ਵੱਖ-ਵੱਖ ਟੀਮਾ ਵੱਲੋ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆ ਦੀ ਸਰਚ

ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਕਣ ਵਾਲੇ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸੇ ਤਹਿਤ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਮੰਗਲਵਾਰ ਦੀ ਸੁਭਾ 06 ਵਜੋ ਤੋ ਸ਼ਹਿਰ ਅੰਦਰ ਵੱਡੇ ਪੱਧਰ ਤੇ ’ਕਾਰਡਨ ਐਂਡ ਸਰਚ ਓਪਰੇਸ਼ਨ’ (ਕਾਸੋ) ਚਲਾਇਆ ਗਿਆ। ਇਹ ਸਰਚ ਆਪਰੇਸ਼ਨ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ ਅਤੇ ਸੰਜੀਵ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਅਤੇ ਸ਼੍ਰੀ ਇਕਬਾਲ ਸਿੰਘ ਡੀ.ਐਸ.ਪੀ (ਸਬ-ਡਵੀਜਨ) ਜੈਤੋ ਦੀ ਨਿਗਰਾਨੀ ਹੇਠ ਚਲਾਇਆ ਗਿਆ। ਜਿਸ ਦੌਰਾਨ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਜਿਨਾਂ ਵਿਅਕਤੀਆਂ ਤੇ ਪਹਿਲਾਂ ਐਨ.ਡੀ.ਪੀ.ਐਸ. ਤਹਿਤ ਮੁਕੱਦਮੇ ਦਰਜ ਹਨ ਅਤੇ ਜਿੰਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਂਚ ਕੀਤੀ ਗਈ। ਇਸ ਸਰਚ ਆਪਰੇਸ਼ਨ ਦੌਰਾਨ ਏਰੀਏ ਨੂੰ ਸੀਲ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ। ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਜੀ ਦੀਆਂ ਹਦਾਇਤਾ ਅਨੁਸਾਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਨਸ਼ਾ ਪੀੜਿਤਾ ਨੂੰ ਨਸਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਦਰਾ ਵਿੱਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੂੰ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਸਾਰੇ ਕੇਸਾਂ ਦੀ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੋਣ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆ ਹਦਾਇਤਾ ਦਿੱਤੀਆ ਗਈਆ ਹਨ। ਇਸ ਦੇ ਨਾਲ ਹੀ ਉਹਨਾ ਦੱਸਿਆ ਕਿ ਇਸ ਆਪਰੇਸ਼ਨ ਦੀ ਸੁਪਰਵੀਜਨ ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ, ਇਸ ਦੌਰਾਨ ਪੁਲਿਸ ਟੀਮਾਂ, ਜਿਨ੍ਹਾਂ ਵਿੱਚ 110 ਦੇ ਕਰੀਬ ਪੁਲਿਸ ਕਰਮਚਾਰੀ ਸ਼ਾਮਲ ਸਨ, ਜਿਹਨਾ ਨੇ ਡਰੱਗ ਹੋਟਸਪਾਟ ਵਾਲੇ ਇਲਾਕਿਆਂ ਦੀ ਘੇਰਾਬੰਦੀ ਕਰਕੇ ਛਾਪੇਮਾਰੀ ਕੀਤੀ ਗਈ। ਐਸ.ਐਸ.ਪੀ. ਫਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋ ਨਸ਼ੇ ਵਿਰੁੱਧ ਕੀਤੀ ਜਾ ਰਹੀ ਕਠੋਰ ਮਿਹਨਤ ਦੇ ਨਤੀਜੇ ਵਜੋ, ਪਿਛਲੇ ਮਹੀਨੇ ਜੂਨ-2026 ਦੌਰਾਨ 117 ਮੁਕੱਦਮੇ ਦਰਜ ਕਰਕੇ 152 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੌਰਾਨ 677 ਗ੍ਰਾਮ ਹੈਰੋਇਨ, 2.5 ਕਿਲੋ ਭੁੱਕੀ ਚੂਰਾ ਪੋਸਤ ਅਤੇ 4244 ਨਸ਼ੀਲੀਆਂ ਗੋਲੀਆ/ਕੈਪਸੂਲ ਬਰਾਮਦ ਕੀਤੀ ਗਈ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਾ ਤਸਕਰੀ ਕਰਨ ਵਾਲਿਆ ਦੀ ਸੂਚਨਾ ਦੇਣ ਲਈ ਸ਼ੁਰੂ ਕੀਤੀ ਗਈ ਸੇਫ ਪੰਜਾਬ ਹੈਲਪਲਾਈਨ ਪਰ ਫਰੀਦਕੋਟ ਜਿਲ੍ਹੇ ਅੰਦਰ ਪਬਲਿਕ ਵੱਲੋਂ ਆਪਣਾ ਸਹਿਯੋਗ ਦਿੰਦੇ ਹੋਏ ਕੁੱਲ 171 ਦਰਖਾਸਤਾ ਮੌਸੂਲ ਹੋਈਆਂ ਹਨ, ਜਿੰਨ੍ਹਾਂ ਨੂੰ 100 ਪ੍ਰਤੀਸ਼ਤ ਵੈਰੀਫਾਈ ਕਰਨ ਉਪਰੰਤ 50 ਮੁਕੱਦਮੇ ਦਰਜ ਰਜਿਸਟਰ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਰਚ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਅਤੇ ਵਿਅਕਤੀਆਂ ਨੂੰ ਰਾਊਂਡਅੱਪ ਵੀ ਕੀਤਾ ਗਿਆ। ਇਸ ਤੋ ਇਲਾਵਾ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਹੀਕਲਾ ਦੀ ਚੈਕਿੰਗ ਵੀ ਕੀਤੀ ਗਈ।

