ਕੋਟਕਪੂਰਾ, 8 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰਾਜ ਵਿਦਿਅਕ ਖੋਜ ਅਤੇ ਸਿਖਲਾਈ ਸੰਸਥਾ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੈਸ਼ਨਲ ਪਾਪੂਲੇਸ਼ਨ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਫਰੀਦਕੋਟ-2 ਦੇ ਬਲਾਕ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਫਰੀਦਕੋਟ ਬਲਾਕ-2 ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਸਰਕਾਰੀ ਹਾਈ ਸਕੂਲ ਔਲਖ ਦੇ ਮੁੱਖ ਅਧਿਆਪਕ ਜਗਜੀਵਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਔਲਖ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੋਲ ਪਲੇਅ ਮੁਕਾਬਲੇ ਵਿੱਚ ਪਹਿਲਾ ਅਤੇ ਲੋਕ ਨਾਚ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਉਹਨਾਂ ਅੱਗੇ ਦੱਸਿਆ ਕਿ ਸਕੂਲ ਦੇ ਕੋਆਰਡੀਨੇਟਰ ਗੁਰਚਰਨ ਕੌਰ, ਗਾਈਡ ਅਧਿਆਪਕ ਰਣਜੀਤ ਕੌਰ ਕੰਪਿਊਟਰ ਅਧਿਆਪਕਾ ਅਤੇ ਹਰਜਿੰਦਰ ਕੌਰ ਅੰਗਰੇਜ਼ੀ ਅਧਿਆਪਕਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਬਹੁਤ ਮਿਹਨਤ ਕਰਕੇ ਇਹ ਸਫਲਤਾ ਪ੍ਰਾਪਤ ਕੀਤੀ। ਉਹਨਾਂ ਜੇਤੂ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਜ਼ਿਲ੍ਹਾ ਅਤੇ ਸਟੇਟ ਪੱਧਰ ਅਤੇ ਹੋਣ ਵਾਲੇ ਮੁਕਾਬਲਿਆਂ ਲਈ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

