ਮੈਡੀਕਲ ਹਸਪਤਾਲ ਫਰੀਦਕੋਟ ਦੇ ਨੇੜੇ ਵਾਹਨ ਚੋਰੀ ਕਰਨ ਵਾਲਾ ਚੋਰ 4 ਮੋਟਰਸਾਈਕਲਾਂ ਸਮੇਤ ਕਾਬੂ
ਕੋਟਕਪੂਰਾ, 11 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ, ਫਰੀਦਕੋਟ ਪੁਲਿਸ ਮਾੜੇ ਅਨਸਰਾਂ ਖ਼ਿਲਾਫ਼ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਇਸੇ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਐਸ.ਪੀ (ਇਨਵੈਸਟੀਗੇਸ਼ਨ) ਜੋਗੇਸ਼ਵਰ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਡੀ.ਐਸ.ਪੀ. (ਫਰੀਦਕੋਟ) ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ, ਥਾਣਾ ਸਿਟੀ ਫਰੀਦਕੋਟ ਦੀ ਟੀਮ ਨੇ ਮਹੱਤਵਪੂਰਨ ਸਫਲਤਾ ਹਾਸਲ ਕਰਦੇ ਹੋਏ ਮੈਡੀਕਲ ਹਸਪਤਾਲ ਫਰੀਦਕੋਟ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਵਹੀਕਲ ਚੋਰੀ ਕਰਨ ਵਾਲੇ ਦੋਸ਼ੀ ਨੂੰ ਰੇਡ ਕਰਕੇ ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ ਲਵਲੀ ਵਜੋ ਹੋਈ ਹੈ, ਜੋ ਕਿ ਪਿੰਡ ਢੁੱਡੀ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋ ਦੋਸ਼ੀ ਨੂੰ ਗ੍ਰਿਫਤਾਰ 4 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ। ਮਿਤੀ 09 ਦਸੰਬਰ 2025 ਨੂੰ ਸ:ਥ: ਅਕਲਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਰਾਏ ਕਰਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਸਿਟੀ ਏਰੀਆ ਮੋਜੂਦ ਸੀ ਤਾ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਲਵਪ੍ਰੀਤ ਸਿੰਘ ਉਕਤ ਜੋ ਮੈਡੀਕਲ ਕਾਲਜ ਵਿੱਚ ਦਾਖਲ ਮਰੀਜਾ ਦੇ ਮੋਟਰਸਾਈਕਲ ਹਸਪਤਾਲ ਵਿੱਚੋ ਚੋਰੀ ਕਰਕੇ ਅੱਗੇ ਸਸਤੇ ਭਾਅ ਵੇਚਦਾ ਹੈ, ਜੋ ਅੱਜ ਵੀ ਹਸਪਤਾਲ ਵਿੱਚ ਘੁੰਮ ਰਿਹਾ ਹੈ। ਇਸ ਸੂਚਨਾ ਦੇ ਅਧਾਰ ’ਤੇ ਰੇਡ ਕੀਤੀ ਗਈ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਬੀ.ਐਨ.ਐਸ. ਦੀਆਂ ਧਾਰਾਵਾਂ 305/317(2)ਤਹਿਤ ਮੁਕੱਦਮਾ ਨੰਬਰ 522 ਮਿਤੀ 09-12-25 ਦਰਜ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਦੋਸ਼ੀ ਲਵਪ੍ਰੀਤ ਸਿੰਘ ਉਰਫ ਲਵਲੀ ਪੁੱਤਰ ਰਾਧੌ ਪੁੱਤਰ ਜਸਵਿੰਦਰ ਸਿੰਘ ਵਾਸੀ ਢੁੱਡੀ ਦੀ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਦੋਸ਼ੀ ਉਪਰ ਪਹਿਲਾ ਵੀ ਆਰਮਜ ਐਕਟ ਅਤੇ ਨਸ਼ਾ ਤਸਕਰੀ ਦੀਆ ਵੱਖ ਵੱਖ ਧਾਰਾਵਾ ਤਹਿਤ ਸਦਰ ਕੋਟਕਪੂਰਾ ਵਿਖੇ ਮੁੱਕਦਮਾ ਨੰਬਰ 99 ਮਿਤੀ 26.09.2016 ਅ/ਧ 399/402/379/411/482 ਆਈ.ਪੀ.ਸੀ, 25/54/549 ਆਰਮਜ ਐਕਟ ਥਾਣਾ ਸਦਰ ਕੋਟਕਪੂਰਾ ਅਤੇ ਮੁੱਕਦਮਾ ਨੰਬਰ 80 ਮਿਤੀ 03.07.2018 ਅ/ਧ 22/61/85 ਐਨ.ਡੀ.ਪੀ.ਐਸ ਐਕਟ, ਥਾਣਾ ਸਦਰ ਫਰੀਦਕੋਟ ਤਹਿਤ ਦਰਜ ਰਜਿਸਟਰ ਹੋਣੇ ਪਾਏ ਗਏ ਹਨ। ਮੁਕੱਦਮੇ ਦੀ ਤਫਤੀਸ ਜਾਰੀ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕਰਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਟੀਮ ਦੀ ਇਹ ਕਾਬਲਿਅਤ ਸਾਬਤ ਕਰਦੀ ਹੈ ਕਿ ਫਰੀਦਕੋਟ ਪੁਲਿਸ ਲੋਕਾਂ ਦੀ ਜਾਇਦਾਦ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਦੋਸ਼ੀ ਖਿਲਾਫ ਪਹਿਲਾਂ ਵੀ ਮੁਕੱਦਮਾ ਨੰਬਰ 99 ਮਿਤੀ 26.09.2016, ਅਧੀਨ 399/402/379/411/482 ਆਈਪੀਸੀ ਅਤੇ 25/54/59 ਆਰਮਜ਼ ਐਕਟ, ਥਾਣਾ ਸਦਰ ਕੋਟਕਪੂਰਾ ਅਤੇ ਮੁਕੱਦਮਾ ਨੰਬਰ 80 ਮਿਤੀ 03.07.2018, ਅਧੀਨ 22/61/85 ਐਨਡੀਪੀਐਸ ਤਹਿਤ ਫਰੀਦਕੋਟ ਥਾਣਾ ਸਦਰ ਵਿਖੇ ਦੋ ਵੱਖ ਵੱਖ ਮੁਕੱਦਮੇ ਦਰਜ ਹਨ।

