ਫ਼ਰੀਦਕੋਟ 19 ਮਈ (ਸ਼ਿਵਨਾਥ/ਵਰਲਡ ਪੰਜਾਬੀ ਟਾਈਮਜ਼)
ਨਰੇਗਾ ਮਜ਼ਦੂਰਾਂ, ਖੇਤ ਮਜ਼ਦੂਰਾਂ ਅਤੇ ਹੋਰ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਦੇ ਕਿਰਤੀਆਂ ਦੀਆਂ ਮੰਗਾਂ ਨੂੰ ਲੈਕੇ ਅੱਜ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ1680 ਸੈਕਟਰ 22ਬੀ, ਚੰਡੀਗੜ੍ਹ ਵੱਲੋਂ ਲੇਬਰ ਭਵਨ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਨਰੇਗਾ ਮਜ਼ਦੂਰਾਂ ਦਾ ਇੱਕ ਜੱਥਾ ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਤੋਂ ਨਰੇਗਾ ਰੁਜ਼ਗਾਰ ਪ੍ਰਾਪਤ ਮਜਦੂਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਕਾਮਰੇਡ ਵੀਰ ਸਿੰਘ ਕੰਮੇਆਣਾ ਜੀ ਦੀ ਅਗਵਾਈ ਹੇਠ ਰਵਾਨਾ ਹੋਇਆ। ਆਗੂਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਰੇਗਾ ਮਜ਼ਦੂਰਾਂ, ਖੇਤ ਮਜ਼ਦੂਰਾਂ ਅਤੇ ਸਮੂਹ ਕਿਰਤੀਆਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਤੁਰੰਤ ਹੱਲ ਕੀਤੇ ਜਾਣ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਬਲਕਾਰ ਸਿੰਘ ਸਹੋਤਾ ਜਨਰਲ ਸਕੱਤਰ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ, ਨਰੇਗਾ ਮਜ਼ਦੂਰ ਆਗੂ ਗੋਰਾ ਪਿਪਲੀ, ਸੁਖਮਿੰਦਰ ਸਿੰਘ ਢੁੱਡੀ, ਨੱਥਾ ਸਿੰਘ ਅਰਾਈਆਂ ਵਾਲਾ ਕਲਾਂ , ਗੁਰਜੰਟ ਸਿੰਘ ਨਵਾਂ ਕਿਲਾ, ਬੱਗਾ ਸਿੰਘ, ਠਾਕੁਰ ਸਿੰਘ. ਮੇਟ ਲਵਪ੍ਰੀਤ ਕੌਰ ਪਿਪਲੀ, ਮੇਟ ਕੁਲਦੀਪ ਕੌਰ ਕੋਟ ਸੁਖੀਆ,ਮੇਟ ਸਰਬਜੀਤ ਕੌਰ ਚੰਦ ਬਾਜਾ, ਮੇਟ ਗੁਰਪ੍ਰੀਤ ਕੌਰ ਕੋਟ ਸੁਖੀਆ, ਮੇਟ ਵੀਰਪਾਲ ਕੌਰ, ਕਿਰਨਦੀਪ ਕੌਰ, ਜਸਵਿੰਦਰ ਕੌਰ, ਮਹਿੰਦਰ ਸਿੰਘ, ਕੇਵਲ ਸਿੰਘ ਆਦਿ ਹਾਜ਼ਰ ਸਨ।

