ਗ੍ਰਿਫਤਾਰ : ਐਸ.ਐਸ.ਪੀ.ਨਸ਼ਾ ਤਸਕਰਾਂ ਦੀ 4 ਕਰੋੜ 90 ਲੱਖ ਤੋਂ ਜਿਆਦਾ ਕੀਮਤ ਦੀ ਜਾਇਦਾਦ ਕਰਵਾਈ ਗਈ ‘ਫਰੀਜ’ : ਐਸ.ਐਸ.ਪੀ.

ਕੋਟਕਪੂਰਾ, 23 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜੈਤੋ ਦੇ ਛੱਜਘੜ੍ਹ ਮੁਹੱਲੇ ਵਿੱਚ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾ ਨੂੰ ਢਾਇਆ ਗਿਆ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਜੈਤੋ ਅੰਦਰ ਆਉਦੇ ਛੱਜਘੜ੍ਹ ਮੁਹੱਲੇ ਦੇ ਵਸਨੀਕ ਬਿਮਲਾ ਦੇਵੀ ਅਤੇ ਨਛੱਤਰ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ। ੁਹਨਾ ਦੱਸਿਆ ਕਿ ਜਦੋ ਇਹਨਾ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਬਿਮਲਾ ਦੇਵੀ ਦੇ ਖਿਲਾਫ ਨਸ਼ੇ ਦੀ ਤਸਕਰੀ ਸਬੰਧੀ 02 ਮੁਕੱਦਮੇ ਦਰਜ ਰਜਿਸਟਰ ਹਨ ਅਤੇ ਉਸ ਦੇ ਲੜਕੇ ਦੇ ਖਿਲਾਫ ਆਈ.ਪੀ.ਸੀ ਤਹਿਤ 01 ਮੁਕੱਦਮਾ ਅਤੇ ਉਸਦੀ ਨੂੰਹ ਰਜਨੀ ਦੇ ਖਿਲਾਫ ਨਸੇ ਦੀ ਤਸਕਰੀ ਸਬੰਧੀ 05 ਮੁਕੱਦਮੇ ਦਰਜ ਰਜਿਸਟਰ ਹਨ। ਨਛੱਤਰ ਸਿੰਘ ਦੇ ਰਿਕਾਰਡ ਮੁਤਾਬਿਕ ਉਸਦੇ ਖਿਲਾਫ ਵੀ 04 ਮੁਕੱਦਮੇ ਦਰਜ ਰਜਿਸਟਰ ਹਨ, ਜਿਹਨਾ ਵਿੱਚੋ 03 ਮੁਕੱਦਮੇ ਨਸ਼ੇ ਦੀ ਤਸਕਰੀ ਸਬੰਧੀ ਦਰਜ ਹਨ। ਉਸਦੀ ਪਤਨੀ ਬੰਸੋ ਖਿਲਾਫ ਵੀ 03 ਮੁਕੱਦਮੇ ਦਰਜ ਹਨ, ਜਿਹਨਾ ਵਿੱਚੋ 01 ਮੁਕੱਦਮਾ ਨਸ਼ੇ ਦੀ ਤਸਕਰੀ ਸਬੰਧੀ ਵੀ ਦਰਜ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਜੈਤੋ ਸ਼੍ਰੀ ਸੁਖਵਿੰਦਰ ਸਿੰਘ, ਕਾਰਜ ਸਾਧਕ ਅਫਸਰ ਸ਼੍ਰੀ ਮਨਿੰਦਰਪਾਲ ਰੰਧਾਵਾ ਸਮੇਤ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਮੌਕੇ ਤੇ ਮੌਜੂਦ ਸਨ। ਜਿਸ ਦੌਰਾਨ ਨਾਇਬ ਤਹਿਸੀਲਦਾਰ ਜੈਤੋ ਸ਼੍ਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆ ਖਿਲਾਫ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਮਿਲ ਕੇ ਕੰਮ ਕਰੇ ਰਹੇ ਹਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਸਖਤ ਰੁਖ ਅਪਨਾਇਆ ਗਿਆ ਹੈ ਤਾਂ ਜੋ ਇਸ ਨੂੰ ਜੜ੍ਹ ਤੋ ਖਤਮ ਕੀਤਾ ਜਾ ਸਕੇ। ਇਸ ਮੌਕੇ ਕਾਰਜ ਸਾਧਕ ਅਫਸਰ ਸ਼੍ਰੀ ਮਨਿੰਦਰਪਾਲ ਰੰਧਾਵਾ ਨੇ ਦੱਸਿਆ ਕਿ ਇਹ ਇਮਾਰਤ ਬਿਮਲਾ ਦੇਵੀ ਅਤੇ ਨਛੱਤਰ ਸਿੰਘ ਵੱਲੋਂ ਨਜਾਇਜ ਤੌਰ ਤੇ ਉਸਾਰੀ ਗਈ ਸੀ। ਇਹਨਾ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬਲਡੋਜਰ ਕਾਰਵਾਈ ਕੀਤੀ ਗਈ ਹੈ। ੈਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਸਮਰੱਥ ਅਥਾਰਟੀ ਪਾਸੋ ਕਾਨੂੰਨੀ ਪ੍ਰਕਿਰਿਆ ਮੁਤਾਬਿਕ ਮੰਨਜੂਰੀ ਹਾਸਿਲ ਉਪਰੰਤ ਅਟੈਚ ਕਰਵਾਇਆ ਜਾਏਗਾ। ੲਸਦੇ ਨਾਲ ਹੀ ਉਹਨਾਂ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਯੁੱਧ ਨਸ਼ਿਆ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਾਰਚ ਮਹੀਨੇ ਤੋ ਜੂਨ ਮਹੀਨੇ ਤੱਕ 329 ਮੁਕੱਦਮੇ ਦਰਜ ਕਰਕੇ 492 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਹਨਾਂ ਵਿੱਚ ਨਸ਼ੇ ਦੀ ਤਸਕਰੀ ਨਾਲ ਜੁੜੀਆਂ ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ। ਇਸਦੇ ਨਾਲ ਹੀ ਹੁਣ ਤੱਕ ਨਸ਼ਾ ਤਸਕਰਾ ਦੀ ਕਰੀਬ 04 ਕਰੋੜ 90 ਲੱਖ ਤੋ ਜਿਆਦਾ ਕੀਮਤ ਦੀ ਜਾਇਦਾਤ ਮਹਿਜ ਪਿਛਲੇ 10 ਮਹੀਨਿਆ ਅੰਦਰ ਹੀ ਫਰੀਜ ਕਰਵਾਈ ਗਈ ਹੈ। ਇਸ ਮੌਕੇ ਸ੍ਰੀ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ, ਮਨੋਜ ਕੁਮਾਰ ਡੀ.ਐਸ.ਪੀ. (ਸਬ-ਡਵੀਜਨ) ਜੈਤੋ ਜਗਤਾਰ ਸਿੰਘ ਡੀ.ਐਸ.ਪੀ, ਇੰਸਪੈਕਟਰ ਗੁਰਾਦਿੱਤਾ ਸਿੰਘ ਵੀ ਮੌਜੂਦ ਸਨ। ੲਸ ਮੌਕੇ ਸਥਾਨਿਕ ਮੁਹੱਲਾ ਵਾਸੀਆਂ ਨੇ ਢੁੱਕਵੀ ਕਾਰਵਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੋਦਾਗਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਬਹੁਤ ਸਲਾਘਾਪੂਰਨ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪਲਿਸ ਦੇ ਅਧਿਕਾਰੀਆਂ ਨੇ ਇਸ ਮੌਕੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਨਸ਼ਿਆਂ ਦੇ ਖਤਮੇ ਲਈ ਪੰਜਾਬ ਸਰਕਾਰ ਪੂਰੀ ਤਰਾਂ ਉਨ੍ਹਾਂ ਦੇ ਨਾਲ ਹੈ ਅਤੇ ਨਸ਼ਿਆਂ ਦਾ ਸ਼ਿਕਾਰ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਦੇ ਪੁਨਰਵਾਸ ਵਿੱਚ ਪੂਰੀ ਸਹਾਇਤਾ ਕੀਤੀ ਜਾਵੇਗੀ।
ਲੜੀ ਨੰ. ਨਾਮ ਪਹਿਲਾ ਦਰਜ ਮੁਕੱਦਮੇ।
1. ਬਿਮਲਾ ਦੇਵੀ ਪਤਨੀ ਘੋਗੜ ਸਿੰਘ ਵਾਸੀ ਛੱਜਘੜ੍ਹ ਮੁਹੱਲਾ, ਜੈਤੋ 1. ਮੁਕੱਦਮਾ ਨੰਬਰ 88 ਮਿਤੀ 10.06.2022 ਅ/ਧ 21(ਏ)/61/85 ਐਨ.ਡੀ.ਪੀ.ਐਸ ਐਕਟ ਥਾਣਾ ਜੈਤੋ।
2. ਮੁਕੱਦਮਾ ਨੰਬਰ 20 ਮਿਤੀ 01.03.2025 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਜੈਤੋ।
2. ਰਜਨੀ ਪਤਨੀ ਸੋਨੀ ਪੁੱਤਰ ਘੋਗੜ ਸਿੰਘ ਵਾਸੀ ਛੱਜਘੜ ਮੁਹੱਲਾ, ਜੈਤੋ 1. ਮੁਕੱਦਮਾ ਨੰਬਰ 88 ਮਿਤੀ 31.10.2022 ਅ/ਧ 21(ਏ)/61/85 ਐਨ.ਡੀ.ਪੀ.ਐਸ ਐਕਟ ਥਾਣਾ ਬਾਜਾਖਾਨਾ।
2. ਮੁਕੱਦਮਾ ਨੰਬਰ 102 ਮਿਤੀ 22.07.2023 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਜੈਤੋ।
3. ਮੁਕੱਦਮਾ ਨੰਬਰ 68 ਮਿਤੀ 28.04.2024 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਜੈਤੋ।
4. ਮੁਕੱਦਮਾ ਨੰਬਰ 275 ਮਿਤੀ 28.12.2024 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਜੈਤੋ।
5. ਮੁਕੱਦਮਾ ਨੰਬਰ 27 ਮਿਤੀ 12.03.2025 ਅ/ਧ 21(ਬੀ)/29/61/85 ਐਨ.ਡੀ.ਪੀ.ਐਸ ਐਕਟ ਥਾਣਾ ਜੈਤੋ।
3. ਸੋਨੀ ਪੁੱਤਰ ਘੋਗੜ ਸਿੰਘ ਵਾਸੀ ਛੱਜਘੜ੍ਹ ਮੁਹੱਲਾ, ਜੈਤੋ 1. ਮੁਕੱਦਮਾ ਨੰਬਰ 91 ਮਿਤੀ 04.07.2023 ਅ/ਧ 452/506/427/148/149/323 ਆਈ.ਪੀ.ਸੀ ਥਾਣਾ ਜੈਤੋ।
4. ਨਛੱਤਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਛੱਜਘੜ੍ਹ ਮੁਹੱਲਾ, ਜੈਤੋ 1. ਮੁਕੱਦਮਾ ਨੰਬਰ 115 ਮਿਤੀ 16.07.2021 ਅ/ਧ 304/34 ਆਈ.ਪੀ.ਸੀ ਥਾਣਾ ਜੈਤੋ।
2. ਮੁਕੱਦਮਾ ਨੰਬਰ 103 ਮਿਤੀ 23.07.2023 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਜੈਤੋ।
3. ਮੁਕੱਦਮਾ ਨੰਬਰ 09 ਮਿਤੀ 30.01.2024 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਜੈਤੋ।
4. ਮੁਕੱਦਮਾ ਨੰਬਰ 27 ਮਿਤੀ 12.03.2025 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਜੈਤੋ।
5. ਬੰਸੋ ਪਤਨੀ ਨਛੱਤਰ ਸਿੰਘ ਵਾਸੀ ਛੱਜਘੜ੍ਹ ਮੁਹੱਲਾ, ਜੈਤੋ 1. ਮੁਕੱਦਮਾ ਨੰਬਰ 115 ਮਿਤੀ 16.07.2021 ਅ/ਧ 304/34 ਆਈ.ਪੀ.ਸੀ ਥਾਣਾ ਜੈਤੋ।
2. ਮੁਕੱਦਮਾ ਨੰਬਰ 146 ਮਿਤੀ 01.12.2022 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਜੈਤੋ।
3. ਮੁਕੱਦਮਾ ਨੰਬਰ 113 ਮਿਤੀ 28.07.2024 ਅ/ਧ 61/1/14 ਐਕਸਾਈਜ ਐਕਟ ਥਾਣਾ ਜੋਤੋ।