ ਖਜ਼ਾਨਾ ਦਫਤਰ ਵੱਲੋਂ ਮੁਹਈਆਂ ਕੀਤੀਆਂ ਜਾ ਰਹੀਆਂ ਸਹੂਲਤਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਅਧਿਕਾਰੀ ਨੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਆਗੂ ਬਲਦੇਵ ਸਿੰਘ ਸਹਿਦੇਵ, ਪ੍ਰੇਮ ਚਾਵਲਾ, ਅਸ਼ੋਕ ਕੌਸ਼ਲ, ਕੁਲਵੰਤ ਸਿੰਘ ਚਾਨੀ, ਗੁਰਿੰਦਰ ਸਿੰਘ ਮਨੀ, ਹਰਦੇਵ ਸਿੰਘ ਗਿੱਲ, ਜਸਪਾਲ ਸਿੰਘ, ਪੰਜਾਬ ਗੌਰਮਿੰਟ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਇੰਦਰਜੀਤ ਸਿੰਘ ਖੀਵਾ, ਬਿਸ਼ਨ ਕੁਮਾਰ ਅਰੋੜਾ ਨਾਲ ਵੱਖਰੀਆਂ ਵੱਖਰੀਆਂ ਮੀਟਿੰਗ ਕਰਕੇ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਹਨਾਂ ਦੇ ਹੱਲ ਕਰਨ ਦਾ ਭਰੋਸਾ ਦਿੱਤਾ। ਅਧਿਕਾਰੀ ਵੱਲੋਂ ਅੰਦਰੂਨੀ ਪੜਤਾਲ ਸੰਸਥਾ ਵਿੱਤ ਵਿਭਾਗ ਦਫਤਰ ਫਰੀਦਕੋਟ ਦਾ ਨਿਰੀਖਣ ਵੀ ਕੀਤਾ ਗਿਆ। ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ ਫਰੀਦਕੋਟ ਗੁਰਪ੍ਰੀਤ ਸਿੰਘ ਸਚਦੇਵਾ ਅਤੇ ਜ਼ਿਲ੍ਹਾ ਖਜਾਨਾ ਅਫਸਰ ਫਰੀਦਕੋਟ ਵੀਰਪਾਲ ਕੌਰ ਬਾਠ ਨੇ ਮੈਡਮ ਸਿਮਰਜੀਤ ਕੌਰ ਸਹਾਇਕ ਡਾਇਰੈਕਟਰ ਵਿੱਤ ਵਿਭਾਗ ਪੰਜਾਬ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਅਤੇ ਵਿੱਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੇਲੇ ਨੂੰ ਕਾਮਯਾਬ ਬਣਾਉਣ ਵਾਸਤੇ ਕੁਲਵਿੰਦਰ ਸਿੰਘ ਸੁਪਰਡੈਂਟ ਖਜ਼ਾਨਾ ਦਫਤਰ ਫਰੀਦਕੋਟ, ਭਾਰਤੀ ਤਨੇਜਾ, ਸੁਖਪਾਲ ਸਿੰਘ, ਰਮੇਸ਼ ਕੁਮਾਰ, ਧਰਮਵੀਰ ਸ਼ਰਮਾ (ਸਮੂਹ ਸੀਨੀਅਰ ਸਹਾਇਕ), ਪਵਨ ਕੁਮਾਰ ਸਹਾਇਕ ਖਜ਼ਾਨਚੀ, ਹਰਪ੍ਰੀਤ ਸਿੰਘ ਕਲਰਕ, ਅੰਮ੍ਰਿਤ ਕੌਰ ਕਲਰਕ ਅਮਰਜੀਤ ਕੌਰ ਜੂਨੀਅਰ ਸਹਾਇਕ, ਹਰਵਿੰਦਰ ਕੌਰ ਕਲਰਕ, ਜਸਪ੍ਰੀਤ ਸਿੰਘ ਕਲਰਕ ਅਤੇ ਨਿਤਿਨ ਵਰਮਾ ਕਲਰਕ ਅਤੇ ਵੱਖ ਵੱਖ ਬੈਂਕਾਂ ਤੋਂ ਆਏ ਮੁਲਾਜ਼ਮਾਂ ਨੇ ਵਿਸ਼ੇਸ਼ ਭੂਮਿਕਾ ਨਿਭਾਈ।

