ਕੋਟਕਪੂਰਾ, 4 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 755ਵਾਂ ਆਗਮਨ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ:) ਅਤੇ ਸਮੂਹ ਸਾਧ ਸੰਗਤ ਵੱਲੋਂ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਸਥਾਨਕ ਗੁਰਦੁਆਰਾ ਸਾਹਿਬ, ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਵਿਖੇ ਮਨਾਇਆ ਗਿਆ। ਇਸ ਆਗਮਨ ਪੁਰਬ ਦੀ ਖ਼ੁਸ਼ੀ ਵਿੱਚ 8 ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕੀਤੇ ਗਏ, ਪਹਿਲੇ ਦਿਨ ਹੋਮਿਉਪੈਥਿਕ ਅਤੇ ਦੰਦਾਂ ਦੀ ਜਾਂਚ ਦਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ, ਦੂਜੇ ਦਿਨ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਾਇਆ ਗਿਆ, ਦੁਪਹਿਰੇ ਬੱਚਿਆਂ ਦੇ ਸੀਨੀਅਰ ਅਤੇ ਜੂਨੀਅਰ ਗਰੁੱਪ ਵਿੱਚ ਸੰੁਦਰ ਲਿਖਾਈ ਅਤੇ ਚਿਤਰਕਲਾ ਦੇ ਮੁਕਾਬਲੇ ਕਰਵਾਏ ਗਏ, ਮਾਸਟਰ ਸੋਹਨ ਸਿੰਘ ਅਤੇ ਮਾਸਟਰ ਪ੍ਰੀਤ ਭਗਵਾਨ ਸਿੰਘ ਬਤੌਰ ਮੁੱਖ ਮਹਿਮਾਨ ਹਾਜ਼ਰੀ ਭਰੀ ਅਤੇ ਜੈਜਮੈਂਟ ਦੀ ਭੂਮਿਕਾ ਵੀ ਨਿਭਾਈ।ਤੀਜੇ ਦਿਨ ਜਿਥੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਥੇ ਹੀ ਗੁਰੂ ਘਰ ਦੇ ਕੀਰਤਨੀਏ ਭਾਈ ਗਗਨਪ੍ਰੀਤ ਸਿੰਘ ਜੀ ਹਜ਼ੂਰੀ ਰਾਗੀ ਜਥਾ ਦਰਬਾਰ ਸਾਹਿਬ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ। ਸਟੇਜ ਸੰਚਾਲਨ ਦੀ ਭੂਮਿਕ ਜਗਦੇਵ ਸਿੰਘ ਸੇਵਾਮੁਕਤ ਲੈਕਚਰਾਰ ਵਜੋਂ ਨਿਭਾਈ ਗਈ। ਇਸ ਮੌਕੇ ਬਾਬਾ ਨਾਮਦੇਵ ਬਲੱਡ ਡੋਨਰਜ਼ ਕਲੱਬ ਵੱਲੋਂ ਸਵੈ-ਇੱਛਕ ਖ਼ੂਨਦਾਨ ਕੈਂਪ ਵੀ ਲਾਇਆ ਗਿਆ। ਤਿੰਨੋਂ ਦਿਨ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ, ਸਮਾਪਤੀ ਮੌਕੇ ਸਭਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਵੱਲੋਂ ਇਲਾਕੇ ਦੀਆਂ ਨਾਮਵਾਰ ਰਾਜਨੀਤਿਕ ਸਖ਼ਸ਼ੀਅਤਾਂ, ਧਾਰਮਿਕ ਆਗੂ, ਜਥੇਬੰਦੀਆਂ, ਕਲੱਬਾਂ ਅਤੇ ਸਮੁੱਚੀ ਸਾਧ ਸੰਗਤ ਦਾ ਧੰਨਵਾਦ ਕੀਤਾ, ਜਿੰਨਾਂ ਨੇ ਇਸ ਆਗਮਨ ਪੁਰਬ ਵਿੱਚ ਆਪਣਾ ਪੂਰਨ ਸਹਿਯੋਗ ਦਿੱਤਾ। ਮੁੱਖ ਆਗਮਨ ਪੁਰਬ ਮੌਕੇ ਹੋਮਿਉਪੈਥੀ, ਦੰਦਾਂ ਅਤੇ ਅੱਖਾਂ ਦੀ ਜਾਂਚ ਦੇ ਮੁਫ਼ਤ ਕੈਂਪ, ਸੰੁਦਰ ਲਿਖਾਈ ਅਤੇ ਚਿਤਰਕਲਾ ਦੇ ਮੁਕਾਬਲੇ ਅਤੇ ਖ਼ੂਨਦਾਨ ਕੈਂਪ ਦਾ ਪ੍ਰਬੰਧ ਕੀਤਾ ਗਿਆ।

