ਫਰੀਦਕੋਟ, 19 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹੇ ਦੀਆਂ ਸਮੂਹ ਐੱਨ.ਜੀ.ਓਜ਼. ਵਲੋਂ ਸੂਫ਼ੀ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ਸਥਾਨਕ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਖ਼ੂਬਸੂਰਤ ਆਡੀਟੋਰੀਅਮ ਵਿਖੇ ਇਕ ਸ਼ਾਨਦਾਰ ਆਲ ਇੰਡੀਆ ਮੁਸ਼ਾਇਰਾ ‘ਬਜ਼ਮ ਏ ਫ਼ਰੀਦ’ ਦਾ ਆਯੋਜਨ ਕੀਤਾ ਗਿਆ। ਇਹ ਮੁਸ਼ਾਇਰਾ ਉਰਦੂ ਦੇ ਪ੍ਰਸਿੱਧ ਸ਼ਾਇਰ ਜਨਾਬ ਉਦੇ ਸਿੰਘ ਸ਼ਾਇਕ ਦੀ ਨਿੱਘੀ ਯਾਦ ਨੂੰ ਸਮਰਪਿਤ ਸੀ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰੈਜੀਡੈਂਟ ਸਿਮਰਜੀਤ ਸਿੰਘ ਸੇਖੋਂ, ਦੀਪਇੰਦਰ ਸਿੰਘ ਸੇਖੋਂ ਸੀਨੀਅਰ ਵਾਈਸ ਪ੍ਰੈਜੀਡੈਂਟ, ਡਾ. ਗੁਰਇੰਦਰ ਮੋਹਨ ਸਿੰਘ ਪ੍ਰਬੰਧਕ ਅਤੇ ਖਜ਼ਾਨਚੀ, ਸੁਰਿੰਦਰ ਸਿੰਘ ਰੋਮਾਣਾ ਜਨਰਲ ਸੈਕਟਰੀ ਅਤੇ ਐਕਜੀਕਿਊਟਿਵ ਮੈਂਬਰ ਚਰਨਜੀਤ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੁਸ਼ਾਇਰੇ ਦੀ ਸ਼ੁਰੂਆਤ ਵੱਖ-ਵੱਖ ਨਾਮਵਰ ਸਖ਼ਸ਼ੀਅਤਾਂ ਵੱਲੋਂ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ। ਉਪਰੰਤ ਵੱਖ-ਵੱਖ ਸ਼ਾਇਰਾਂ ਨੇ ਆਪਣੀ ਸ਼ਾਇਰੀ ਨਾਲ ਖ਼ੂਬ ਰੰਗ ਬੰਨਿ੍ਹਆ। ਇਸ ਕਾਵਿ-ਮਹਿਫਲ ਵਿਚ ਮੁਹੰਮਦ ਫ਼ਾਇਆਜ਼ ਫ਼ਰੂਕੀ ਆਈ.ਪੀ.ਐੱਸ. ਐਡੀਸ਼ਨਲ ਡੀ.ਜੀ.ਪੀ., ਐੱਸ.ਐੱਸ.ਪੀ. ਡਾ. ਪ੍ਰਗਿਆ ਜੈਨ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਆਦਿ ਨਾਮਵਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਬਾਬਾ ਫ਼ਰੀਦ ਸੰਸਥਾਵਾਂ ਦੇ ਪ੍ਰਬੰਧਕਾਂ ਵਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।