
ਕੋਟਕਪੂਰਾ, 7 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪਿੰਡ ਖਾਰਾ ਵਿਖੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਸੋਨਾ ਬਰਾੜ ਵਲੋਂ ਮੀਟਿੰਗ ਕੀਤੀ ਗਈ। ਜਿਸ ਵਿਚ ਬਹੁਜਨ ਸਮਾਜ ਪਾਰਟੀ ਦੇ ਬਾਨੀ ਬਾਬੂ ਕਾਂਸ਼ੀ ਰਾਮ ਜੀ ਦੀ ਵਿਚਾਰਧਾਰਾ ਅਤੇ ਬਾਬਾ ਸਾਹਿਬ ਜੀ ਦੀ ਜੋ ਸੋਚ ਦਲਿਤਾਂ ਦੇ ਜੀਵਨ ਨੂੰ ਉਚਾ ਚੁੱਕਣ ਬਾਰੇ ਸੀ, ਉਸ ਉਪਰ ਵੱਖ-ਵੱਖ ਬੁਲਾਰਿਆਂ ਵਲੋਂ ਵਿਚਾਰ ਵਟਾਂਦਰਾ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਬਹੁਜਨ ਸਮਾਜ ਪਾਰਟੀ ਵਲੋਂ ਜ਼ਿਲ੍ਹਾ ਪੱਧਰੀ ਕੀਤੀਆਂ ਜਾ ਰਹੀਆਂ ਰੈਲੀਆਂ ਦੀ ਲੜੀ ਤਹਿਤ 10 ਅਪ੍ਰੈਲ ਨੂੰ ਨਿਹਾਲ ਸਿੰਘ ਵਾਲਾ ਦੀ ਪੁਰਾਣੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਸਬੰਧੀ ਹਲਕਾ ਕੋਟਕਪੂਰਾ ਦੇ ਸਮੂਹ ਵਰਕਰਾਂ ਨੂੰ ਵੱਡੇ ਕਾਫ਼ਲੇ ਦੇ ਰੂਪ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਮੀਟਿੰਗ ਵਿਚ ਬਹੁਜਨ ਸਮਾਜ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਬਲਜੀਤ ਸਿੰਘ ਕੰਡਿਆਰਾ, ਜ਼ਿਲ੍ਹਾ ਕਨਵੀਨਰ ਨਿਰਮਲ ਸਿੰਘ ਸਾਦਿਕ, ਲਛਮਣ ਸਿੰਘ ਆਰੇ ਵਾਲੇ, ਦਿਲਬਾਗ ਸਿੰਘ ਸਾਦਿਕ, ਗੋਬਿੰਦ ਸਿੰਘ ਅਤੇ ਕੋਟਕਪੂਰਾ ਹਲਕੇ ਦੇ ਪ੍ਰਧਾਨ ਤਰਸੇਮ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਬਸੰਤ ਕੁਮਾਰ ਪ੍ਰਜਾਪਤ ਆਦਿ ਸ਼ਾਮਿਲ ਹੋਏ। ਇਸ ਮੀਟਿੰਗ ਵਿਚ ਬਹੁਤ ਸਾਰੇ ਨੌਜਵਾਨ ਹੋਰ ਰਾਜਸੀ ਪਾਰਟੀਆਂ ਨੂੰ ਛੱਡ ਕੇ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਿਲ ਹੋਏ ਅਤੇ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਨ ਦਾ ਭਰੋਸਾ ਦਿਵਾਇਆ। ਇਸ ਮੌਕੇ ਪਿੰਡ ਖਾਰਾ ਦੇ ਨਛੱਤਰ ਸਿੰਘ, ਜੱਗਾ ਸਿੰਘ, ਹਰਜਿੰਦਰ ਸਿੰਘ, ਇਕਬਾਲ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਬਲਕਰਨ ਸਿੰਘ, ਲਖਵੀਰ ਸਿੰਘ, ਗੁਰਚਰਨ ਸਿੰਘ ਬੱਗੀ, ਜਸਵੀਰ ਸਿੰਘ ਜੱਗਾ, ਗੇਜ ਸਿੰਘ ਮਿਸਤਰੀ, ਰਾਜੂ ਰਾਮ ਭੱਟੀ, ਹਰਜਿੰਦਰ ਸਿੰਘ, ਹਰਨੇਕ ਸਿੰਘ, ਨੈਬ ਸਿੰਘ, ਨਛੱਤਰ ਸਿੰਘ, ਗੁਰਦਿਆਲ ਸਿੰਘ, ਜਸਵੀਰ ਸਿੰਘ, ਨੀਲਾ ਰਾਮ ਸਮੇਤ ਪਾਰਟੀ ਦੇ ਬਹੁਤ ਸਾਰੇ ਵਰਕਰ ਹਾਜ਼ਰ ਸਨ।

