*ਵੱਡਿਆਂ ਦਾ ਪਿਆਰ ਅਤੇ ਆਸ਼ੀਰਵਾਦ ਮਿਲਣਾ ਕਿਸੇ ਵੀ ਜਿੱਤ ਤੋਂ ਘੱਟ ਨਹੀਂ, ਜਨ ਸੇਵਾ ਲਈ ਕਰਦਾ ਹੈ ਪ੍ਰੇਰਿਤ : ਮੰਤਰੀ ਸੌਂਦ*
ਖੰਨਾ, 22 ਨਵੰਬਰ : (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਵੱਡੇ-ਬਜ਼ੁਰਗਾਂ ਦਾ ਪਿਆਰ, ਸਨੇਹ ਅਤੇ ਆਸ਼ੀਰਵਾਦ ਉਨ੍ਹਾਂ ਲਈ ਸਭ ਤੋਂ ਵੱਡੀ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਬਜ਼ੁਰਗਾਂ ਦਾ ਆਸ਼ੀਰਵਾਦ ਮਿਲਦਾ ਹੈ ਤਾਂ ਇਹ ਉਨ੍ਹਾਂ ਲਈ ਕਿਸੇ ਜਿੱਤ ਤੋਂ ਘੱਟ ਨਹੀਂ ਹੁੰਦਾ। ਮੰਤਰੀ ਸੌਂਦ ਨੇ ਕਿਹਾ ਕਿ ਬਜ਼ੁਰਗ ਪਰਿਵਾਰ ਅਤੇ ਸਮਾਜ ਦੀ ਅਨਮੋਲ ਧਰੋਹਰ ਹਨ। ਉਨ੍ਹਾਂ ਦੇ ਤਜਰਬੇ, ਸੰਸਕਾਰ ਅਤੇ ਜੀਵਨ ਤੋਂ ਮਿਲੀ ਸਿੱਖਿਆ ਹਮੇਸ਼ਾ ਸਹੀ ਦਿਸ਼ਾ ਵਿੱਚ ਅੱਗੇ ਵਧਣ ਦੀ ਪ੍ਰੇਰਣਾ ਦਿੰਦੀ ਹੈ। ਬਜ਼ੁਰਗਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਾਡੇ ਸਾਰਿਆਂ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਵੱਡੇ-ਬਜ਼ੁਰਗਾਂ ਦਾ ਆਸ਼ੀਰਵਾਦ ਉਨ੍ਹਾਂ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਦਾ ਯਤਨ ਹੈ ਕਿ ਹਰ ਵਰਗ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਲਗਾਤਾਰ ਕੰਮ ਕੀਤਾ ਜਾਵੇ। ਮੰਤਰੀ ਸੌਂਦ ਨੇ ਕਿਹਾ ਕਿ ਉਨ੍ਹਾਂ ਲਈ ਅਹੁਦੇ ਜਾਂ ਸਨਮਾਨ ਤੋਂ ਵੱਧ ਲੋਕਾਂ ਦਾ ਪਿਆਰ ਅਤੇ ਆਸ਼ੀਰਵਾਦ ਮਹੱਤਵ ਰੱਖਦਾ ਹੈ ਅਤੇ ਇਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।

