ਦੋਸ਼ੀ ਪਾਸੋ ਚੋਰੀ ਕੀਤਾ ਮੋਟਰਸਾਈਕਲ ਵੀ ਕੀਤਾ ਗਿਆ ਬਰਾਮਦ : ਡੀ.ਐਸ.ਪੀ.
ਕੋਟਕਪੂਰਾ, 22 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਕੜੀ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਤਰਲੋਚਨ ਸਿੰਘ ਡੀ.ਐਸ.ਪੀ. (ਸ.ਡ) ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਸਿਟੀ ਫਰੀਦਕੋਟ ਵੱਲੋ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਚੋਰੀ ਦੀਆ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਗੌਤਮ ਕੁਮਾਰ ਪੁੱਤਰ ਮਿੰਟੂ ਬਿੰਦ ਵਜੋ ਹੋਈ ਹੈ, ਜੋ ਕਿ ਫਰੀਦਕੋਟ ਸ਼ਹਿਰ ਦੀ ਜੋਤ ਰਾਮ ਕਲੋਨੀ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ਪਾਸੋ ਚੋਰੀ ਕੀਤਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਥਾਣੇਦਾਰ ਰਾਜਵੰਤ ਸਿੰਘ ਮੁੱਖ ਅਫਸਰ ਥਾਣਾ ਸਿਟੀ-1 ਫਰੀਦਕੋਟ ਦੀ ਨਿਗਰਾਨੀ ਹੇਠ ਮਿਤੀ 21 ਨਵੰਬਰ ਨੂੰ ਸਹਾਇਕ ਥਾਣੇਦਾਰ ਹਰਚਰਨ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਫਰੀਦਕੋਟ ਦੇ ਭਾਈ ਘਨੱਈਆ ਚੌਕ ਵਿਖੇ ਮੌਜੂਦ ਸੀ ਤਾਂ ਉਹਨਾ ਨੂੰ ਇਤਲਾਹ ਮਿਲੀ ਕਿ ਦੋਸ਼ੀ ਗੌਤਮ ਕੁਮਾਰ ਚੋਰੀਆ ਕਰਨ ਦਾ ਆਦੀ ਹੈ ਅਤੇ ਇਸ ਸਮੇਂ ਵੀ ਇੱਕ ਚੋਰੀ ਦੇ ਮੋਟਰਸਾਈਕਲ ਸਮੇਤ ਚੋਰੀ ਕਰਨ ਦੀ ਤਾਕ ਵਿੱਚ ਏਰੀਆ ਵਿੱਚ ਘੁੰਮ ਰਿਹਾ ਹੈ। ਜਿਸ ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਵੱਲੋਂ ਤੁਰਤ ਕਾਰਵਾਈ ਕਰਦੇ ਹੋਏ ਦੋਸ਼ੀ ਗੌਤਮ ਕੁਮਾਰ ਨੂੰ ਬੈਕਸਾਈਡ ਨਹਿਰੂ ਸਾਪਿਗ ਸੈਟਰ ਨਜਦੀਕ ਲਾਲ ਕੋਠੀ ਪਾਸੋ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਬੀ.ਐਨ.ਐਸ. ਦੀਆਂ ਧਾਰਾਵਾਂ 303(2), 317(2) ਤਹਿਤ ਮੁਕੱਦਮਾ ਨੰਬਰ 478 ਮਿਤੀ 21.11.2025 ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ ਕਿ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਹੋਰ ਕਿਹੜੀਆਂ ਚੋਰੀਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਚੋਰੀ ਕੀਤੇ ਮੋਟਰਸਾਈਕਲ ਅੱਗੇ ਕਿੱਥੇ-ਕਿੱਥੇ ਵੇਚਦਾ ਸੀ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕਰਦੇ ਹੋਏ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾ ਦੀ ਸੁਰੱਖਿਆ ਸਭ ਤੋ ਵੱਡੀ ਪ੍ਰਥਮਿਕਤਾ ਹੈ ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਦਮ ਚੁੱਕਦੀ ਰਹੇਗੀ।

