ਕੋਟਕਪੂਰਾ, 8 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਵਿਦਿਆਰਥਣਾਂ ਨੂੰ ਸਵੈ-ਰੱਖਿਆ ਦੀ ਸਿਖਲਾਈ ਲਈ ਕਰਾਟਿਆਂ ਦੀ ਟ੍ਰੇਨਿੰਗ ਦਿੱਤੀ ਗਈ, ਜਿਸ ਦੇ ਅੰਤ ਵਿੱਚ ਬਲਾਕ ਪੱਧਰੀ ਕਰਾਟਿਆਂ ਦੇ ਮੁਕਾਬਲੇ ਕਰਵਾਏ ਗਏ। ਬਲਾਕ ਪੱਧਰੀ ਕਰਾਟੇ ਮੁਕਾਬਲੇ ਵਿੱਚ ਹਰਵਿੰਦਰ ਕੌਰ ਡੀ.ਪੀ.ਈ., ਚੰਦਨ ਸਿੰਘ ਡੀ.ਪੀ.ਈ. ਅਤੇ ਨਰੇਸ਼ ਕੁਮਾਰ ਲੈਕ. ਫਿਜੀਕਲ ਦੀ ਅਗਵਾਈ ਵਿੱਚ ਵਿਦਿਆਰਥਣਾ ਨੇ ਭਾਗ ਲਿਆ। ਸਕੂਲ ਦੀਆਂ ਵਿਦਿਆਰਥਣਾਂ ਮੁਸਕਾਨ, ਆਰਤੀ, ਸੁਨੇਹਾ ਅਤੇ ਲਲਤਾ ਰਾਣੀ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ। ਪ੍ਰਿੰਸੀਪਲ ਵੱਲੋਂ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਅਤੇ ਸੰਸਥਾ ਵਿੱਚ ਪਹੁੰਚਣ ਤੇ ਉਹਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪਵਨਜੀਤ ਕੌਰ, ਸ਼ਵਿੰਦਰ ਕੌਰ, ਪਰਮਜੀਤ ਕੌਰ, ਵਿਵੇਕਪੂਰ, ਨਵਦੀਪ ਕੱਕੜ ਕੁਲਵਿੰਦਰ ਸਿੰਘ ਰਾਜਿੰਦਰ ਸਿੰਘ ਤੇ ਸਮੁੱਚਾ ਸਟਾਫ ਹਾਜ਼ਰ ਸੀ।