ਕੋਟਕਪੂਰਾ, 23 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੂਫ਼ੀ ਪ੍ਰੰਪਰਾ ਦੇ ਮਹਾਨ ਸੰਤ ਬਾਬਾ ਸ਼ੇਖ ਫ਼ਰੀਦ ਜੀ ਦੀ ਚਰਨ ਛੂਹ ਧਰਤੀ ਫ਼ਰੀਦਕੋਟ ਵਿਖੇ 19 ਸਤੰਬਰ ਤੋਂ 5 ਰੋਜ਼ਾ ਆਗਮਨ-ਪੁਰਬ ਮਨਾਇਆ ਜਾ ਰਿਹਾ ਹੈ। ਬਾਬਾ ਸ਼ੇਖ ਫ਼ਰੀਦ ਜੀ ਦੇ ਧਾਰਮਿਕ ਅਤੇ ਇਤਿਹਾਸਿਕ ਅਸਥਾਨ ਹੈ ਜੋ ਕਿ ਸਰਬ- ਸਾਂਝੀ ਵਾਲਤਾ ਦਾ ਪ੍ਰਤੀਕ ਹੈ, ਵਿਖੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਮਾਤਾ ਜੀ ਸ੍ਰੀਮਤੀ ਹਰਪਾਲ ਕੌਰ ਨੇ ਸ਼ਿਰਕਤ ਕੀਤੀ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਸ. ਸਿਮਰਜੀਤ ਸਿੰਘ ਸੇਖੋਂ ਜੀ ਨੇ ਇਹਨਾਂ ਦਾ ਸੁਆਗਤ ਕਰਦਿਆਂ ਇਸ ਸਥਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਕਿ ਕਿਸ ਪ੍ਰਕਾਰ ਫ਼ਰੀਦਕੋਟ ਦਾ ਨਾਮ ਮੋਕਲਹਰ ਤੋਂ ਬਾਬਾ ਸ਼ੇਖ ਫ਼ਰੀਦ ਜੀ ਦੇ ਨਾਮ ਤੇ ਰੱਖਿਆ ਗਿਆ ਅਤੇ ਜ਼ਿਕਰ ਕਰਦਿਆਂ ਦੱਸਿਆ ਕਿ ਪਿਛਲੇ 57 ਸਾਲਾਂ ਤੋਂ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਮਹਾਨ ਦੇਣ ਸਦਕਾ ਬਾਬਾ ਸ਼ੇਖ ਫ਼ਰੀਦ ਜੀ ਦਾ ਆਗਮਨ ਪੁਰਬ ਬੜ੍ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਉਪਰੰਤ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਜੀ ਨੇ ਮਾਤਾ ਜੀ ਨੂੰ ਸਿਰਪਾਓ ਅਤੇ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੁਆਰਾ ਲਿਖ਼ਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ। ਇਸ ਪਾਵਨ ਮੌਕੇ ਸ. ਚਰਨਜੀਤ ਸਿੰਘ ਸੇਖੋਂ, ਸ. ਸੁਰਿੰਦਰ ਸਿੰਘ ਰੋਮਾਣਾ, ਸ. ਦੀਪਇੰਦਰ ਸਿੰਘ ਸੇਖੋਂ, ਸ. ਗੁਰਜਾਪ ਸਿੰਘ ਸੇਖੋਂ, ਸਰਦਾਰਨੀ ਰਾਜਪਾਲ ਕੌਰ ਸੇਖੋਂ, ਕੁਲਜੀਤ ਸਿੰਘ ਮੌਗੀਆਂ, ਗੁਰਇੰਦਰ ਮੋਹਨ ਸਿੰਘ, ਅਤੇ ਸ. ਨਰਿੰਦਰ ਪਾਲ ਸਿੰਘ ਬਰਾੜ ਸਮੇਤ ਹੋਰ ਪਤਵੰਤੇ ਸਜੱਣ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

