ਨਾਕਾਬੰਦੀ ਦੌਰਾਨ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ, 50 ਗ੍ਰਾਮ ਅਫੀਮ ਅਤੇ ਆਈ-20 ਕਾਰ ਸਮੇਤ ਕੀਤਾ ਕਾਬੂ
ਕੋਟਕਪੂਰਾ, 11 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ. (ਇੰਨਵੈਸਟੀਗੇਸ਼ਨ) ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਚੈਕਿੰਗ ਦੌਰਾਨ 01 ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋ 100 ਗ੍ਰਾਮ ਹੈਰੋਇਨ ਸਮੇਤ ਆਈ-20 ਕਾਰ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਦੋਸ਼ੀ ਦੀ ਪਹਿਚਾਣ ਮਲਕ ਸਿੰਘ ਪੁੱਤਰ ਲਛਮਣ ਸਿੰਘ ਵਜੋ ਹੋਈ ਹੈ, ਜੋ ਕਿ ਪਿੰਡ ਦੀਪ ਸਿੰਘ ਵਾਲਾ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ਪਾਸੋ 100 ਗ੍ਰਾਮ ਹੈਰੋਇਨ ਤੇ 50 ਗਰਾਮ ਅਫੀਮ ਸਮੇਤ ਆਈ-20 ਕਾਰ ਨੰਬਰੀ ਡੀ.ਐਲ-7-ਸੀ ਐਲ-4540 ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਮਿਤੀ 9 ਨਵੰਬਰ ਨੂੰ ਸਹਾਇਕ ਥਾਣੇਦਾਰ ਸ:ਥ: ਤੇਜ ਸਿੰਘ 791/ਫਰੀਦਕੋਟ ਥਾਣਾ ਸਿਟੀ ਫਰੀਦਕੋਟ ਸਮੇਤ ਪੁਲਿਸ ਪਾਰਟੀ ਦੇ ਬਰਾਏ ਕਰਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਨੇੜੇ ਰੇਲਵੇ ਬ੍ਰਿਜ ਤਲਵੰਡੀ ਰੋਡ ਫਰੀਦਕੋਟ ਮੋਜੂਦ ਸੀ ਤਾ ਕਾਊਂਟਰ ਇਟੈਲੀਜੈਸੀ ਫਰੀਦਕੋਟ ਦੇ ਕਰਮਚਾਰੀ ਮਲਾਕੀ ਹੋਏ ਜਿੰਨਾ ਨੇ ਦੱਸਿਆ ਕਿ ਦੋਸ਼ੀ ਮਲਕ ਸਿੰਘ ਜੋ ਕੇਂਦਰੀ ਜੇਲ ਫਰੀਦਕੋਟ ਵਿਖੇ ਪੈਸਕੋ ਕਰਮਚਾਰੀ ਹੈ, ਜੋ ਜੇਲ ਵਿੱਚ ਨਸ਼ਾ ਸਪਲਾਈ ਕਰਨ ਦਾ ਆਦੀ ਹੈ, ਜੋ ਅੱਜ ਆਪਣੀ 1-20 ਕਾਰ ’ਤੇ ਸਵਾਰ ਹੋ ਕੇ ਫਰੀਦਕੋਟ ਨੂੰ ਆ ਰਿਹਾ ਹੈ, ਜਿਸ ’ਤੇ ਸ:ਥ: ਤੇਜ ਸਿੰਘ 791/ਫਰੀਦਕੋਟ ਵੱਲੋ ਸਮੇਤ ਪੁਲਿਸ ਪਾਰਟੀ ਦੇ ਨੇੜੇ ਰੇਲਵੇ ਬ੍ਰਿਜ ਨਾਕਾਬੰਦੀ ਕੀਤੀ ਗਈ ਤਾਂ ਆਈ-20 ਕਾਰ ਨੰਬਰੀ ਡੀ.ਐਲ-7-ਸੀ ਐਲ-4540 ਆਈ ਜਿਸ ਨੂੰ ਵਰਦੀਧਾਰੀ ਮੁਲਾਜਮ ਚਲਾ ਰਿਹਾ ਸੀ, ਜਿਸ ਨੂੰ ਰੋਕ ਕੇ ਗੱਡੀ ਦੀ ਹਸਬ ਜਾਬਤਾ ਤਲਾਸ਼ੀ ਕੀਤੀ, ਜਿਸ ਵਿੱਚ 100 ਗਰਾਮ ਹੈਰੋਇਨ ਤੇ 50 ਗਰਾਮ ਅਫੀਮ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21ਬੀ/18ਬੀ/61/85 ਤਹਿਤ ਮੁਕੱਦਮਾ ਨੰਬਰ 525 ਮਿਤੀ 09-12-25 ਦਰਜ ਕੀਤਾ ਗਿਆ ਹੈ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ’ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।