ਕੋਟਕਪੂਰਾ, 22 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਬਾਹਮਣ ਵਾਲਾ ਸੜਕ ’ਤੇ ਸਥਿੱਤ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਜਿੱਥੇ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਮੱਲਾਂ ਮਾਰ ਰਹੇ ਹਨ, ਉੱਥੇ ਹੀ ਕਾਮਰਸ ਦੇ ਖੇਤਰ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਪਿਛਲੇ ਦਿਨੀ ਸਾਇੰਸ ਉਲੰਪੀਅਡ ਫਾਉਂਡੇਸ਼ਨ ਵੱਲੋਂ ਕਰਵਾਈ ਗਈ, ਸਾਇੰਸ, ਮੈਥ, ਇੰਗਲਿਸ਼, ਦੀ ਪ੍ਰੀਖਿਆ ਵਿੱਚੋਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਗੋਲਡ ਮੈਡਲ ਹਾਸਲ ਕੀਤੇ ਹਨ, ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ, ਇਸ ਦੇ ਨਾਲ 11ਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀ, ਮੁਸਕਾਨਜੋਤ ਕੌਰ, ਪਹਿਲਾ, ਦੂਜਾ ਤੁਸ਼ਾਰ ਭੰਡਾਰੀ, ਤੀਜਾ ਸਥਾਨ ਕ੍ਰਿਤਕਾ, ਲਵਦੀਪ ਸਿੰਘ, ਅਭਿਜੀਤ ਸਿੰਘ, ਪਿਯੂਸ਼ ਗਰਗ, ਜਾਸ਼ਿਕਾ, ਮਹਿਕਪ੍ਰੀਤ ਕੌਰ, ਮਨਜੋਤ ਕੌਰ, ਮੁਸਕਾਨਜੋਤ ਕੌਰ, ਲੋਵਦੀਪ ਕੌਰ ਨੇ ਵਧੀਆ ਪ੍ਰਦਰਸ਼ਨ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਅਤੇ 9 ਵਿਦਿਆਰਥੀ ਸਟੇਟ ਲੈਵਲ-2 ਪ੍ਰੀਖਿਆ ਲਈ ਵੀ ਚੁਣੇ ਗਏ ਹਨ। ਇਹਨਾਂ ਵਿਦਿਆਰਥੀਆਂ ਨੂੰ ਗੋਲਡ ਮੈਡਲ ਅਤੇ ਸਰਟੀਫਿਕੇਟ ਓਹਨਾ ਦੇ ਉਤਸ਼ਾਹ ਨੂੰ ਹੋਰ ਵਧਾਉਣ ਲਈ ਸਪੈਸ਼ਲ, ਗਿਫਟ ਦਿਤੇ ਗਏ। ਇਸ ਸਮੇਂ ਸਵੇਰੇ ਦੀ ਸਭਾ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੇ ਨਾਲ-ਨਾਲ ਅਗਲੇ ਲੈਵਲ ’ਤੇ ਹੋਣ ਵਾਲੀ ਪ੍ਰੀਖਿਆ ਲਈ ਪ੍ਰੇਰਿਤ ਕੀਤਾ।
