ਲੁੱਟਾਂ-ਖੋਹਾਂ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦੇ 4 ਮੈਂਬਰ ਪੁਲਿਸ ਅੜਿੱਕੇ
ਮੁਲਜਮਾਂ ਖਿਲਾਫ਼ ਪਹਿਲਾ ਵੀ ਦਰਜ ਸਨ ਅਸਲਾ ਐਕਟ, ਨਸ਼ੇ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਕੁੱਲ 11 ਮੁਕੱਦਮੇ
ਮੁਲਜਮਾਂ ਪਾਸੋਂ 2 ਕ੍ਰਿਪਾਨਾ, 2 ਦਸਤੇ ਕੀਤੇ ਗਏ ਬਰਾਮਦ

ਫਰੀਦਕੋਟ , 7 ਮਾਰਚ (ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਜਿਲ੍ਹੇ ਵਿੱਚ ਸੰਗਠਿਤ ਅਪਰਾਧ ਕਰਨ ਵਾਲੇ ਅਪਰਾਧਿਕ ਗਿਰੋਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਲਗਾਤਾਰ ਅਜਿਹੇ ਅਪਰਾਧਿਕ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਜੋ ਕਿ ਫਰੀਦਕੋਟ ਨੂੰ ਸੁਰੱਖਿਅਤ ਜਿਲ੍ਹਾ ਬਣਾਉਣ ਵੱਲ ਇਕ ਵੱਡਾ ਕਦਮ ਹੈ। ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆ ਜਸਮੀਤ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੀ ਰਹਿਨੁਮਾਈ ਅਤੇ ਜਤਿੰਦਰ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਕੋਟਕਪੂਰਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਸਦਰ ਕੋਟਕਪੂਰਾ ਵੱਲੋਂ ਲੁੱਟਾ ਖੋਹਾ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 04 ਮੈਬਰਾਂ ਨੂੰ ਹਥਿਆਰਾ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਮਿਤੀ 03.03.2025 ਨੂੰ ਥਾਣੇਦਾਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਦਰ ਕੋਟਕਪੂਰਾ ਦੀ ਨਿਗਰਾਨੀ ਹੇਠ ਸ.ਥ. ਗੁਰਚਰਨ ਸਿੰਘ ਸਾਥੀ ਕਰਮਚਾਰੀਆ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਬੱਸ ਅੱਡਾ ਪਿੰਡ ਦੇਵੀਵਾਲਾ ਮੌਜੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ 4 ਨੌਜਵਾਨ ਜਿੰਨਾ ਵਿੱਚ ਗੌਰਵ ਉਰਫ ਗੋਰੂ ਬੱਚਾ ਪੁੱਤਰ ਰੋਸ਼ਨ ਲਾਲ ਵਾਸੀ ਡੋਗਰ ਬਸਤੀ ਫਰੀਦਕੋਟ, ਸ਼ੀਲੂ ਪੁੱਤਰ ਦਰਸ਼ਨ ਲਾਲ ਵਾਸੀ ਜਰਮਨ ਕਲੋਨੀ ਫਰੀਦਕੋਟ, ਗੁਰਤੇਜ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਪਿੰਡ ਕੋਟਸੁਖੀਆ ਅਤੇ ਜਸਵਿੰਦਰ ਸਿੰਘ ਉਰਫ ਛਿੰਦਰ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਪੰਜਗਰਾਈ ਕਲਾਂ ਹਨ। ਜੋ ਅੱਜ ਨੇੜੇ ਬਾਬਾ ਕਾਲਾ ਮਹਿਰ ਬੀੜ ਸਿੱਖਾਵਾਲਾ ਵਿਖੇ ਕਿੱਕਰਾ ਦੇ ਝੁੰਡ ਪਾਸ ਲਿੰਕ ਰੋਡ ਪੁਰਾਣਾ ਨੱਥੇਵਾਲਾ ਪਰ ਛਿਪ ਕੇ ਬੈਠੇ ਹਨ ਅਤੇ ਜੋ ਪੈਟਰੋਲ ਪੰਪਾ ਦੇ ਮਾਲਕਾ, ਕਰਿੰਦਿਆ ਅਤੇ ਰਾਹਗੀਰਾ ਪਾਸੋ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ ਜਿੰਨਾ ਪਾਸ ਮਾਰੂ ਹਥਿਆਰ ਹਨ। ਜਿਸ ਤੇ ਮੁਕੱਦਮਾ ਨੰਬਰ 35 ਮਿਤੀ 03.03.2025 ਅ/ਧ 310(4),111 ਬੀ.ਐਨ.ਐਸ. ਥਾਣਾ ਸਦਰ ਕੋਟਕੂਪਰਾ ਦਰਜ ਰਜਿਸਟਰ ਕਰਵਾਇਆ। ਜਿਸ ’ਤੇ ਤੁਰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਵੱਲੋਂ ਰੇਡ ਕੀਤੀ ਗਈ ਅਤੇ ਇਸ ਗਿਰੋਹ ਦੇ 04 ਮੈਂਬਰਾਂ ਨੂੰ 2 ਕ੍ਰਿਪਾਨਾ ਅਤੇ 02 ਦਸਤਿਆਂ ਸਮੇਤ ਕਾਬੂ ਕੀਤਾ ਗਿਆ। ਜਾਣਕਾਰੀ ਮੁਤਾਬਿਕ ਗੌਰਵ ਉਰਫ ਗੋਰੂ ਬੱਚਾ ਇਸ ਗਰੋਹ ਦਾ ਸਰਗਨਾਹ ਹੈ ਉਕਤਾਨ ਸਾਰੇ ਵਿਅਕਤੀ ਨਸ਼ਾ ਕਰਨ ਅਤੇ ਵੇਚਣ ਦੇ ਆਦੀ ਸਨ, ਜਿਹਨਾ ਖਿਲਾਫ ਪਹਿਲਾ ਵੀ ਅਸਲਾ ਐਕਟ, ਨਸ਼ੇ ਅਤੇ ਹੋਰ ਸੰਗੀਨ ਜੁਰਮਾਂ ਦੇ ਮੁਕੱਦਮੇ ਦਰਜ ਹਨ, ਜੋ ਪੈਟਰੋਲ ਪੰਪਾ ਦੇ ਮਾਲਕਾ, ਕਰਿੰਦਿਆ ਅਤੇ ਰਾਹਗੀਰਾ ਪਾਸੋਂ ਸੂਰਜ ਛਿਪਣ ਤੋਂ ਬਾਅਦ ਲੁੱਟਾ ਖੋਹਾ ਕਰਨ ਦੇ ਆਦਿ ਸਨ। ਜਦ ਤਫਤੀਸ਼ ਦੌਰਾਨ ਦੋਸ਼ੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਹਨਾ ਦੇ ਖਿਲਾਫ ਪਹਿਲਾ ਵੀ ਕਤਲ, ਕਤਲ ਦੀ ਕੋਸ਼ਿਸ, ਅਸਲਾ ਐਕਟ ਅਤੇ ਐਨ.ਡੀ.ਪੀ.ਐਸ ਐਕਟ ਤਹਿਤ ਕੁੱਲ 11 ਮੁਕੱਦਮੇ ਦਰਜ ਰਜਿਸਟਰ ਹਨ।
ਲੜੀ ਨੰ. ਦੋਸ਼ੀਆਂ ਦਾ ਵੇਰਵਾ ਪਹਿਲਾ ਦਰਜ ਮੁਕੱਦਮੇ।
(1) ਗੌਰਵ ਉਰਫ ਗੋਰੂ ਬੱਚਾ ਪੁੱਤਰ ਰੋਸ਼ਨ ਲਾਲ ਵਾਸੀ ਡੋਗਰ ਬਸਤੀ ਫਰੀਦਕੋਟ।
(1) ਮੁਕੱਦਮਾ ਨੰ. 211/2011 ਅ/ਧ 25/54/59 ਅਸਲਾ ਐਕਟ ਥਾਣਾ ਸਦਰ ਫਰੀਦਕੋਟ।
(2) ਮੁਕੱਦਮਾ ਨੰ. 198 ਮਿਤੀ 28.10.2023 ਅ/ਧ 25/54/59 ਅਸਲਾ ਐਕਟ ਥਾਣਾ ਸਦਰ ਫਰੀਦਕੋਟ।
(3) ਮੁਕੱਦਮਾ ਨੰ. 53 ਮਿਤੀ 19.02.2024 ਅ/ਧ 302, 307, 380, 450, 148, 149, 411 ਆਈ.ਪੀ.ਸੀ ਥਾਣਾ ਸਿਟੀ ਫਰੀਦਕੋਟ।
(2) ਸ਼ੀਲੂ ਪੁੱਤਰ ਦਰਸ਼ਨ ਲਾਲ ਵਾਸੀ ਜਰਮਨ ਕਲੋਨੀ ਫਰੀਦਕੋਟ, ਮੁਕੱਦਮਾ ਨੰ. 109 ਮਿਤੀ 27.03.2023 ਅ/ਧ 307,326,325,324,323,148,149,427 ਆਈ.ਪੀ.ਸੀ ਥਾਣਾ ਸਿਟੀ ਫਰੀਦਕੋਟ।
(3) ਗੁਰਤੇਜ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਪਿੰਡ ਕੋਟਸੁਖੀਆ —
(4) ਜਸਵਿੰਦਰ ਸਿੰਘ ਉਰਫ ਛਿੰਦਰ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਪੰਜਗਰਾਈ ਕਲਾਂ
(1) ਮੁਕੱਦਮਾ ਨੰ. 113 ਮਿਤੀ 19.10.2011 ਅ/ਧ 15 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਕੋਟਕਪੂਰਾ।
(2) ਮੁਕੱਦਮਾ ਨੰ.27 ਮਿਤੀ 28.03.2013 ਅ/ਧ 15 ਐਨ.ਡੀ.ਪੀ.ਐਸ ਐਕਟ ਥਾਣਾ ਬਾਜਾਖਾਨਾ।
(3) ਮੁਕੱਦਮਾ ਨੰ.191 ਮਿਤੀ 19.08.2019 ਅ/ਧ 15 ਐਨ.ਡੀ.ਪੀ.ਐਸ ਐਕਟ ਥਾਣਾ ਕੈਨਾਲ ਕਲੋਨੀ (ਬਠਿੰਡਾ)।
(4) ਮੁਕੱਦਮਾ ਨੰ. 101 ਮਿਤੀ 24.10.2019 ਅ/ਧ 15 ਐਨ.ਡੀ.ਪੀ.ਐਸ ਐਕਟ ਥਾਣਾ ਥਰਮਲ (ਬਠਿੰਡਾ)।
(5) ਮੁਕੱਦਮਾ ਨੰ. 32 ਮਿਤੀ 07.05.2022 ਅ/ਧ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਆਬੋਹਰ (ਫਾਜਿਲਕਾ)।
(6) ਮੁਕੱਦਮਾ ਨੰ. 220 ਮਿਤੀ 20.12.2023 ਅ/ਧ 15(ਬੀ) ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਬਠਿੰਡਾ।
(7) ਮੁਕੱਦਮਾ ਨੰ.146 ਮਿਤੀ 01.09.2024 ਅ/ਧ 15(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਕੋਟਕਪੂਰਾ।
ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ।