ਮਰਨ ਉਪਰੰਤ ਵੀ ਜ਼ਿੰਦ ਮਾਨਵਤਾ ਦੇ ਲੇਖੇ ਲਾ ਗਈ ਮਾਤਾ ਤਾਰਾ ਵੰਤੀ ਇੰਸਾਂ
ਬਠਿੰਡਾ,05 ਜੂਨ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਬਲਾਕ ਬਠਿੰਡਾ ਦੇ ਏਰੀਆ ਮਹਿਣਾ ਚੌਂਕ ਦੀ ਸੇਵਾਦਾਰ ਮਾਤਾ ਤਾਰਾ ਵੰਤੀ ਇੰਸਾਂ (70) ਦੇ ਦੇਹਾਂਤ ਤੋਂ ਬਾਅਦ ਉਸਦੇ ਬੇਟੇ ਜੋਗਿੰਦਰ ਕੁਮਾਰ, ਸੁਸ਼ੀਲ ਕੁਮਾਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਮੁਜੱਫਰ ਨਗਰ ਮੈਡੀਕਲ ਕਾਲਜ ਅਤੇ ਹਸਪਤਾਲ, ਮੁਜੱਫਰ ਨਗਰ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ। ਮਾਤਾ ਤਾਰਾ ਵੰਤੀ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਤਾਰਾ ਵੰਤੀ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿ੍ਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਵਿਨੋਦ ਇੰਸਾਂ ਅਤੇ ਪ੍ਰੇਮੀ ਸੇਵਕ ਨੀਤੂ ਇੰਸਾਂ ਨੇ ਦੱਸਿਆ ਕਿ ਅੱਜ ਸਵੇਰੇ ਮਾਤਾ ਤਾਰਾ ਵੰਤੀ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਨਾਂ ਮੌਤ ਉਪਰੰਤ ਸ਼ਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਉਨਾਂ ਅੱਜ ਤੋਂ ਲਗਭਗ 35 ਸਾਲ ਪਹਿਲਾਂ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਪਾਸੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਅਤੇ ਉਹ ਡੇਰਾ ਸੱਚਾ ਸੌਦਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ। ਇਸ ਮੌਕੇ 85 ਮੈਂਬਰ ਪੰਜਾਬ ਵਿਕਾਸ ਇੰਸਾਂ ਨੇ ਦੱਸਿਆ ਕਿ ਮਾਤਾ ਤਾਰਾ ਵੰਤੀ ਜੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਹਮੇਸ਼ਾਂ ਹੀ ਅੱਗੇ ਰਹਿੰਦੇ ਸਨ।
ਇਸ ਮੌਕੇ ਵਾਰਡ ਨੰ. 26 ਦੇ ਕੌਂਸਲਰ ਸੰਦੀਪ ਬੌਬੀ ਨੇ ਕਿਹਾ ਕਿ ਮੇਰੇ ਵਾਰਡ ਦੇ ਡੇਰਾ ਸ਼ਰਧਾਲੂ ਮਾਤਾ ਤਾਰਾ ਵੰਤੀ ਇੰਸਾਂ ਜੋ ਕਿ ਅੱਜ ਸਵੇਰੇ ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਕੇ ਪ੍ਰਮਾਤਮਾ ਦੀ ਗੋਦ ਵਿਚ ਜਾ ਬਿਰਜੇ ਸਨ ਉਸਦੀ ਮਿ੍ਰਤਕ ਦੇਹ ਮੈਡੀਕਲ ਦੇ ਵਿਦਿਆਰਥੀਆਂ ਲਈ ਖੋਜ ਕਾਰਜ ਕਰਨ ਵਾਸਤੇ ਮੈਡੀਕਲ ਕਾਲਜ ਨੂੰ ਦਾਨ ਕੀਤੀ ਗਈ ਹੈ। ਦੁੱਖ ਦੀ ਘੜੀ ਵਿਚ ਅਜਿਹੇ ਫੈਸਲੇ ਲੈਣ ਬਹੁਤ ਮੁਸ਼ਿਕਲ ਹੁੰਦੇ ਹਨ ਪ੍ਰੰਤੂ ਇਸ ਪਰਿਵਾਰ ਨੇ ਵੱਡਾ ਹੌਂਸਲਾ ਦਿਖਾਇਆ ਹੈ ਜੋ ਕਿ ਸ਼ਲਾਘਾਯੋਗ ਹੈ।
ਇਸ ਮੌਕੇ 85 ਮੈਂਬਰ ਪੰਜਾਬ ਕੁਲਬੀਰ ਸਿੰਘ ਇੰਸਾਂ, 85 ਮੈਂਬਰ ਭੈਣ ਕੁਲਦੀਪ ਕੌਰ ਇੰਸਾਂ, ਅਮਰਜੀਤ ਕੌਰ ਇੰਸਾਂ, ਸੁਖਵਿੰਦਰ ਇੰਸਾਂ, ਪ੍ਰੇਮੀ ਸੰਮਤੀ ਏਰੀਆ ਮਹਿਣਾ ਚੌਂਕ ਦੇ 15 ਮੈਂਬਰ ਸੁਨੀਲ ਇੰਸਾਂ, ਨਰਿੰਦਰ ਇੰਸਾਂ, ਨੀਰਜ ਇੰਸਾਂ, ਕੇਵਲ ਇੰਸਾਂ, ਗੌਰਵ ਇੰਸਾਂ, ਭੈਣ ਕਿਰਨਾ ਇੰਸਾਂ, ਸਪਨਾ ਇੰਸਾਂ, ਪਿ੍ਰਅੰਕਾ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।